ਲੁਧਿਆਣਾ: ਇੱਥੇ ਦੇ ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਈਨੈਂਸ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ ਜਾਣਾ ਸੀ। ਉਹ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਫਾਈਨੈਂਸ ਵਿੱਚ ਕੰਮ ਕਰਨ ਵਾਲੇ ਤਿੰਨ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਸੋਨਾ ਤੇ ਨਕਦੀ ਲੁੱਟੀ ਗਈ।
ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਜਿਨ੍ਹਾਂ ਨੇ ਤਿੰਨ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਗੋਲੀ ਵੀ ਚੱਲੀ ਜਿਸ 'ਚ ਤਿੰਨ ਲੋਕ ਜ਼ਖ਼ਮੀ ਹੋਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਉਧਰ ਦਫ਼ਤਰ ਵਾਲਿਆਂ ਦਾ ਦਾਅਵਾ ਹੈ ਕਿ ਮੁਲਜ਼ਮ ਲੁੱਟ ਨਹੀਂ ਕਰ ਸਕੇ। ਮੌਕੇ 'ਤੇ ਜੁਆਇੰਟ ਕਮਿਸ਼ਨਰ ਪਹੁੰਚੇ ਜਿਨ੍ਹਾਂ ਨੇ ਕਿਹਾ ਕਿ ਤਿੰਨ ਮੁਲਜ਼ਮ ਕਾਬੂ ਕਰ ਲਏ ਗਏ ਹਨ। ਜਦੋਂਕਿ ਤਿੰਨ ਲੋਕ ਗੋਲੀ ਚਲਣ ਕਰਕੇ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਲੁੱਟ ਦੀ ਕੋਸ਼ਿਸ਼ ਨਾਕਾਮ ਰਹੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
coronavirus update: ਖਾਤਮੇ ਵੱਲ ਕੋਰੋਨਾ! ਭਾਰਤ 'ਚ 63 ਹਜ਼ਾਰ ਨਵੇਂ ਕੇਸ, 70 ਹਜ਼ਾਰ ਹੋਏ ਤੰਦਰੁਸਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਲੁਧਿਆਣਾ 'ਚ ਲੁੱਟ ਦੀ ਕੋਸ਼ਿਸ਼, ਤਿੰਨ ਮੁਲਜ਼ਮ ਆਏ ਅੜਿੱਕੇ
ਏਬੀਪੀ ਸਾਂਝਾ
Updated at:
16 Oct 2020 12:25 PM (IST)
ਦੁੱਗਰੀ ਰੋਡ 'ਤੇ ਸਥਿਤ ਮੁਥੂਟ ਫਾਈਨੈਂਸ 'ਚ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਨੂੰ ਅੰਜਾਮ ਛੇ ਹਥਿਆਰਬੰਦ ਲੁਟੇਰਿਆਂ ਵੱਲੋਂ ਦਿੱਤਾ ਜਾਣਾ ਸੀ। ਉਹ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਗਏ ਤੇ ਉਨ੍ਹਾਂ ਨੇ ਫਾਈਨੈਂਸ ਵਿੱਚ ਕੰਮ ਕਰਨ ਵਾਲੇ ਤਿੰਨ ਸਟਾਫ ਮੈਂਬਰਾਂ ਨੂੰ ਬੰਧਕ ਬਣਾ ਲਿਆ।
ਸੰਕੇਤਕ ਤਸਵੀਰ
- - - - - - - - - Advertisement - - - - - - - - -