(Source: ECI/ABP News)
Emergency Controversy: ਬਠਿੰਡਾ 'ਚ ਦਿਖਾਉਣੀ ਸੀ ਕੰਗਨਾ ਦੀ ਫ਼ਿਲਮ, ਨਿਹੰਗ ਜਥੇਬੰਦੀਆਂ ਨੇ ਪਾਇਆ ਮਾਲ ਨੂੰ ਘੇਰਾ ! ਪੁਲਿਸ ਬਲ ਤੈਨਾਤ, ਬੈਨ ਕਰਨ ਦੀ ਕੀਤੀ ਮੰਗ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਦਰਸਾਇਆ ਗਿਆ ਹੈ, ਜਿਸ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਫਿਲਮ 'ਤੇ ਪਾਬੰਦੀ ਲਗਾਈ ਜਾਵੇ।
![Emergency Controversy: ਬਠਿੰਡਾ 'ਚ ਦਿਖਾਉਣੀ ਸੀ ਕੰਗਨਾ ਦੀ ਫ਼ਿਲਮ, ਨਿਹੰਗ ਜਥੇਬੰਦੀਆਂ ਨੇ ਪਾਇਆ ਮਾਲ ਨੂੰ ਘੇਰਾ ! ਪੁਲਿਸ ਬਲ ਤੈਨਾਤ, ਬੈਨ ਕਰਨ ਦੀ ਕੀਤੀ ਮੰਗ Uproar over Kangana Ranaut's film being screened at Bathinda mall Emergency Controversy: ਬਠਿੰਡਾ 'ਚ ਦਿਖਾਉਣੀ ਸੀ ਕੰਗਨਾ ਦੀ ਫ਼ਿਲਮ, ਨਿਹੰਗ ਜਥੇਬੰਦੀਆਂ ਨੇ ਪਾਇਆ ਮਾਲ ਨੂੰ ਘੇਰਾ ! ਪੁਲਿਸ ਬਲ ਤੈਨਾਤ, ਬੈਨ ਕਰਨ ਦੀ ਕੀਤੀ ਮੰਗ](https://feeds.abplive.com/onecms/images/uploaded-images/2024/08/27/885358ee61b140f42d934478361218a21724745535520674_original.jpg?impolicy=abp_cdn&imwidth=1200&height=675)
Kangana Controversy: ਸੰਸਦ ਮੈਂਬਰ ਕੰਗਨਾ ਰਣੌਤ ਦੀ ਨਵੀਂ ਫਿਲਮ ਐਮਰਜੈਂਸੀ ਦਾ ਪੰਜਾਬ ਵਿੱਚ ਵਿਰੋਧ ਤੇਜ਼ ਹੋ ਗਿਆ ਹੈ। ਮੰਗਲਵਾਰ ਨੂੰ ਇੱਕ ਮਾਲ 'ਚ ਫਿਲਮ ਦਿਖਾਈ ਜਾਣ ਦੀ ਸੂਚਨਾ 'ਤੇ ਸਿੱਖ ਜਥੇਬੰਦੀਆਂ ਤੇ ਨਿਹੰਗ ਸਿੰਘ ਵਿਰੋਧ ਕਰਨ ਲਈ ਬਠਿੰਡਾ ਪਹੁੰਚੇ।
ਧਰਨੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਤਵਾਲੀ ਪੁਲਿਸ ਤੇ ਹੋਰ ਪੁਲੀਸ ਬਲ ਮੌਕੇ ’ਤੇ ਪਹੁੰਚ ਗਏ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਗ਼ਲਤ ਤਰੀਕੇ ਨਾਲ ਦਰਸਾਇਆ ਗਿਆ ਹੈ, ਜਿਸ ਨਾਲ ਸਿੱਖ ਕੌਮ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਫਿਲਮ 'ਤੇ ਪਾਬੰਦੀ ਲਗਾਈ ਜਾਵੇ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਫ਼ਿਲਮ 'ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਫਿਲਮ ਦੀ ਸਮੁੱਚੀ ਕਾਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਭੇਜਣ ਵਾਲੇ ਅਮਨਦੀਪ ਕਲਸੀ ਨੇ ਕਿਹਾ ਕਿ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਨਾਲ ਸਿੱਖਾਂ ਵਿੱਚ ਭਾਰੀ ਰੋਸ ਹੈ ਅਤੇ ਕਈ ਥਾਵਾਂ 'ਤੇ ਇਸ ਫ਼ਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਵਿਚ ਅਮਨ-ਕਾਨੂੰਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ !
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਹਿਲਾਂ ਹੀ ਕੰਗਨਾ ਦੇ ਬਿਆਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਸ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੰਗਨਾ ਰਣੌਤ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)