ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਦਾ ਦੌਰਾ
ਸ੍ਰੀ ਸੋਮ ਪ੍ਰਕਾਸ਼ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਵਿਨ ਐਸ. ਦੂਆ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ
ਮੋਹਾਲੀ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਉਨ੍ਹਾਂ ਡੈਂਟਲ ਕਾਲਜ ਦੇ ਬੁਨਿਆਦੀ ਢਾਂਚੇ ਅਤੇ ਓਪੀਡੀ ਦੀ ਸ਼ਲਾਘਾ ਕੀਤੀ ਹੈ । ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਲੈਫਟੀਨੈਂਟ ਕਰਨਲ (ਸੇਵਾਮੁਕਤ) ਜੀਐਸ ਸੰਧੂ ਨੇ ਦੱਸਿਆ ਕਿ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਇਹ ਕਾਲਜ ਲਗਭਗ 22 ਸਾਲ ਪੁਰਾਨਾ ਹੈ ਅਤੇ ਇਸ ਕਾਲਜ ਵਿੱਚ ਬੀ. ਡੀ. ਐਸ. ਦੀਆਂ 100 ਸੀਟਾਂ ਅਤੇ ਐਮ.ਡੀ.ਐਸ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ 18 ਸੀਟਾਂ ਹਨ।
ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਇਹ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਡੈਂਟਲ ਕਾਲਜਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸੋਮ ਪ੍ਰਕਾਸ਼ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਵਿਨ ਐਸ. ਦੂਆ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਰੜੀ ਮਿਹਨਤ ਸਦਕਾ ਹੀ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਜਾ ਸਕਦਾ ਹੈ । ਇਸ ਮੌਕੇ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਲੁਧਿਆਣਾ ਰੇਲਵੇ ਸਟੇਸ਼ਨ 'ਤੇ ਮਿਲੀ ਧਮਕੀ ਭਰੀ ਚਿੱਠੀ, ਸੁਰੱਖਿਆ ਸਖ਼ਤ
ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ।ਜਿਸ ਮਗਰੋਂ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।ਜੀਆਰਪੀ ਲੁਧਿਆਣਾ ਨੇ ਸੁਰੱਖਿਆ ਵਧਾ ਦਿੱਤੀ ਹੈ।
ਜੀਆਰਪੀ ਲੁਧਿਆਣਾ ਦੀ ਇੰਚਾਰਜ ਇੰਸਪੈਕਟਰ ਜਸਕਰਨ ਸਿੰਘ ਨੇ ਦੱਸਿਆ ਕਿ ਧਮਕੀ ਭਰਿਆ ਪੱਤਰ ਮਿਲਿਆ ਸੀ।ਜਿਸ ਤੋਂ ਬਾਅਦ ਲੋਕਲ ਪੁਲਿਸ ਨਾਲ ਮਿਲ ਕੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ।
ਇਹ ਪਹਿਲੀ ਵਾਰ ਨਹੀਂ ਹੈ ਕਿਸੇ ਰੇਲਵੇ ਸਟੇਸ਼ਨ 'ਤੇ ਅਜਿਹਾ ਧਮਕੀ ਭਰਿਆ ਪੱਤਰ ਮਿਲਿਆ ਹੋਵੇ।ਇਸ ਤੋਂ ਪਹਿਲਾਂ 27 ਅਪਰੈਲ 2022, ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੇਲਵੇ ਸ਼ਟੇਸ਼ਨ ਤੋਂ ਇੱਕ ਧਮਕੀ ਭਰੀ ਚਿੱਠੀ ਮਿਲੀ ਸੀ। ਇਹ ਚਿੱਠੀ ਇੱਥੇ ਦੇ ਸਟੇਸ਼ਨ ਮਾਸਟਰ ਨੂੰ ਮਿਲੀ ਸੀ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਅਕਾਲੀ ਆਗੂਆਂ , ਜਲੰਧਰ ਦੇ ਦੇਵੀ ਤਲਾਬ ਮੰਦਰ, ਪਟਿਆਲਾ ਦੇ ਕਾਲੀ ਮਾਤਾ ਮੰਦਰ, ਜਲੰਧਰ ਰੇਲਵੇ ਸਟੇਸ਼ਨ ਅਤੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲੀ ਸੀ। ਇਹ ਚਿੱਠੀ ਜੈਸ਼-ਏ-ਮੁਹੰਮਦ ਵੱਲੋਂ ਦੱਸੀ ਜਾ ਰਹੀ ਸੀ।