Punjab News: ਪੰਜਾਬ ਵਿੱਚ ਚਾਈਨਾ ਡੋਰ ਕਾਰਨ ਹੋਣ ਵਾਲੇ ਹਾਦਸਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ 10 ਹਜ਼ਾਰ ਤੋਂ 15 ਲੱਖ ਰੁਪਏ ਤੱਕ ਦਾ ਜੁਰਮਾਨਾ ਠੋਕਿਆ ਜਾਵੇਗਾ। ਚਾਈਨਾ ਡੋਰ ਨਾਲ ਸਬੰਧਤ ਸੂਚਨਾ ਦੇਣ ਵਾਲਿਆਂ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਇਸ ਜਾਣਕਾਰੀ 'ਤੇ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ ਹੈ। 

ਅਦਾਲਤ ਇੱਕ ਖ਼ਬਰ ਦੇ ਆਧਾਰ 'ਤੇ ਘਾਤਕ ਡਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਦਾਇਰ ਕੀਤੀ ਗਈ ਦੂਜੀ ਜਨਹਿੱਤ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਇੱਕ ਛੇ ਸਾਲ ਦੇ ਬੱਚੇ ਦੀ ਡਾਈਨਾ ਡੋਰ ਕਾਰਨ ਜਾਨ ਚਲੀ ਗਈ। ਪਹਿਲੀ ਪਟੀਸ਼ਨ ਦਾ ਨਿਬੇੜਾ ਅਧਿਕਾਰੀਆਂ ਨੂੰ ਪਟੀਸ਼ਨਰ ਦੀ ਸ਼ਿਕਾਇਤ 'ਤੇ ਗੌਰ ਕਰਨ ਤੇ ਸਪੱਸ਼ਟ ਆਦੇਸ਼ ਦੇਣ ਦੇ ਨਿਰਦੇਸ਼ ਦੇ ਨਾਲ ਕੀਤਾ ਗਿਆ ਸੀ।

ਜਨਵਰੀ ਵਿੱਚ ਜਨਹਿੱਤ ਪਟੀਸ਼ਨ ਦਾ ਨਿਬੇੜਾ ਕਰਨ ਤੋਂ ਬਾਅਦ ਡਾਈਨਾ ਡੋਰ ਦੀ ਮਨਮਾਨੀ ਵਰਤੋਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦੁਬਾਰਾ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਹੁਕਮ ਦੀ ਪਾਲਣਾ ਵਿੱਚ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਨੋਟਿਸ ਅਨੁਸਾਰ ਡਾਈਨਾ ਡੋਰ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਸੱਟ ਲੱਗਣ ਉਪਰ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜਿਸ ਨੂੰ 15,00,000 ਰੁਪਏ ਤੱਕ ਵਧਾਇਆ ਜਾ ਸਕਦਾ ਹੈ। 

ਇਸ ਤੋਂ ਇਲਾਵਾ ਡਾਈਨਾ ਡੋਰ ਬਾਰੇ ਸੂਚਨਾ ਦੇਣ ਵਾਲੇ ਲਈ 25,000 ਰੁਪਏ ਦੇ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਅਦਾਲਤ ਨੇ ਇਸ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਸਲਾਹ ਦਿੱਤੀ ਕਿ ਉਹ ਅਧਿਕਾਰੀਆਂ ਨਾਲ ਸੰਪਰਕ ਕਰੇ ਤੇ ਅਦਾਲਤ ਦੇ ਦਰਵਾਜ਼ੇ ਵਾਰ-ਵਾਰ ਖੜਕਾਉਣ ਦੀ ਬਜਾਏ ਡਾਈਨਾ ਡੋਰ ਕਾਰਨ ਹੋਈ ਮੌਤ ਦੀ ਕਥਿਤ ਘਟਨਾ ਬਾਰੇ ਜਾਣਕਾਰੀ ਦੇਵੇ। ਬੈਂਚ ਨੇ ਕਿਹਾ ਕਿ ਜੇਕਰ ਪਟੀਸ਼ਨਕਰਤਾ ਅਜੇ ਵੀ ਅਧਿਕਾਰੀਆਂ ਦੀ ਅਣਗਹਿਲੀ ਤੋਂ ਦੁਖੀ ਹੈ, ਤਾਂ ਉਹ ਸਬੰਧਤ ਅਧਿਕਾਰ ਖੇਤਰ ਦੇ ਮੈਜਿਸਟ੍ਰੇਟ ਨਾਲ ਸੰਪਰਕ ਕਰ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।