Shiromani Akali Dal: ਸਿਆਸੀ ਜਗਤ 'ਚ ਮੱਚੀ ਹਲਚਲ, ਅਕਾਲੀ ਦਲ ਨੂੰ ਛੱਡ ਸੀਨੀਅਰ ਆਗੂ ਭਾਜਪਾ 'ਚ ਸ਼ਾਮਲ; ਤਸਵੀਰ ਆਈ ਸਾਹਮਣੇ...
Senior leader Jagdeep Singh Cheema Join BJP: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ...

Senior leader Jagdeep Singh Cheema Join BJP: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਅਕਾਲੀ ਦਲ ਪਾਰਟੀ ਛੱਡ ਦਿੱਤੀ ਹੈ। ਇੰਨਾ ਹੀ ਨਹੀਂ, ਉਹ ਅੱਜ ਭਾਜਪਾ ਵਿੱਚ ਵੀ ਸ਼ਾਮਲ ਹੋ ਗਏ ਹਨ। ਜਿਸਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ। ਇਸ ਤਸਵੀਰ ਨੇ ਸਾਹਮਣੇ ਆਉਂਦੇ ਹੀ ਸਿਆਸੀ ਜਗਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਹਨ। ਇੰਨਾ ਹੀ ਨਹੀਂ, ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਤੋਂ ਇਲਾਵਾ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਇਸ ਸਮਾਰੋਹ ਦੌਰਾਨ ਮੌਜੂਦ ਰਹਿਣਗੇ।

ਭਾਜਪਾ ਆਗੂ ਵਿਨੀਤ ਜੋਸ਼ੀ ਦੇ ਅਨੁਸਾਰ, ਜਗਦੀਪ ਚੀਮਾ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਰਾਜਨੀਤੀ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਨੇ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾਈ ਅਤੇ ਪੰਜਾਹ ਸਾਲ ਤੱਕ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਫਤਿਹਗੜ੍ਹ ਸਾਹਿਬ ਤੋਂ 2012 ਅਤੇ 2022 ਦੀਆਂ ਚੋਣਾਂ ਵੀ ਲੜੀਆਂ।
ਜਗਦੀਪ ਸਿੰਘ ਚੀਮਾ ਨੂੰ ਪਾਰਟੀ ਵਿੱਚ ਸ਼ਾਮਲ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤਾ ਗਿਆ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਨਜ਼ਰ ਆਏ।






















