Punjab: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਜੇ ਬੀਬੀ ਜਗੀਰ ਕੌਰ ਬਾਦਲ ਪਰਿਵਾਰ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜਦੇ ਹਨ ਤਾਂ ਸੰਯੁਕਤ ਅਕਾਲੀ ਦਲ ਉਹਨਾਂ ਦਾ ਸਮਰਥਨ ਕਰ ਸਕਦਾ ਹੈ।
ਟਕਸਾਲੀ ਆਗੂ ਗੁਰਦਿਆਲ ਸਿੰਘ ਮੈਂਬਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਪਾਰਟੀ ਨੇ ਅਜੇ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਕੋਈ ਅੰਤਿਮ ਫ਼ੈਸਲਾ ਲੈਣਾ ਹੈ ਪਰ ਸ਼੍ਰੋਮਣੀ ਕਮੇਟੀ ’ਤੇ ਆਪਣਾ ਨਿੱਜੀ ਅਧਿਕਾਰ ਜਮਾਈ ਬੈਠੇ ਬਾਦਲ ਪਰਿਵਾਰ ਤੋਂ ਵੱਖ ਹੋ ਕੇ ਜੇ ਕੋਈ ਵੀ ਉਮੀਦਵਾਰ, ਭਾਵੇਂ ਉਹ ਬੀਬੀ ਜਗੀਰ ਕੌਰ ਹੀ ਹੋਣ, ਚੋਣ ਲੜੇਗਾ ਤਾਂ ਉਹ ਉਨ੍ਹਾਂ ਨੂੰ ਸਮਰਥਨ ਦੇਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ