Punjabi University : ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੀ ਵਿਦਿਆਰਥਣ ਦੀ ਮੌਤ ਤੋਂ ਬਾਅਦ ਵੀਰਵਾਰ ਨੂੰ ਕੈਂਪਸ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਨੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਨੂੰ ਘੇਰ ਕੇ ਕੁੱਟਮਾਰ ਕੀਤੀ। ਪੀਯੂ ਕੈਂਪਸ ਦੇ ਗਾਰਡ ਵੀ ਮਾਹੌਲ ਨੂੰ ਕਾਬੂ ਨਹੀਂ ਕਰ ਸਕੇ। ਦੂਜੇ ਪਾਸੇ ਪੁਲਿਸ ਟੀਮ ਨੂੰ ਵੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ, ਜਿਸ ਕਾਰਨ ਦੇਰ ਸ਼ਾਮ ਤੱਕ ਮਾਹੌਲ ਸ਼ਾਂਤ ਨਹੀਂ ਹੋ ਸਕਿਆ।


ਮ੍ਰਿਤਕ ਵਿਦਿਆਰਥਣ ਦੀ ਪਛਾਣ ਜਸ਼ਨਦੀਪ ਕੌਰ ਵਜੋਂ ਹੋਈ ਹੈ। ਉਹ ਬਠਿੰਡਾ ਦੀ ਰਹਿਣ ਵਾਲੀ ਸੀ। ਜਸ਼ਨਦੀਪ ਕੌਰ ਪੰਜਾਬੀ ਯੂਨੀਵਰਸਿਟੀ 'ਚ ਪੰਜ ਸਾਲਾ ਏਕੀਕ੍ਰਿਤ ਭਾਸ਼ਾ ਦਾ ਕੋਰਸ ਕਰ ਰਹੀ ਸੀ। ਹੋਸਟਲ 'ਚ ਰਹਿੰਦੀ ਜਸ਼ਨ ਨੂੰ ਬੁੱਧਵਾਰ ਨੂੰ ਉਸ ਦੇ ਪਰਿਵਾਰ ਵਾਲੇ ਉਸ ਦੀ ਹਾਲਤ ਵਿਗੜਨ 'ਤੇ ਘਰ ਲੈ ਗਏ ਸੀ।



ਵਿਦਿਆਰਥੀਆਂ ਨੇ ਪ੍ਰੋਫੈਸਰ ਨੂੰ ਠਹਿਰਾਇਆ ਮੌਤ ਲਈ ਜ਼ਿੰਮੇਵਾਰ 


ਵਿਦਿਆਰਥਣ ਹਰਭਜਨ ਕੌਰ ਨੇ ਦੋਸ਼ ਲਾਇਆ ਕਿ ਜਸ਼ਨਦੀਪ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ। ਇਸ ਦੇ ਬਾਵਜੂਦ ਪ੍ਰੋਫੈਸਰ ਨੇ ਵਿਦਿਆਰਥਣ ਜਸ਼ਨਦੀਪ ਨੂੰ ਤੰਗ ਪ੍ਰੇਸ਼ਾਨ ਕੀਤਾ। ਇਸ ਸਮੱਸਿਆ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਘਰ ਲੈ ਕੇ ਜਾਣ ਲਈ ਮਜਬੂਰ ਹੋ ਗਏ। ਜਿੱਥੇ ਜਸ਼ਨਦੀਪ ਦੀ ਮੌਤ ਹੋ ਗਈ।


ਪ੍ਰੋਫ਼ੈਸਰ ਨੇ ਜਸ਼ਨਦੀਪ ਨੂੰ ਹੀ ਨਹੀਂ ਬਲਕਿ ਬਾਕੀ ਸਾਰੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਸੀ। ਇਸ ਕਾਰਨ ਸਾਰੇ ਵਿਦਿਆਰਥੀ ਇਕੱਠੇ ਹੋ ਕੇ ਪੀਯੂ ਤੋਂ ਪ੍ਰੋਫੈਸਰ ਨੂੰ ਹਟਾਉਣ ਅਤੇ ਪੁਲਿਸ ਕਾਰਵਾਈ ਦੀ ਮੰਗ ਕਰ ਰਹੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ