Punjab News: ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਕਹਿਰ ਵਰ੍ਹਾਇਆ ਹੈ। ਬਾਰਸ਼ ਨੇ ਤੇਜ਼ ਹਨ੍ਹੇਰੀ ਨਾਲ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਇਹ ਮੋਟਾ ਜਿਹਾ ਅੰਦਾਜ਼ਾ ਹੈ। ਉਂਝ ਨੁਕਸਾਨ ਇਸ ਤੋਂ ਵੱਧ ਹੋਇਆ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।



ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਪਏ ਤੇਜ਼ ਮੀਂਹ ਤੇ ਕਿਤੇ-ਕਿਤੇ ਪਏ ਗੜਿਆਂ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਸ਼ੁੱਕਰਵਾਰ ਪਏ ਤੇਜ਼ ਮੀਂਹ, ਗੜੇਮਾਰੀ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। 



ਉਧਰ, ਮੌਸਮ ਵਿਗਿਆਨੀਆਂ ਅਨੁਸਾਰ 29 ਮਾਰਚ ਨੂੰ ਮੁੜ ਪੱਛਮੀ ਵਿਗਾੜ ਦੇ ਮੱਦੇਨਜ਼ਰ ਉੱਤਰ-ਪੱਛਮੀ ਖੇਤਰ ਵਿੱਚ ਮੀਂਹ ਪੈ ਸਕਦਾ ਹੈ। ਇਸ ਵਿੱਚ ਸਭ ਤੋਂ ਵੱਧ ਨੁਕਸਾਨ ਫਾਜ਼ਿਲਕਾ ਵਿੱਚ ਹੋਇਆ ਹੈ, ਜਿੱਥੇ ਸ਼ੁੱਕਰਵਾਰ ਆਏ ਝੱਖੜ ਨੇ ਕਾਫ਼ੀ ਫ਼ਸਲ ਦਾ ਨੁਕਸਾਨ ਕੀਤਾ ਹੈ। ਨੁਕਸਾਨੀ ਗਈਆਂ ਫ਼ਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਸਲ ਰਿਪੋਰਟ ਸਾਹਮਣੇ ਆਵੇਗੀ। 



ਪੰਜਾਬ ਖੇਤੀਬਾੜੀ ਵਿਭਾਗ ਅਨੁਸਾਰ ਫਾਜ਼ਿਲਕਾ ਤੇ ਸਰਹੱਦੀ ਖੇਤਰ ’ਚ ਆਏ ਤੂਫ਼ਾਨ ਕਰ ਕੇ ਕਣਕ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਖੇਤਰ ਵਿੱਚ ਕਈ ਥਾਵਾਂ ’ਤੇ ਕਿਸਾਨਾਂ ਦੀ 100 ਫ਼ੀਸਦੀ ਫਸਲ ਖ਼ਰਾਬ ਹੋ ਗਈ ਹੈ, ਜਦੋਂ ਕਿ ਜ਼ਿਆਦਾਤਰ ਕਿਸਾਨਾਂ ਦੀ 40 ਤੋਂ 50 ਫ਼ੀਸਦ ਹਾੜ੍ਹੀ ਦੀ ਫਸਲ ਪ੍ਰਭਾਵਿਤ ਹੋਈ ਹੈ। 



ਇਸ ਤੋਂ ਇਲਾਵਾ ਵੀ ਸੂਬੇ ’ਚ ਲਗਾਤਾਰ ਕਈ ਦਿਨ ਮੀਂਹ ਪੈਣ ਕਰਕੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਪਟਿਆਲਾ, ਫਤਿਗੜ੍ਹ ਸਾਹਿਬ, ਤਰਨਤਾਰਨ, ਮੋਗਾ ਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। 


ਹਾਸਲ ਜਾਣਕਾਰੀ ਅਨੁਸਾਰ ਪੰਜਾਬ ’ਚ 24 ਘੰਟਿਆਂ ਦੌਰਾਨ ਅੰਮ੍ਰਿਤਸਰ ’ਚ 23.4 ਐਮਐਮ, ਲੁਧਿਆਣਾ ’ਚ 28.8, ਪਠਾਨਕੋਟ ’ਚ 41.9, ਫਰੀਦਕੋਟ ’ਚ 46.2, ਗੁਰਦਾਸਪੁਰ ’ਚ 30.6, ਫਿਰੋਜ਼ਪੁਰ ’ਚ 49, ਜਲੰਧਰ ’ਚ 53.5, ਮੋਗਾ ’ਚ 44.5, ਰੋਪੜ ’ਚ 32.5 ਤੇ ਗੁਰਦਾਸਪੁਰ ’ਚ 40 ਐਮਐਮ ਮੀਂਹ ਪਿਆ ਹੈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ