Punjab News: ਤਲਵੰਡੀ ਸਾਬੋ- ਪੰਜਾਬ ਦੇ ਦੋ ਦਿਨਾ ਦੌਰੇ 'ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਹਸਤਾਖ਼ਰ ਮੁਹਿੰਮ ਦਾ ਹਿੱਸਾ ਵੀ ਬਣੇ।


ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ। ਬਹੁਤੇ ਬੰਦੀ ਸਿੰਘ ਰਿਹਾਅ ਹੋ ਚੁੱਕੇ ਹਨ ਤੇ ਕੁਝ ਦੀਆਂ ਕੀਤੀਆ ਸਜਾਵਾਂ ਮੁਆਫ ਕੀਤੀਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਬਾਰੇ ਕੀਤੇ ਸਵਾਲ ਤੇ ਟਿੱਪਣੀ ਕਰਨ ਤੋਂ ਗਰੇਜ਼ ਹੀ ਕੀਤਾ।


ਦੱਸ ਦਈਏ ਕਿ ਪੰਜਾਬ ਵਿੱਚ ਲੋਕ ਸਭਾ ਹਲਕਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਪੰਜਾਬ ਦੇ ਦੋ ਦਿਨਾ ਦੌਰੇ ਤੇ ਹਨ। ਉਨ੍ਹਾਂ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਹਸਤਾਖਰ ਮੁਹਿੰਮ ਦਾ ਹਿੱਸਾ ਬਣਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।


ਉਪਰੰਤ ਉਨ੍ਹਾਂ ਵੱਲੋਂ ਤਲਵੰਡੀ ਸਾਬੋ ਵਿਖੇ ਹੀ ਜਨ ਸਭਾ ਨੂੰ ਸੰਬੋਧਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤੇ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾ ਚੁੱਕੀ ਹੈ ਤੇ ਕੁਝ ਦੀਆਂ ਸਜਾਵਾਂ ਵੀ ਮਾਫ ਕੀਤੀਆਂ ਗਈਆਂ ਹਨ ਤੇ ਬਾਕੀਆਂ ਦੀ ਵਿਚਾਰ ਚਰਚਾ ਜਾਰੀ ਹੈ।


ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੇਂਦਰ ਸਰਕਾਰ ਉੱਪਰ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਕੰਮ ਨਾ ਕਰਨ ਦੇ ਲਾਏ ਗਏ ਦੋਸ਼ਾਂ ਸਬੰਧੀ ਟਿੱਪਣੀ ਕਰਨ ਤੋਂ ਗੁਰੇਜ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਇਸ ਦਾ ਕੋਈ ਵੀ ਜਵਾਬ ਨਹੀਂ ਦੇਣਾ ਚਾਹੁੰਦੇ।


ਇਹ ਵੀ ਪੜ੍ਹੋ: Shocking Video: ਕਦੇ ਕਿਸੇ ਨੂੰ ਮੂੰਹ ਨਾਲ ਮੱਛੀ ਫੜਦੇ ਦੇਖਿਆ ਹੈ? ਦੇਖੋ ਇਹ ਵਿਅਕਤੀ ਅਜਿਹਾ ਕੰਮ ਕਿਵੇਂ ਕਰ ਸਕਦਾ ਹੈ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਸਮੁੰਦਰ ਵਿੱਚ ਤੈਰਦੀ ਦਿਖੀ 'ਭੂਤਨੀ' ਮੱਛੀ, ਰੂਪ ਅਜਿਹਾ ਕਿ ਡਰ ਨਾਲ ਕੰਬ ਗਏ ਲੋਕ, ਵੀਡੀਓ ਵਾਇਰਲ