Punjab News: ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਜਿਵੇਂ ਹੀ ਰਾਜਪਾਲ ਦਾ ਸੰਬੋਧਨ ਸ਼ੁਰੂ ਹੋਇਆ ਤਾਂ ਕਿਸਾਨ ਅੰਦੋਲਨ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਭਾਸ਼ਣ ਵਿੱਚ ਵਿਘਨ ਪਾਇਆ। ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਜਿਸ ਤੋਂ ਬਾਅਦ ਰਾਜਪਾਲ ਨੇ ਆਪਣੇ ਭਾਸ਼ਣ ਦੀਆਂ ਪਹਿਲੀਆਂ ਅਤੇ ਆਖਰੀ ਲਾਈਨਾਂ ਪੜ੍ਹੀਆਂ ਅਤੇ ਵਿਧਾਨ ਸਭਾ ਨੂੰ ਛੱਡ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਨਿਸ਼ਾਨੇ ਉੱਤੇ ਰਹੇ
ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀਆਂ ਹੱਦਾਂ ਅੰਦਰ ਰਹਿ ਕੇ ਵੀ ਕਿਸਾਨਾਂ ਦੀ ਰਾਖੀ ਨਹੀਂ ਕਰ ਸਕੇ। ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਮਾਮਲਾ ਕਿਉਂ ਨਹੀਂ ਦਰਜ ਕੀਤਾ ਗਿਆ? ਉਨ੍ਹਾਂ ਦੱਸਿਆ ਕਿ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਰਾਤ ਦੇ ਹਨੇਰੇ ਵਿੱਚ ਕੀਤਾ ਗਿਆ ਹੈ। ਇਹ ਕਾਨੂੰਨ ਦੀ ਉਲੰਘਣਾ ਹੈ।
ਜਾਣੋ ਬਜਟ ਸੈਸ਼ਨ ਬਾਰੇ ਪੂਰੀ ਜਾਣਕਾਰੀ
ਜ਼ਿਕਰ ਕਰ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਦੁਪਹਿਰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਤੋਂ ਬਾਅਦ 2 ਅਤੇ 3 ਮਾਰਚ ਨੂੰ ਛੁੱਟੀ ਰਹੇਗੀ ਫਿਰ 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਹੋਵੇਗੀ। ਇਹ ਬਹਿਸ ਸਿਰਫ਼ ਇੱਕ ਦਿਨ ਤੱਕ ਚੱਲੇਗੀ। ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ ਬਜਟ 'ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8,9,10 ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਇਸ ਦੇ ਨਾਲ ਹੀ 11 ਅਤੇ 12 ਮਾਰਚ ਨੂੰ ਵਿਧਾਨਕ ਕੰਮਕਾਜ ਹੈ। ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੀਆਂ। 15 ਮਾਰਚ ਨੂੰ ਵੀ ਬਿੱਲ ਆਉਣਗੇ। ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ-Chandigarh News: ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਕੋਲੋਂ ਰੁਖ 'ਤੇ ਲਟਕਦੀ ਮਿਲੀ ਲਾਸ਼, ਸੁਰੱਖਿਆ ਬਲ ਅਲਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :