Punjab News: ਪੰਜਾਬ ਪੁਲਿਸ ਪ੍ਰਸ਼ਾਸਨ ’ਚ ਮੱਚਿਆ ਹੜਕੰਪ, ਪੁਲਿਸ ਅਫਸਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋਵੇਂ ਲੱਤਾਂ ਟੁੱਟੀਆਂ; ਭੈਣ ਬੁਰੀ ਤਰ੍ਹਾਂ ਹੋਈ ਜ਼ਖ਼ਮੀ...
Gurdaspur News: ਪੰਜਾਬ ਪੁਲਿਸ ਵਿਭਾਗ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਪੁਲਿਸ ਕਾਂਸਟੇਬਲ ’ਤੇ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਬੱਬੇਹਾਲੀ ਪਿੰਡ ਦੇ ਛਿੰਞ ਮੇਲੇ ’ਤੇ ਡਿਊਟੀ...

Gurdaspur News: ਪੰਜਾਬ ਪੁਲਿਸ ਵਿਭਾਗ ਵਿੱਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਪੁਲਿਸ ਕਾਂਸਟੇਬਲ ’ਤੇ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਾਣਕਾਰੀ ਲਈ ਦੱਸ ਦੇਈਏ ਕਿ ਬੱਬੇਹਾਲੀ ਪਿੰਡ ਦੇ ਛਿੰਞ ਮੇਲੇ ’ਤੇ ਡਿਊਟੀ ਤੋਂ ਘਰ ਵਾਪਸ ਆ ਰਹੇ ਪੁਲਿਸ ਕਾਂਸਟੇਬਲ ਕਰਨਪ੍ਰੀਤ ਸਿੰਘ ’ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ’ਚ ਕਾਂਸਟੇਬਲ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਉਸ ਦੀ ਭੈਣ ਵੀ ਜ਼ਖ਼ਮੀ ਹੋ ਗਈ।
ਜਾਣੋ ਹਮਲਾਵਰਾਂ ਨੇ ਕਿਵੇਂ ਬਣਾਇਆ ਨਿਸ਼ਾਨਾ
ਹਸਪਤਾਲ ’ਚ ਦਾਖ਼ਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਦੀਨਾਨਗਰ ’ਚ ਤਾਇਨਾਤ ਹੈ ਅਤੇ ਬੱਬੇਹਾਲੀ ਦੇ ਛਿੰਞ ਮੇਲੇ ’ਤੇ ਵਿਸ਼ੇਸ਼ ਡਿਊਟੀ ’ਤੇ ਸੀ। ਦੇਰ ਸ਼ਾਮ ਜਦੋਂ ਉਹ ਆਪਣੀ ਭੈਣ ਬਲਵਿੰਦਰ ਕੌਰ ਨਾਲ ਮੋਟਰਸਾਈਕਲ ’ਤੇ ਵਾਪਸ ਆ ਰਿਹਾ ਸੀ, ਤਾਂ ਕੁਝ ਲੋਕਾਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਉਸ ਨੇ ਦੱਸਿਆ ਕਿ ਜਦੋਂ ਇਕ ਮੁਲਜ਼ਮ ਨੇ ਉਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਦੀ ਭੈਣ ਬਲਵਿੰਦਰ ਕੌਰ ਉਸ ਦੇ ਉੱਪਰ ਲੇਟ ਗਈ, ਜਿਸ ਕਾਰਨ ਮੁਲਜ਼ਮ ਬਿਨਾਂ ਗੋਲੀ ਚਲਾਏ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਕਰਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ’ਚ ਨਸ਼ਾ ਸਮੱਗਲਰਾਂ ਨੂੰ ਫੜਨ ’ਚ ਮਦਦ ਕਰਨ ਕਾਰਨ ਉਸ ’ਤੇ ਇਹ ਰੰਜਿਸ਼ੀ ਹਮਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਉਸ ’ਤੇ ਹਮਲਾ ਹੋਇਆ ਸੀ ਪਰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ। ਉਸ ਨੇ ਪੁਲਿਸ ਨੂੰ ਮੁਲਜ਼ਮਾਂ ਦੇ ਨਾਂ ਦੱਸਦਿਆਂ ਗੁਰਦਾਸਪੁਰ ਦੇ ਐੱਸ. ਐੱਸ. ਪੀ. ਪਾਸੋਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ
















