ਪੜਚੋਲ ਕਰੋ

ਯੂਨਾਈਟਿਡ ਅਕਾਲੀ ਦਲ ਦਾ ਢੀਂਡਸਾ ਦਲ 'ਚ ਰਲੇਵਾਂ, ਸੁਖਦੇਵ ਢੀਂਡਸਾ ਨੇ ਕੀਤਾ ਵੱਡਾ ਦਾਅਵਾ

ਪੰਜਾਬ ਵਿਚ ਯੂਨਾਈਟਿਡ ਅਕਾਲੀ ਦਲ ਦਾ ਢੀਂਡਸਾ ਦੀ ਅਗਵਾਈ ਵਾਲੀ ਅਕਾਲੀ ਦਲ ਨਾਲ ਰਲੇਵਾਂ ਹੋ ਗਿਆ ਹੈ। ਇਸਦਾ ਐਲਾਨ ਖੁਦ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਮੋਕਮ ਸਿੰਘ ਨੇ ਕੀਤਾ।

ਚੰਡੀਗੜ੍ਹ: ਪੰਜਾਬ 'ਚ ਯੂਨਾਈਟਿਡ ਅਕਾਲੀ ਦਲ ਸ਼ਨੀਵਾਰ ਨੂੰ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਨਾਲ ਇੱਕਠੇ ਹੋ ਗਏ। ਦੱਸ ਦਈਏ ਕਿ ਗੁਰੂਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿਚ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਕਮ ਸਿੰਘ ਨੇ ਪਾਰਟੀ ਵਿਚ ਰਲੇਵੇਂ ਦਾ ਐਲਾਨ ਕੀਤਾ। ਇਸ ਦੌਰਾਨ ਭਾਈ ਮੋਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਤੇ ਪੰਜਾਬ ਹੈ। ਪਾਰਟੀ ਅਤੇ ਰਾਜਨੀਤੀ ਇਸ ਤੋਂ ਬਾਅਦ 'ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦਾ ਕਾਫੀ ਨੁਕਸਾਨ ਕੀਤਾ ਹੈ ਅਤੇ ਹੁਣ ਸਿੱਖ ਪੰਥ ਨੂੰ ਬਚਾਉਣ ਲਈ ਸੰਘਰਸ਼ ਕਰਨਾ ਪਏਗਾ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦਾ ਹਿੱਤ ਹੈ ਅਤੇ ਨਾ ਤਾਂ ਉਹ ਕਿਸੇ ਅਹੁਦੇ ਦੀ ਇੱਛਾ ਰੱਖਦੇ ਹਨ ਅਤੇ ਨਾ ਹੀ ਉਹ ਚੋਣ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮੁੱਖ ਮੰਤਰੀ ਵੀ ਨਹੀਂ ਬਣਨਗੇ। ਢੀਂਡਸਾ ਨੇ ਅੱਗੇ ਕਿਹਾ ਕਿ ਬਾਦਲ ਪਰਿਵਾਰ ਨੂੰ ਛੱਡਣ ਵਿੱਚ ਦੇਰ ਹੋਈ, ਪਰ ਉਹ ਬਗੈਰ ਕਿਸੇ ਦਾਗ ਦੇ ਬਾਹਰ ਆ ਗਏ ਤੇ ਹੁਣ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਮਾਮਲੇ ਵਿੱਚ ਡੇਰਾ ਸਿਰਸਾ ਨਾਲ ਬਾਦਲ ਪਰਿਵਾਰ ਦੀ ਮਿਲੀਭੁਗਤ ਵੀ ਸਾਹਮਣੇ ਆਈ ਹੈ। ਜਿਸ ਲਈ ਸੰਗਤ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਹਨ। ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣਾ ਚਾਹੀਦਾ ਹੈ, ਇਸ ਦੇ ਲਈ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget