ਪੜਚੋਲ ਕਰੋ

ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਵਲੋਂ ਪੰਜਾਬ ਨੂੰ ਪਿੰਡਾਂ ਦੇ ਵਿਕਾਸ ਲਈ ਹਰ ਸਕੀਮ 'ਚ ਵੱਧ ਤੋਂ ਵੱਧ ਫੰਡ ਦੇਣ ਦਾ ਭਰੋਸਾ

ਪੰਜਾਬ ਵਿੱਤੀ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਸੋ ਕੇਂਦਰ ਸਰਕਾਰ ਨੂੰ ਆਪਣਾ ਫਰਜ਼ ਸਮਝਦੇ ਹੋਏ ਸੂਬੇ ਦੀ ਬਾਂਹ ਫੜ ਕੇ ਇਸ ਸੰਕਟ ਵਿਚੋਂ ਬਾਹਰ ਕਢਣ ਲਈ ਖੁੱਲਦਿਲੀ ਨਾਲ ਮਦਦ ਕਰਨੀ ਚਾਹੀਦੀ ਹੈ।

ਚੰਡੀਗੜ੍ਹ : ਪੰਚਾਇਤਾਂ ਵਿੱਚ ਵਿਸ਼ਾ ਅਧਾਰਤ ਦ੍ਰਿਸ਼ਟੀਕੋਣ ਰਾਹੀਂ ਟਿਕਾਊ ਵਿਕਾਸ ਟੀਚਿਆਂ ਦੇ ਸਥਾਨੀਕਰਨ ਬਾਰੇ ਦੋ ਦਿਨਾ ਕੌਮੀ ਵਰਕਸ਼ਾਪ ਦਾ ਉਦਘਾਟਨ ਅੱਜ ਇਥੇ ਚੰਡੀਗੜ੍ਹ ਨਜ਼ਦੀਕ ਜ਼ੀਰਕਪੁਰ ਵਿਖੇ ਕਰਿਸਟਲ ਰਿਸੋਰਟ ਵਿਖੇ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੁਰੇਸ਼ਵਰ ਪਾਟਿਲ ਅਤੇ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ।

ਇਸ ਮੌਕੇ ਸੂਬੇ ਦੇ ਕੈਬਨਿਟ ਮੰਤਰੀ ਮੰਤਰੀ ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ, ਡਾ, ਬਲਜੀਤ ਕੌਰ, ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ ਅਤੇ ਚੇਤਨ ਸਿੰਘ ਜੌੜੇਮਾਜਰਾ ਵੀ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ, ਖੇਤੀਬਾੜੀ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਮੋਹਰੀ ਹੋ ਕੇ ਅਨੇਕਾਂ ਲੜਾਈਆਂ ਲੜੀਆਂ ਹੋਣ ਉਹ ਭਾਵੇਂ ਸਰਹੱਦਾਂ ਦੀ ਰਾਖੀ ਹੋਵੇ ਜਾਂ ਦੇਸ਼ ਦਾ ਅੰਨ ਭੰਡਾਰ ਭਰ ਕੇ ਲੋਕਾਂ ਦਾ ਪੇਟ ਭਰਨ ਦੀ ਹੋਵੇ।

ਪਰ ਅੱਜ ਪੰਜਾਬ ਵਿੱਤੀ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਸੋ ਕੇਂਦਰ ਸਰਕਾਰ ਨੂੰ ਆਪਣਾ ਫਰਜ਼ ਸਮਝਦੇ ਹੋਏ ਸੂਬੇ ਦੀ ਬਾਂਹ ਫੜ ਕੇ ਇਸ ਸੰਕਟ ਵਿਚੋਂ ਬਾਹਰ ਕਢਣ ਲਈ ਖੁੱਲਦਿਲੀ ਨਾਲ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ 63 ਫੀਸਦੀ ਅਬਾਦੀ ਪਿੰਡਾਂ ਵਿਚ ਵਸਦੀ ਹੈ ਅਤੇ ਪਿੰਡਾ ਦਾ ਸਰਵਪੱਖੀ ਵਿਕਾਸ ਤਾਂ ਹੀ ਸੰਭਵ ਹੈ।

ਜੇਕਰ ਕੈਨਦਰ ਸਰਕਾਰ ਪਿੰਡਾਂ ਵਿਚ ਸਿਹਤ ਸਹੂਲਤਾਂ, ਪੀਣ ਵਾਲਾ ਪਾਣੀ, ਖੇਡ ਸਹੂਲਤਾਂ, ਛੱਪੜਾਂ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਫੰਡ ਮਹੁੱਈਆਂ ਕਰਵਾਏ।ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫਰਜ਼ ਵੀ ਬਣਦਾ ਹੈ ਕਿਉਂਕਿ ਪੰਜਾਬ ਜੀ.ਐਸ਼.ਟੀ ਦੇ ਤੌਰ ‘ਤੇ ਵੱਡਾ ਹਿਸਾ ਟੈਕਸ ਦੇ ਰੂਪ ਵਿਚ ਕੇਂਦਰ ਨੂੰ ਦਿੰਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਪਿਛਲੁ ਪੰਜ ਮਹੀਨਿਆਂ ਦੌਰਾਨ ਲਗਭਗ 9000 ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾ ਕੇ ਸਰਕਾਰ ਦੀ ਆਮਦਨੀ ਵਿਚ ਵਾਧਾ ਕੀਤਾ ਹੈ।

ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਵਿਚ ਪਹਿਲੀ ਵਾਰ ਸੂਬੇ ਦੀਆਂ 13000 ਹਜ਼ਾਰ ਗ੍ਰਾਮ ਪੰਚਾਇਤਾਂ ਵਿਚੋਂ 12000 ਪੰਚਾਇਤਾਂ ਦੇ ਗ੍ਰਾਮ ਸਭਾ ਇਜ਼ਲਾਸ ਕਰਵਾਏ ਗਏ ਹਨ। ਇਸ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਲਿ ਮੋਰੇਸ਼ਵਰ ਪਾਟਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਹਾਨਾ ਕਰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਰਾਸ਼ਟਰੀ ਕਾਨਫਰੰਸ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ ਅਤੇ ਸੂਬਾ ਸਰਕਾਰ ਵਲੋਂ ਦੋ ਰੋਜ਼ਾ ਕਾਨਫਰੰਸ਼ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਕੇਂਦਰੀ ਸਕੀਮਾਂ ਅਨੁਸਾਰ ਜੋ ਵੀ ਪ੍ਰਪੋਜਲਾਂ ਭੇਜੀਆਂ ਜਾਣਗੀਆਂ ਉਸ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੂਝ ਸਕੀਮਾਂ ਵਿਚ ਤਕਨੀਕੀ ਖਾਮੀਆਂ ਕਾਰਨ ਫੰਡ ਜੋ ਰੁਕੇ ਹਨ ਉਨ੍ਹਾਂ ਨੂੰ ਦੂਰ ਕਰਕੇ ਫੰਡ ਜਾਰੀ ਕਰਵਾਉਣ ਲਈ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਪੰਚਇਤਾਂ ਨੂੰ ਸਵੈ-ਨਿਰਭਰ ਬਨਣ ਲਈ ਆਪਣੇ ਵਸੀਲਿਆਂ ਤੋਂ ਆਮਦਨ ਵਧਾਉਣ ਲਈ ਮਿਹਨਤ ਕਰਨੀ ਪਵੇਗੀ ਤਾਂ ਜੋ ਉਨ੍ਹਾਂ ਨੂੰ ਵਿਕਾਸ ਲਈ ਸਰਕਾਰਾਂ ‘ਤੇ ਟੇਕ ਨਾ ਰੱਖਣੀ ਪਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget