ਨਵੀਂ ਦਿੱਲੀ: ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ MSP ਉੱਤੇ ਵੇਚੀ ਗਈ ਉਨ੍ਹਾਂ ਦੀ ਫਸਲ ਦੀ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤੇ ’ਚ ਪਾਈ ਜਾਵੇਗੀ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ, “ਹੁਣ ਪੰਜਾਬ ’ਚ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਕੀਮਤ ਐਮਐਸਪੀ ’ਤੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਪਾਈ ਜਾਵੇਗੀ। ਕਿਸਾਨ ਹਿੱਤਾਂ ਲਈ ਪ੍ਰਧਾਨ ਮੰਤਰੀ ਵੱਲੋਂ ਚੁੱਕੇ ਗਏ ਕਈ ਕਦਮਾਂ ਦੀ ਤਰ੍ਹਾਂ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ।”


ਉਨ੍ਹਾਂ ਅੱਗੇ ਲਿਖਿਆ ਕਿ ਫਸਲ ਦੀ ਕੀਮਤ ਸਿੱਧੇ ਬੈਂਕ ਖਾਤੇ ’ਚ ਜਾਣ ਦਾ ਲਾਭ ਉਨ੍ਹਾਂ ਕਿਸਾਨਾਂ ਨੂੰ ਵੀ ਮਿਲੇਗਾ ਜਿਹੜੇ ਠੇਕੇ ਦੀ ਜ਼ਮੀਨ ’ਤੇ ਖੇਤੀ ਕਰਦੇ ਹਨ। ਇਸ ਸਿਸਟਮ ’ਚ ਪਾਰਦਰਸ਼ਿਤਾ ਹੋਣ ਕਾਰਨ ਉਨ੍ਹਾਂ ਨੂੰ ਕਿਸੇ ਵੱਲੋਂ ਗੁਮਰਾਹ ਨਹੀਂ ਕੀਤਾ ਜਾ ਸਕੇਗਾ ਤੇ ਇਨ੍ਹਾਂ ਕਿਸਾਨਾਂ ਨੂੰ ਫਸਲ ਦੀ ਪੂਰੀ ਕੀਮਤ ਵੀ ਮਿਲੇਗੀ।



ਪੰਜਾਬ ਦੇ ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਹੋਣ ਨਾਲ ਹੀ ਪੂਰੇ ਦੇਸ਼ ’ਚ ਇਹ ਸਿਸਟਮ ਲਾਗੂ ਹੋ ਜਾਵੇਗਾ। ਹੁਣ ਦੇਸ਼ ਭਰ ਦੇ ਕਿਸਾਨ ਐਮਐਸਪੀ 'ਤੇ ਫਸਲ ਵੇਚਣ ਤੋਂ ਬਾਅਦ ਸਿੱਧੇ ਆਪਣੇ ਖਾਤੇ ’ਚ ਅਦਾਇਗੀ ਦਾ ਲਾਭ ਲੈ ਸਕਣਗੇ। ਆਜ਼ਾਦੀ ਤੋਂ ਬਾਅਦ ਕਿਸਾਨ ਹਿੱਤ ’ਚ ਲਿਆਇਆ ਗਿਆ ਇਹ ਇਕ ਵੱਡੀ ਤਬਦੀਲੀ ਹੈ।


ਜਿਕਰਯੋਗ ਹੈ ਕਿ ਕਿਸਾਨ ਅੰਦੋਲਨ ਪਿਛਲੇ 136 ਦਿਨ ਤੋਂ ਜਾਰੀ ਰਹੇ। ਉਹ ਖੇਤੀ ਨਾਲ ਸਬੰਧਤ ਤਿੰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਿਛਲੇ ਸਾਲ ਸਤੰਬਰ ’ਚ ਕੇਂਦਰ ਸਰਕਾਰ ਨੇ ਖੇਤੀ ਨਾਲ ਸਬੰਧਤ ਤਿੰਨ ਕਾਨੂੰਨ ਲਾਗੂ ਕੀਤੇ ਸਨ। ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਹਨ। ਕਿਸਾਨਾਂ ਤੇ ਸਰਕਾਰ ਦਰਮਿਆਨ 11 ਵਾਰ ਗੱਲਬਾਤ ਵੀ ਹੋਈ ਹੈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ।


ਕਿਸਾਨ ਚਾਹੁੰਦੇ ਹਨ ਕਿ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਕਰੇ ਅਤੇ ਐਮਐਸਪੀ ਉੱਤੇ ਗਰੰਟੀ ਦਾ ਕਾਨੂੰਨ ਬਣਾਏ ਪਰ ਸਰਕਾਰ ਕਹਿੰਦੀ ਹੈ ਕਿ ਉਹ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਸਕਦੀ। ਜੇ ਕਿਸਾਨ ਚਾਹੁੰਦੇ ਹਨ ਤਾਂ ਉਨ੍ਹਾਂ ਦੇ ਅਨੁਸਾਰ ਇਸ ’ਚ ਸੋਧ ਕੀਤੀ ਜਾ ਸਕਦੀ ਹੈ।


ਇਹ ਵੀ ਪੜ੍ਹੋ: ਲੱਖਾ ਸਿਧਾਣਾ ਦੇ ਭਰਾ 'ਤੇ ਤਸ਼ੱਦਦ: ਦਿੱਲੀ ਪੁਲਿਸ ਨੂੰ ਬਚਾਅ ਰਹੀ ਪੰਜਾਬ ਪੁਲਿਸ? ਬਿਆਨਾਂ 'ਚ ਸਿਰਫ ਅਣਪਛਾਤੇ ਦਰਜ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904