ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਰੀਏ ਦੇ ਉਲਟ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਸਖ਼ਤ ਹੋ ਗਿਆ ਹੈ ਤੇ ਗੁਰਦਾਸਪੁਰ ਤੋਂ ਇਲਾਵਾ ਆਸ-ਪਾਸ ਦੀਆਂ ਹੋਰਾਂ ਸੀਟਾਂ 'ਤੇ ਵੀ ਸਨੀ ਦਾ ਅਸਰ ਦਿੱਸੇਗਾ ਜਦਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਸਨੀ ਦੇ ਆਉਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਏਗਾ। ਉਨ੍ਹਾਂ ਕਿਹਾ ਸੀ ਕਿ ਸਨੀ ਖ਼ੁਦ ਦੀ ਸੀਟ ਵੀ ਨਹੀਂ ਬਚਾ ਪਾਏਗਾ ਜੇ ਮੁੰਬਈ ਭੱਜ ਜਾਏਗਾ।
ਸਿੱਧੂ ਨੇ ਕਿਹਾ ਕਿ ਸਨੀ ਦੇ ਆਉਣ ਨਾਲ ਕਾਂਗਰਸ ਨੂੰ ਹੋਰ ਜ਼ਿਆਦਾ ਮਿਹਨਤ ਕਰਨੀ ਪਏਗੀ। ਸਨੀ ਦੇ ਚੋਣ ਮੈਦਾਨ ਵਿੱਚ ਕੁੱਦਣ ਨਾਲ ਬਠਿੰਡਾ ਤੋਂ ਬਾਅਦ ਗੁਰਦਾਸਪੁਰ ਸੀਟ ਵੀ ਸਭ ਤੋਂ 'ਹੌਟ' ਸੀਟ ਬਣ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੀ ਸਟਾਰ ਪ੍ਰਚਾਰਕ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੇ ਹਨ। ਹਾਲਾਂਕਿ ਹਾਲੇ ਉਨ੍ਹਾਂ ਨੂੰ ਪੰਜਾਬ ਵਿੱਚ ਪ੍ਰਚਾਰ ਲਈ ਨਹੀਂ ਕਿਹਾ ਗਿਆ।
ਸਿੱਧੂ ਨੇ ਕਿਹਾ ਕਿ ਸਨੀ ਦੇ ਆਉਣ ਨਾਲ ਭਾਵੇਂ ਮੁਕਾਬਲਾ ਸਖ਼ਤ ਹੋ ਗਿਆ ਹੈ ਪਰ ਕਾਂਗਰਸ ਨੂੰ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਪੰਜਾਬ ਦੇ ਕਈ ਇਲਾਕਿਆਂ ਵਿੱਚ ਕੀਤੇ ਦੌਰਿਆਂ ਤੋਂ ਸਾਹਮਣੇ ਆਇਆ ਹੈ ਕਿ ਕਾਂਗਰਸ ਨੂੰ ਵਧੀਆ ਸਮਰਥਨ ਮਿਲ ਰਿਹਾ ਹੈ।
ਦੱਸ ਦੇਈਏ ਸਿੱਧੂ ਦੇ ਇਸ ਬਿਆਨ ਮਗਰੋਂ ਮੁੱਖ ਮੰਤਰੀ ਦਫ਼ਤਰ ਨੇ ਸਿੱਧੂ ਦੇ ਬਿਆਨ ਤੋਂ ਪੱਲਾ ਝਾੜਦਿਆਂ ਕਿਹਾ ਕਿ ਇਹ ਸਿੱਧੂ ਦੇ ਆਪਣੇ ਨਿੱਜੀ ਵਿਚਾਰ ਹਨ।
ਇੱਕ ਵਾਰ ਫਿਰ ਕੈਪਟਨ ਦੇ ਉਲਟ ਬੋਲੇ ਸਿੱਧੂ, ਹੋ ਸਕਦੀ ਨਵੀਂ ਮੁਸ਼ਕਲ
ਏਬੀਪੀ ਸਾਂਝਾ
Updated at:
28 Apr 2019 09:20 AM (IST)
ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਰੀਏ ਦੇ ਉਲਟ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਸਖ਼ਤ ਹੋ ਗਿਆ ਹੈ ਤੇ ਗੁਰਦਾਸਪੁਰ ਤੋਂ ਇਲਾਵਾ ਆਸ-ਪਾਸ ਦੀਆਂ ਹੋਰਾਂ ਸੀਟਾਂ 'ਤੇ ਵੀ ਸਨੀ ਦਾ ਅਸਰ ਦਿੱਸੇਗਾ ਜਦਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਸਨੀ ਦੇ ਆਉਣ ਨਾਲ ਪੰਜਾਬ ਦੀ ਸਿਆਸਤ 'ਤੇ ਕੋਈ ਅਸਰ ਨਹੀਂ ਪਏਗਾ।
- - - - - - - - - Advertisement - - - - - - - - -