ਚੰਡੀਗੜ੍ਹ : ਪਠਾਨਕੋਟ ਦੇ ਥਰਿਆਲ 'ਚ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਸਮੇਤ ਤਿੰਨ ਲੋਕਾਂ ਦੀ ਹੱਤਿਆ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਾਕਾ ਉਰਫ ਗੋਲੂ ਸਮੇਤ ਦੋ ਬਦਮਾਸ਼ਾਂ ਨੂੰ ਯੂਪੀ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਲੁੱਟ-ਖੋਹ ਦੇ ਕਈ ਕੇਸ ਦਰਜ ਹਨ।

 
ਦੋ ਸਾਲ ਪਹਿਲਾਂ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਸਮੇਤ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੱਤਿਆ 'ਚ ਸ਼ਾਮਲ ਰਹੇ ਮੂਲ ਰੂਪ ਵਿੱਚ ਸਹਾਰਨਪੁਰ ਦੇ ਗੰਗੋਹ ਵਾਸੀ ਕਾਕਾ ਉਰਫ਼ ਗੋਲੂ ਉਰਫ਼ ਸ਼ਾਹਜਾਨ ਅਤੇ ਉਸ ਦਾ ਸਾਥੀ ਰਾਜਸਥਾਨ ਦੇ ਪਿਲਾਨੀ ਨਿਵਾਸੀ ਤਾਲੀਮ ਉਰਫ਼ ਫੈਜ਼ਾਨ ਨੂੰ ਪੁਲਿਸ ਦੇ ਅੜਿਕੇ ਚੜ ਗਏ।

 

ਸੋਮਵਾਰ ਰਾਤ ਨੂੰ ਸਿਟੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਛਿਆਮਰ ਗਿਰੋਹ ਦੇ ਦੋ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਜਦੋਂ ਪੁਲਿਸ ਨੇ ਕਿਦਵਾਈਨਗਰ ਪੁਲਿਸ ਚੌਕੀ ਨੇੜੇ ਘੇਰਾਬੰਦੀ ਕੀਤੀ ਤਾਂ ਬਦਮਾਸ਼ਾਂ ਨਾਲ ਮੁਕਾਬਲਾ ਹੋ ਗਿਆ। ਬਾਈਕ ਸਵਾਰ ਬਦਮਾਸ਼ਾਂ ਨੇ ਪੁਲਿਸ 'ਤੇ ਫਾਇਰਿੰਗ ਕੀਤੀ। ਜਵਾਬੀ ਗੋਲੀਬਾਰੀ 'ਚ ਦੋਵੇਂ ਬਦਮਾਸ਼ ਲੱਤ 'ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ।


ਇਸ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ, ਇੱਕ ਬਾਈਕ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸੀਓ ਸਿਟੀ ਕੁਲਦੀਪ ਕੁਮਾਰ ਅਤੇ ਸਿਟੀ ਕੋਤਵਾਲੀ ਇੰਚਾਰਜ ਆਨੰਦ ਦੇਵ ਮਿਸ਼ਰਾ ਨੇ ਦੱਸਿਆ ਕਿ ਕਾਕਾ ਉਰਫ ਗੋਲੂ ਸੁਰੇਸ਼ ਰੈਨਾ ਦੇ ਫੁੱਫੜ ਅਤੇ ਤਿੰਨ ਪਰਿਵਾਰਕ ਮੈਂਬਰਾਂ ਦੇ ਕਤਲ ਵਿੱਚ ਸ਼ਾਮਲ ਰਿਹਾ ਹੈ।

 


ਇਸ ਤੋਂ ਪਹਿਲਾਂ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਅਤੇ ਭਰਾ ਦੇ ਕਤਲ 'ਚ ਸ਼ਾਮਲ 3 ਮੁਲਜ਼ਮਾਂ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਗ੍ਰਿਫ਼ਤਾਰ ਕੀਤਾ ਸੀ। ਪਿਛਲੇ ਸਾਲ 19 ਅਗਸਤ ਨੂੰ ਪੰਜਾਬ ਦੇ ਪਠਾਨਕੋਟ ਦੇ ਥਾਰਿਆਲ ਪਿੰਡ ਵਿੱਚ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਅਤੇ ਭਰਾ ਦੇ ਕਤਲ ਵਿੱਚ 10 ਵਿਅਕਤੀਆਂ ਦੇ ਗਿਰੋਹ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ।


ਕੀ ਹੈ ਪੂਰਾ ਮਾਮਲਾ

 

ਪਿਛਲੇ ਸਾਲ 19 ਅਗਸਤ ਨੂੰ ਪਠਾਨਕੋਟ ਦੇ ਥਰਿਆਲ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ  31 ਅਗਸਤ ਦੀ ਰਾਤ ਨੂੰ ਰੈਨਾ ਦੀ ਭੂਆ ਦੇ ਮੁੰਡੇ ਦੀ ਵੀ ਮੌਤ ਹੋ ਗਈ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।