Punjab news: 'ਜਦੋਂ ਤੱਕ ਮੁੱਖ ਮੁਲਜ਼ਮ ਨਹੀਂ ਹੁੰਦਾ ਗ੍ਰਿਫ਼ਤਾਰ, ਉਦੋਂ ਤੱਕ ਨਹੀਂ ਕਰਾਂਗੇ ਸਸਕਾਰ', ਕਪੂਰਥਲਾ ਕਤਲ ਮਾਮਲੇ 'ਚ ਰੱਖੀ ਇਹ ਮੰਗ
Punjab news: ਪਿਛਲੇ ਦਿਨੀਂ ਕਪੂਰਥਲਾ ਦੇ ਕਸਬਾ ਢਿੱਲਵਾਂ ਵਿੱਚ ਨੌਜਵਾਨ ਦੇ ਕਤਲ ਦੇ ਮਾਮਲੇ ‘ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Punjab news: ਪਿਛਲੇ ਦਿਨੀਂ ਕਪੂਰਥਲਾ ਦੇ ਕਸਬਾ ਢਿੱਲਵਾਂ ਵਿੱਚ ਨੌਜਵਾਨ ਦੇ ਕਤਲ ਦੇ ਮਾਮਲੇ ‘ਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉੱਥੇ ਹੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਨਹੀਂ ਕਰਨਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਕਪੂਰਥਲਾ ਦੇ ਕਸਬਾ ਢਿੱਲਵਾਂ ਵਿੱਚ ਕੁੱਝ ਵਿਅਕਤੀਆਂ ਵੱਲੋਂ ਇੱਕ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਹਮਲਾਵਰਾਂ ਵਿੱਚੋਂ ਇੱਕ ਹਰਪ੍ਰੀਤ ਸਿੰਘ ਹੈਪੀ ਸਾਡਾ ਗੁਆਂਢੀ ਹੈ ਅਤੇ ਬੀਤੇ ਕੁੱਝ ਸਮੇਂ ਤੋਂ ਉਸ ਦੀ ਹਰਦੀਪ ਸਿੰਘ ਦੀਪਾ ਨਾਲ ਰੰਜਿਸ਼ ਚੱਲ ਰਹੀ ਸੀ। ਬੀਤੇ ਦਿਨੀਂ ਹਰਦੀਪ ਸਿੰਘ ਦੀਪਾ ਜਿਵੇਂ ਹੀ ਘਰ ਤੋਂ ਬਾਹਰ ਨਿਕਲਿਆ ਤਾਂ ਉਸ ਨੂੰ ਦੋਸ਼ੀਆਂ ਵਲੋਂ ਕਾਬੂ ਕਰ ਲਿਆ ਗਿਆ ਤੇ ਬੜੀ ਬੇਰਹਿਮੀ ਨਾਲ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦੋਸ਼ੀਆਂ ਵਲੋਂ ਹਰਦੀਪ ਸਿੰਘ ਦੀਪਾ ਨੂੰ ਜ਼ਖ਼ਮੀ ਹਾਲਤ ਵਿੱਚ ਰਾਤ ਸਮੇਂ ਘਰ ਦੇ ਬਾਹਰ ਸੁੱਟ ਦਿੱਤਾ ਅਤੇ ਸਾਡੇ ਘਰ ਦਾ ਗੇਟ ਖੜਕਾ ਕੇ ਸਾਨੂੰ ਕਿਹਾ ਕਿ ਮਾਰ ਦਿੱਤਾ ਤੁਹਾਡਾ ਸ਼ੇਰ ਪੁੱਤਰ।
ਇਹ ਵੀ ਪੜ੍ਹੋ: Punjab News: ਅਕਾਲੀਆਂ ਤੇ ਮਾਨ ਦਾ ਤੰਜ, ਰਾਜ ਨਹੀਂ ਸੇਵਾ ਵਾਲੇ ਪੁਰਖਿਆਂ ਦੇ ਕਰਜ਼ੇ ਵੀ ਅਸੀਂ ਮੋੜ ਰਹੇ ਹਾਂ
ਪਰ ਅਸੀਂ ਡਰਦੇ ਮਾਰੇ ਘਰ ਤੋਂ ਬਾਹਰ ਨਹੀਂ ਨਿਕਲੇ। ਉੱਥੇ ਹੀ ਕੁਝ ਸਮੇਂ ਬਾਅਦ ਜਦੋਂ ਲੋਕਾਂ ਵਲੋਂ ਰੋਲਾ ਪਾਇਆ ਗਿਆ ਉਪਰੰਤ ਜਦੋਂ ਅਸੀਂ ਘਰੋਂ ਬਾਹਰ ਨਿਕਲ ਕੇ ਦੇਖਿਆ ਤਾਂ ਦੀਪਾਂ ਜ਼ਖਮੀ ਹਾਲਤ ਵਿੱਚ ਤੜਫ਼ ਰਿਹਾ ਸੀ। ਉਸ ਨੂੰ ਤੁਰੰਤ ਜਲੰਧਰ ਦੇ ਇੱਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜ਼ਿਕਰ ਯੋਗ ਹੈ ਕਿ ਮ੍ਰਿਤਕ ਹਰਦੀਪ ਸਿੰਘ ਦੀਪਾ ਅਤੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਵਿਚਾਲੇ ਕੁੱਝ ਸਮੇਂ ਤੋਂ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਦੋਹਾਂ ਵੱਲੋਂ ਇੱਕ ਦੂਜੇ ’ਤੇ ਪਹਿਲਾਂ ਵੀ ਜਾਨਲੇਵਾ ਹਮਲੇ ਕੀਤੇ ਗਏ ਹਨ ਜਿਸ ਸੰਬੰਧੀ ਪੁਲਿਸ ਕੇਸ ਵੀ ਦਰਜ ਹਨ।
ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਢਿੱਲਵਾਂ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਧਾਰਾ 302, 148, 149 ਆਈ.ਪੀ.ਸੀ. ਤਹਿਤ ਹਰਪ੍ਰੀਤ ਸਿੰਘ ਹੈਪੀ ਅਤੇ 5-6 ਹੋਰ ਲੋਕਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਰ ਪਰਿਵਾਰ ਇਸ ਮੰਗ ਨੂੰ ਲੈ ਕੇ ਅੜਿਆ ਹੋਇਆ ਹੈ ਕਿ ਜਿੰਨੀ ਦੇਰ ਤੱਕ ਮੁੱਖ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਦੀ ਗ੍ਰਿਫਤਾਰੀ ਨਹੀਂ ਹੁੰਦੀ ਉੰਨੀਂ ਦੇਰ ਤੱਕ ਮ੍ਰਿਤਕ ਦੀਪਾ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਕਦੋਂ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਕਰਦੀ ਹੈ ਤੇ ਕਦੋਂ ਦੀਪਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Ferozpur news: ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਫੜੇ 3 ਨੌਜਵਾਨ, ਪੁਲਿਸ ਕਰ ਰਹੀ ਜਾਂਚ






















