ਨਵੀਂ ਦਿੱਲੀ: ਭਾਜਪਾ ਨੇ ਕੈਪਟਨ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਹਾਈਕਮਾਂਡ 'ਤੇ ਹਮਲਾ ਕੀਤਾ ਹੈ। ਭਾਜਪਾ ਸਰਕਾਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੋਨੀਆ ਤੇ ਰਾਹੁਲ ਗਾਂਧੀ ਉੱਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਹਾਈ ਕਮਾਂਡ ਕੈਪਟਨ ਅਮਰਿੰਦਰ ਸਿੰਘ ਦੀ ਹਾਰਮਨਪਿਆਰਤਾ ਤੋਂ ਡਰ ਗਈ ਸੀ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਰਮਨ ਪਿਆਰੇ ਨੇਤਾ ਹਨ। ਉਹ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨਾਲੋਂ ਵਧੇਰੇ ਪ੍ਰਸਿੱਧ ਹੋ ਗਏ ਸਨ, ਇਸ ਲਈ ਇੱਕ ਵਫ਼ਾਦਾਰ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪ੍ਰਹਿਲਾਦ ਜੋਸ਼ੀ ਨੇ ਕਾਂਗਰਸੀ ਨੇਤਾਵਾਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੋ ਲੋਕ ਖੁਦ ਮੁਸੀਬਤ ਵਿੱਚ ਹਨ, ਉਹ ਸਾਡੇ ਤੋਂ ਸਵਾਲ ਕਰ ਰਹੇ ਹਨ। ਉਨ੍ਹਾਂ ਨੂੰ ਜਵਾਬ ਦੇਣ ਦਾ ਕੋਈ ਮਤਲਬ ਨਹੀਂ ਹੈ। ਅਸਤੀਫੇ ਤੋਂ ਬਾਅਦ ਕੈਪਟਨ ਦੀ ਭਾਜਪਾ ਨਾਲ ਨੇੜਤਾ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦਾ ਇੱਕ ਕਾਰਨ ਇਹ ਵੀ ਹੈ ਕਿ ਆਪਣੀ ਦਿੱਲੀ ਫੇਰੀ ਤੋਂ ਲੈ ਕੇ ਹੁਣ ਤੱਕ ਕੈਪਟਨ ਭਾਜਪਾ ਦੇ ਕਈ ਵੱਡੇ ਨੇਤਾਵਾਂ ਦੇ ਸੰਪਰਕ ਵਿੱਚ ਰਹੇ ਹਨ। ਕੈਪਟਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇੜਲੇ ਸਬੰਧਾਂ ਦੀ ਚਰਚਾ ਪੰਜਾਬ ਤੋਂ ਦਿੱਲੀ ਤੱਕ ਹੋ ਰਹੀ ਹੈ। ਕੈਪਟਨ ਨੇ ਇਹ ਵੀ ਮੰਨਿਆ ਹੈ ਕਿ ਉਹ ਕਾਂਗਰਸ ਹਾਈ ਕਮਾਂਡ ਨਾਲ ਨਾਰਾਜ਼ਗੀ ਦੇ ਵਿਚਕਾਰ 2017 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਸੋਚ ਰਹੇ ਸਨ। ਪਾਰਟੀ ਵਿੱਚ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਦੇ ਨੇਤਾਵਾਂ ਵਿੱਚ ਚਰਚਾ ਹੋ ਰਹੀ ਹੈ। ਪੰਜਾਬ ਵਿੱਚ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਮੁੱਦੇ ਦੇ ਸੰਬੰਧ ਵਿੱਚ ਦਿੱਲੀ ਦੇ ਕਈ ਨੇਤਾਵਾਂ ਨਾਲ ਇੱਕ ਵਰਚੁਅਲ ਮੀਟਿੰਗ ਵੀ ਕੀਤੀ ਹੈ।
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸੀ ਕੈਪਟਨ ਨੂੰ ਹਟਾਉਣ ਦੀ ਵਜ੍ਹਾ, ਬੋਲੇ, ਹਰਮਨਪਿਆਰਤਾ ਤੋਂ ਡਰ ਗਏ ਰਾਹੁਲ ਤੇ ਸੋਨੀਆ
ਏਬੀਪੀ ਸਾਂਝਾ | 19 Sep 2021 03:30 PM (IST)
ਭਾਜਪਾ ਨੇ ਕੈਪਟਨ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਹਾਈਕਮਾਂਡ 'ਤੇ ਹਮਲਾ ਕੀਤਾ ਹੈ। ਭਾਜਪਾ ਸਰਕਾਰ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੋਨੀਆ ਤੇ ਰਾਹੁਲ ਗਾਂਧੀ ਉੱਤੇ ਵੱਡੇ ਇਲਜ਼ਾਮ ਲਗਾਏ ਹਨ।
Captain Amarinder Singh