Punjab News: ਪੰਜਾਬ ਦੀਆਂ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਹੈ। ਦਰਅਸਲ, ਪਨਬਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਪਨਬਸ-ਪੀਆਰਟੀਸੀ ਬੱਸਾਂ 20 ਤੋਂ 22 ਮਈ ਤੱਕ ਰੋਕੀਆਂ ਜਾਣਗੀਆਂ।
ਪੁਤਲੇ ਫੂਕਣ ਅਤੇ ਰੋਸ ਰੈਲੀਆਂ ਦੀ ਸਿਲਸਿਲਾ 15 ਮਈ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਲੜੀ ਵਿੱਚ, ਹਰ ਰੋਜ਼ ਵੱਖ-ਵੱਖ ਸ਼ਹਿਰਾਂ ਦੇ ਬੱਸ ਅੱਡਿਆਂ 'ਤੇ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਔਰਤਾਂ ਨੂੰ ਮੁਫਤ ਯਾਤਰਾ ਦੀ ਸਹੂਲਤ ਦੇ ਰਹੀ ਹੈ ਪਰ ਵਿਭਾਗ ਨੂੰ ਰਕਮ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਸਪੇਅਰ ਪਾਰਟਸ ਖਰੀਦਣ ਵਿੱਚ ਸਮੱਸਿਆ ਆ ਰਹੀ ਹੈ।
ਵਿਭਾਗ ਦਾ ਸਰਕਾਰ ਵੱਲ 800 ਕਰੋੜ ਰੁਪਏ ਬਕਾਇਆ ਹੈ, ਜਿਸਦੀ ਦੇਣਦਾਰੀ ਪ੍ਰਤੀ ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ, ਜਿਸ ਕਾਰਨ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਯੂਨੀਅਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਜਾਂਦੇ ਹਨ, ਪਰ ਮੰਗਾਂ ਨੂੰ ਲਾਗੂ ਕਰਨ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਚੱਕਾ ਜਾਮ ਦੌਰਾਨ ਟਰਾਂਸਪੋਰਟ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।