Punjab News: ਗੁਰਦੀਪ ਬਠਿੰਡਾ ਨੇ ਕਿਹਾ- ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਦਾ ਅਧਿਕਾਰ ਨਹੀਂ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਨਜ਼ੂਰੀ ਜ਼ਰੂਰੀ
Punjab News: ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਸੱਦਣ ਸਬੰਧੀ ਬਿਆਨ ਦਿੱਤਾ ਹੈ। ਸਰਬੱਤ ਖਾਲਸਾ ਬੁਲਾਉਣ ਲਈ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...
Punjab News: ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਸੱਦਣ ਸਬੰਧੀ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਬੱਤ ਖਾਲਸਾ ਬੁਲਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਹ ਮਾਨਤਾ ਪ੍ਰਾਪਤ ਜਥੇਦਾਰ ਨਹੀਂ ਹੈ।
ਸਰਬੱਤ ਖਾਲਸਾ ਬੁਲਾਉਣ ਲਈ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ 2015 ਵਿੱਚ ਸਰਬੱਤ ਖਾਲਸਾ ਬੁਲਾਇਆ ਗਿਆ ਸੀ ਤਾਂ ਉਸ ਦਾ ਮੁੱਖ ਕਾਰਨ ਇਹ ਸੀ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵੱਖ-ਵੱਖ ਤਖ਼ਤਾਂ ਦੇ ਜਥੇਦਾਰਾਂ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰ ਦਿੱਤਾ ਸੀ।
ਉਸ ਸਮੇਂ ਸਰਬੱਤ ਖ਼ਾਲਸਾ ਦੌਰਾਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਬਣਾਇਆ ਗਿਆ ਸੀ। ਅੰਮ੍ਰਿਤਪਾਲ ਸਿੰਘ ਵੱਲੋਂ ਸਰਬੱਤ ਖਾਲਸਾ ਬੁਲਾਉਣ ਦੀ ਮੰਗ ’ਤੇ ਟਿੱਪਣੀ ਕਰਦਿਆਂ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਅਜਿਹੇ ਮਾਮਲਿਆਂ ਵਿੱਚ ਸਰਬੱਤ ਖਾਲਸਾ ਨਹੀਂ ਬੁਲਾਇਆ ਜਾ ਸਕਦਾ।
ਦੱਸ ਦਈਏ ਅੰਮ੍ਰਿਤਪਾਲ ਸਿੰਘ ਅਜੇ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੰਜਾਬ ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ, ਇਸ ਦੌਰਾਨ ਅੰਮ੍ਰਿਤਪਾਲ ਦੇ ਪੱਖ ਤੋਂ ਦੋ ਵੀਡੀਓਜ਼ ਜਾਰੀ ਕਰਕੇ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅੰਮ੍ਰਿਤਪਾਲ ਵੱਲੋਂ ਅਕਾਲ ਤਖ਼ਤ ਦੇ ਜਥੇਦਾਰਾਂ ਨੂੰ ਵਿਸਾਖੀ ਮੌਕੇ ‘ਸਰਬੱਤ ਖ਼ਾਲਸਾ’ ਕਰਵਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਆਪਣੇ 'ਤੇ ਕਾਰਵਾਈ ਦੀ ਤੁਲਨਾ ਅਹਿਮਦ ਸ਼ਾਹ ਅਬਦਾਲੀ ਨਾਲ ਕੀਤੀ ਹੈ।
ਇਹ ਵੀ ਪੜ੍ਹੋ: Punjab News : ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ‘ਪੇਅ ਪੈਰਿਟੀ’ ਬਹਾਲ ਕਰਾਉਣ ਦਾ ਭਰੋਸਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News : ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ, ਨਜਾਇਜ਼ ਤੌਰ 'ਤੇ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ