ਚੰਡੀਗੜ੍ਹ: ਵਧਦੇ ਕੋਰੋਨਾ ਕੇਸਾਂ (increasing corona cases) ਦੇ ਮੱਦੇਨਜ਼ਰ ਹੁਣ ਬੱਚਿਆਂ ਦੇ ਟੀਕਾਕਰਨ (vaccinating children) 'ਚ ਲਾਪ੍ਰਵਾਹੀ ਵਰਤਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ਹੈ। ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ 4 ਮਈ ਤੋਂ ਵੈਕਸੀਨ ਨਾ ਲਵਾਉਣ ਵਾਲੇ 12 ਤੋਂ 18 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਉੱਪਰ ਸਰੀਰਕ ਤੌਰ 'ਤੇ ਕਲਾਸਾਂ ਵਿੱਚ ਜਾਣ 'ਤੇ ਪਾਬੰਦੀ (Ban on physically attending classes) ਲਗਾ ਦਿੱਤੀ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਸੋਮਵਾਰ ਨੂੰ ਨੋਟਿਸ ਕੀਤਾ। ਅਜਿਹੇ 'ਚ ਚੰਡੀਗੜ੍ਹ ਦੇ ਜਿਹੜੇ ਬੱਚੇ ਟੀਕਾਕਰਨ ਨਹੀਂ ਕਰਵਾ ਰਹੇ ਹਨ, ਉਨ੍ਹਾਂ ਨੂੰ ਦੁਬਾਰਾ ਆਨਲਾਈਨ ਪੜ੍ਹਾਈ ਕਰਨੀ ਪਵੇਗੀ।


ਚੰਡੀਗੜ੍ਹ ਵਿੱਚ 3 ਜਨਵਰੀ, 2022 ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੇ ਨਾਲ ਹੀ 16 ਮਾਰਚ ਤੋਂ 12 ਤੋਂ 14 ਸਾਲ ਤੱਕ ਦੇ ਬੱਚਿਆਂ ਲਈ ਕੋਰਬੀਵੈਕਸ ਵੈਕਸੀਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਸਿਹਤ ਵਿਭਾਗ ਚੰਡੀਗੜ੍ਹ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲਾਂ ਆਦਿ ਵਿੱਚ ਬੱਚਿਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ਨੀਵਾਰ ਤੇ ਐਤਵਾਰ ਨੂੰ ਵੀ ਬੱਚਿਆਂ ਲਈ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੇ ਬਾਵਜੂਦ ਟੀਕਾ ਲਵਾਉਣ ਵਿੱਚ ਢਿੱਲ ਵਰਤੀ ਜਾ ਰਹੀ ਹੈ।


ਹਾਸਲ ਜਾਣਕਾਰੀ ਮੁਤਾਬਕ ਹੁਣ ਤੱਕ ਸ਼ਹਿਰ ਵਿੱਚ 15 ਤੋਂ 18 ਸਾਲ ਦੀ ਉਮਰ ਦੇ 92 ਫੀਸਦੀ ਬੱਚਿਆਂ ਨੂੰ ਪਹਿਲੀ ਤੇ 54 ਫੀਸਦੀ ਨੂੰ ਕੋਵੀਸ਼ੀਲਡ ਦੀਆਂ ਦੋਨੋਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ 12 ਤੋਂ 14 ਸਾਲ ਦੇ 37 ਪ੍ਰਤੀਸ਼ਤ ਬੱਚਿਆਂ ਨੂੰ ਪਹਿਲੀ ਤੇ 3 ਪ੍ਰਤੀਸ਼ਤ ਨੂੰ ਦੋਵੇਂ ਡੋਜ ਲੱਗੀ ਹੈ। 12 ਤੋਂ 18 ਸਾਲ ਦੀ ਉਮਰ ਦੇ 40 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਅਜੇ ਵੀ ਪਹਿਲੀ ਖੁਰਾਕ ਦਿੱਤੀ ਜਾਣੀ ਹੈ। ਪਿਛਲੇ ਹਫ਼ਤੇ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਹਿਲਾਂ ਜਿੱਥੇ ਰੋਜ਼ਾਨਾ 1 ਤੋਂ 2 ਕੇਸ ਆਉਂਦੇ ਸੀ, ਹੁਣ ਰੋਜ਼ਾਨਾ 8 ਤੋਂ 9 ਕੇਸ ਆ ਰਹੇ ਹਨ।


ਜੇਕਰ ਬੱਚਿਆਂ ਨੇ ਵੈਕਸੀਨ ਨਾ ਲਵਾਈ ਤਾਂ ਉਹ ਸਕੂਲ ਨਹੀਂ ਜਾ ਸਕਣਗੇ। ਇਹ ਵੀ ਸੱਚ ਹੈ ਕਿ ਘਰਾਂ ਵਿੱਚ ਆਨਲਾਈਨ ਪੜ੍ਹਾਈ ਦੌਰਾਨ ਸਕੂਲ ਵਰਗਾ ਮਾਹੌਲ ਨਹੀਂ ਮਿਲਦਾ। ਕਈ ਵਾਰ ਕੁਨੈਕਸ਼ਨ ਫੇਲ੍ਹ ਹੋਣ ਕਾਰਨ ਜਾਂ ਹੋਰ ਕਾਰਨਾਂ ਕਰਕੇ, ਅਧਿਆਪਕ ਤੇ ਬੱਚੇ ਦਾ ਸੰਪਰਕ ਟੁੱਟ ਜਾਂਦਾ। ਇਸ ਲਈ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਸਕਦਾ ਹੈ।