Punjab News : ਪੰਜਾਬ ਦੇ ਰੂਪਨਗਰ ਇਲਾਕੇ ਵਿੱਚ ਨੌਕਰੀ ਵਿੱਚ ਜੁਆਇਨ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਦੇ ਬਾਹਰ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਰਹੇ1158 ਅਸਿਸਟੈਂਟ ਪ੍ਰੋਫੈਸਰ ਅਤੇ ਸਹਾਇਕ ਲਾਇਬ੍ਰੇਰੀਅਨ ਫਰੰਟ ਦੀ ਮੈਂਬਰ ਬਲਵਿੰਦਰ ਕੌਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਬਲਵਿੰਦਰ ਕੌਰ ਦਾ ਸਕੂਟਰ ਸਰਹਿੰਦ ਨਹਿਰ ਦੇ ਕੰਢੇ ਤੋਂ ਮਿਲਿਆ ਹੈ ਪਰ ਅਜੇ ਤੱਕ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ 'ਤੇ ਲਿਖਿਆ ਹੈ ਕਿ ਉਸ ਨੂੰ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦਕੁਸ਼ੀ ਕਰਨ ਲਈ ਮਜ਼ਬੂਰ ਕੀਤਾ ਹੈ। ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।


ਸੁਸਾਈਡ ਨੋਟ ਵਿੱਚ ਲਿਖੀ ਇਹ ਗੱਲ 


ਪ੍ਰੋ. ਬਲਵਿੰਦਰ ਕੌਰ ਨੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਨਿਯੁਕਤੀ ਪੱਤਰ 3 ਦਸੰਬਰ 2021 ਨੂੰ ਮਿਲਿਆ ਸੀ। ਜੁਆਇਨ ਨਾ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਕਾਰਨ ਉਹ ਦੋ ਵਾਰ ਗਰਭਵਤੀ ਹੋ ਗਈ ਅਤੇ ਆਪਣੇ ਬੱਚਿਆਂ ਨੂੰ ਨਹੀਂ ਬਚਾ ਸਕੀ। ਪੰਜਾਬ ਸਰਕਾਰ ਨੂੰ ਕਾਲਜਾਂ ਵਿੱਚ ਪ੍ਰੋਫੈਸਰ ਭੇਜਣੇ ਚਾਹੀਦੇ ਹਨ। ਨੋਟ 'ਚ ਲਿਖਿਆ ਹੈ ਕਿ ਇਸ 'ਚ ਉਨ੍ਹਾਂ ਦੇ ਪਰਿਵਾਰ ਦਾ ਕੋਈ ਕਸੂਰ ਨਹੀਂ ਹੈ ਅਤੇ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਨਾ ਕਰੇ।


ਪ੍ਰੋਫੈਸਰ ਦੇ ਪਤੀ ਤੇ ਸਹੁਰੇ ਖਿਲਾਫ਼ ਮਾਮਲਾ ਦਰਜ


ਪੁਲਿਸ ਨੇ ਬਲਵਿੰਦਰ ਕੌਰ ਦੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਬਲਵਿੰਦਰ ਕੌਰ ਦੇ ਭਰਾ ਹਰਦੇਵ ਸਿੰਘ ਵਾਸੀ ਪਿੰਡ ਬਸੀ (ਰੂਪਨਗਰ) ਦੀ ਸ਼ਿਕਾਇਤ ’ਤੇ ਪ੍ਰੋ. ਬਲਵਿੰਦਰ ਦੇ ਪਤੀ ਸੁਪ੍ਰੀਤ ਸਿੰਘ ਅਤੇ ਸਹੁਰੇ ਭਾਗ ਸਿੰਘ ਖਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਹਰਦੇਵ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬਲਵਿੰਦਰ ਦੇ ਸਹੁਰੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਪਹਿਲਾਂ ਧੀ ਹੋਣ ਕਾਰਨ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਪਤੀ ਅਤੇ ਸਹੁਰੇ ਤੋਂ ਪਰੇਸ਼ਾਨ ਬਲਵਿੰਦਰ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ