ਪੜਚੋਲ ਕਰੋ

Urban Estates: ਮੋਹਾਲੀ ਸਮੇਤ 6 ਸ਼ਹਿਰਾਂ 'ਚ ਬਣਨਗੇ ਅਰਬਨ ਅਸਟੇਟ: ਪੰਜਾਬ ਸਰਕਾਰ ਦੀ ਤਿਆਰੀ, ਲੈਂਡ ਪੂਲਿੰਗ ਦੇ ਨਾਲ-ਨਾਲ ਹਰ ਮਹੀਨੇ ਮਿਲੇਗੀ ਇਹ ਰਾਸ਼ੀ

ਪੰਜਾਬ ਸਰਕਾਰ ਨੇ ਹੁਣ ਚੰਡੀਗੜ੍ਹ ਨਾਲ ਲੱਗਦੇ 6 ਸ਼ਹਿਰਾਂ ਵਿੱਚ ਲੋਕਾਂ ਨੂੰ ਵਧੀਆ ਰਹਿਣ ਲਈ ਘਰ ਅਤੇ ਕਾਰੋਬਾਰ ਲਈ ਮੌਕੇ ਉਪਲਬਧ ਕਰਵਾਉਣ ਵਾਸਤੇ ਨਵੀਆਂ ਅਰਬਨ ਅਸਟੇਟ ਬਣਾਉਣ ਦਾ ਫੈਸਲਾ ਲਿਆ ਹੈ। ਇਸ ਯੋਜਨਾ ਤਹਿਤ ਮੋਹਾਲੀ, ਰੂਪਨਗਰ, ਰਾਜਪੁਰਾ..

Mohali News: ਪੰਜਾਬ ਸਰਕਾਰ ਨੇ ਹੁਣ ਚੰਡੀਗੜ੍ਹ ਨਾਲ ਲੱਗਦੇ 6 ਸ਼ਹਿਰਾਂ ਵਿੱਚ ਲੋਕਾਂ ਨੂੰ ਵਧੀਆ ਰਹਿਣ ਲਈ ਘਰ ਅਤੇ ਕਾਰੋਬਾਰ ਲਈ ਮੌਕੇ ਉਪਲਬਧ ਕਰਵਾਉਣ ਵਾਸਤੇ ਨਵੀਆਂ ਅਰਬਨ ਅਸਟੇਟ ਬਣਾਉਣ ਦਾ ਫੈਸਲਾ ਲਿਆ ਹੈ। ਇਸ ਯੋਜਨਾ ਤਹਿਤ ਮੋਹਾਲੀ, ਰੂਪਨਗਰ, ਰਾਜਪੁਰਾ, ਫਤਹਿਗੜ੍ਹ ਸਾਹਿਬ, ਸਮਰਾਲਾ ਅਤੇ ਜਗਰਾਓਂ ਵਿੱਚ ਅਰਬਨ ਅਸਟੇਟ ਵਿਕਸਿਤ ਕੀਤੀਆਂ ਜਾਣਗੀਆਂ। ਇਹ ਅਸਟੇਟ ਰਿਹਾਇਸ਼ੀ, ਉਦਯੋਗਿਕ ਅਤੇ ਵਪਾਰਕ ਤਿੰਨਾਂ ਤਰੀਕੇ ਦੀ ਹੋਵੇਗੀ। ਇਸਦੇ ਨਾਲ-ਨਾਲ, ਜਿਨ੍ਹਾਂ ਲੋਕਾਂ ਦੀ ਜ਼ਮੀਨ ਸਰਕਾਰ ਵੱਲੋਂ ਐਕੁਆਇਰ ਕੀਤੀ ਜਾਵੇਗੀ, ਉਨ੍ਹਾਂ ਨੂੰ ਲੈਂਡ ਪੂਲਿੰਗ ਸਕੀਮ ਦੇ ਤਹਿਤ ਮੁਆਵਜ਼ਾ ਦਿੱਤਾ ਜਾਵੇਗਾ। ਇਹ ਕੰਮ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਅਤੇ ਲੁਧਿਆਣਾ ਗ੍ਰੇਟਰ ਡਿਵੈਲਪਮੈਂਟ ਅਥਾਰਟੀ (LGDA) ਨੂੰ ਸੌਂਪਿਆ ਗਿਆ ਹੈ।

21 ਅਰਬਨ ਅਸਟੇਟ ਬਣਾਉਣ ਦਾ ਪਹਿਲਾਂ ਹੀ ਹੋ ਚੁੱਕਾ ਐਲਾਨ

ਸਰਕਾਰ ਕਾਫੀ ਸਮੇਂ ਤੋਂ ਇਸ ਪ੍ਰੋਜੈਕਟ 'ਤੇ ਕੰਮ ਕਰ ਰਹੀ ਸੀ। ਇਸੇ ਮਹੀਨੇ, ਸਰਕਾਰ ਵੱਲੋਂ 21 ਅਰਬਨ ਅਸਟੇਟ ਬਣਾਉਣ ਦੀ ਯੋਜਨਾ ਜਾਰੀ ਕੀਤੀ ਗਈ ਸੀ। ਹਾਲਾਂਕਿ, ਉਸ ਯੋਜਨਾ ਵਿੱਚ ਮੋਹਾਲੀ ਖੇਤਰ ਦੇ ਅਧੀਨ ਆਉਣ ਵਾਲੇ ਇਲਾਕਿਆਂ ਦੀ ਪਲਾਨਿੰਗ ਸ਼ਾਮਲ ਨਹੀਂ ਸੀ।

ਇਸ ਪਰਿਯੋਜਨਾ ਰਾਹੀਂ ਸਸਤੇ ਘਰਾਂ (ਅਫੋਰਡੇਬਲ ਹਾਊਸਿੰਗ) ਦੇ ਵਿਕਾਸ ਨੂੰ ਵਧਾਵਾ ਮਿਲੇਗਾ। ਸਰਕਾਰ ਦਾ ਕਹਿਣਾ ਹੈ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਯੋਜਨਾ ਅਧੀਨ ਜ਼ਮੀਨ ਦਿੱਤੀ ਜਾਵੇਗੀ, ਉਨ੍ਹਾਂ ਨੂੰ ਲੈਂਡ ਪੂਲਿੰਗ ਦੇ ਨਾਲ-ਨਾਲ ₹30,000 ਮਹੀਨਾ ਨਿਵਰਾਹ ਭੱਤਾ ਵੀ ਦਿੱਤਾ ਜਾਵੇਗਾ।

ਮੋਹਾਲੀ 'ਚ ਤਿੰਨ ਤਰ੍ਹਾਂ ਦੀਆਂ ਅਰਬਨ ਅਸਟੇਟ ਬਣਾਈਆਂ ਜਾਣਗੀਆਂ

ਮੋਹਾਲੀ ਦੀ ਗੱਲ ਕਰੀਏ ਤਾਂ ਜਿਨ੍ਹਾਂ ਇਲਾਕਿਆਂ ਨੂੰ ਅਰਬਨ ਅਸਟੇਟ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਏਅਰਪੋਰਟ ਦੇ ਨੇੜੇ ਸੈਕਟਰ 76 ਤੋਂ 80 ਸਭ ਤੋਂ ਮੁੱਖ ਹਨ। ਇੱਥੇ ਰਿਹਾਇਸ਼ੀ ਅਰਬਨ ਅਸਟੇਟ ਤਿਆਰ ਕੀਤੀ ਜਾਵੇਗੀ।

ਇਸੇ ਤਰ੍ਹਾਂ, ਸੈਕਟਰ 87 ਨੂੰ ਵਪਾਰਕ (ਕਾਮਰਸ਼ੀਅਲ) ਜੋਨ ਵਜੋਂ, ਸੈਕਟਰ 101 ਅਤੇ 103 ਨੂੰ ਉਦਯੋਗਿਕ (ਇੰਡਸਟਰੀਅਲ) ਜੋਨ ਵਜੋਂ ਅਤੇ ਸੈਕਟਰ 120, 121, 122, 123 ਅਤੇ 124 ਨੂੰ ਰਿਹਾਇਸ਼ੀ ਇਲਾਕੇ ਵਜੋਂ ਵਿਕਸਿਤ ਕੀਤਾ ਜਾਵੇਗਾ।

ਰੂਪਨਗਰ ਵਿੱਚ ਨਵੀਂ ਅਰਬਨ ਅਸਟੇਟ ਅਧੀਨ ਰਿਹਾਇਸ਼ੀ ਖੇਤਰ ਵਜੋਂ ਸਾਈਟ-1, ਸਾਈਟ-2 ਅਤੇ ਸਾਈਟ-3 ਨੂੰ ਸ਼ਾਮਲ ਕੀਤਾ ਗਿਆ ਹੈ।

ਰਾਜਪੁਰਾ ਵਿੱਚ ਨਵੀਂ ਅਰਬਨ ਅਸਟੇਟ ਹੇਠ ਰਿਹਾਇਸ਼ੀ ਖੇਤਰ ਵਜੋਂ ਸਾਈਟ-1 ਅਤੇ ਸਾਈਟ-2 ਨੂੰ ਚੁਣਿਆ ਗਿਆ ਹੈ।

ਫਤਹਿਗੜ੍ਹ ਸਾਹਿਬ ਵਿੱਚ ਨਵੀਂ ਅਰਬਨ ਅਸਟੇਟ ਨੂੰ ਪੂਰੀ ਤਰ੍ਹਾਂ ਰਿਹਾਇਸ਼ੀ ਖੇਤਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਜਗਰਾਓਂ ਅਤੇ ਸਮਰਾਲਾ ਵਿੱਚ ਵੀ ਰਿਹਾਇਸ਼ੀ ਸਾਈਟਾਂ ਨੂੰ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਰਕਾਰ ਨੇ ਕਿਉਂ ਬਣਾਈ ਇਹ ਯੋਜਨਾ

ਸਰਕਾਰ ਇਨ੍ਹਾਂ ਖੇਤਰਾਂ ਵਿੱਚ ਅਰਬਨ ਅਸਟੇਟ ਇਸ ਲਈ ਵੀ ਤਿਆਰ ਕਰ ਰਹੀ ਹੈ ਕਿਉਂਕਿ ਇਹ ਇਲਾਕੇ ਵੱਡੇ ਸ਼ਹਿਰਾਂ ਦੇ ਨੇੜੇ ਸਥਿਤ ਹਨ ਅਤੇ ਇੱਥੇ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਪਰ ਸਰਕਾਰੀ ਯੋਜਨਾ ਨਾ ਹੋਣ ਕਰਕੇ ਪ੍ਰਾਈਵੇਟ ਬਿਲਡਰ ਤੇ ਪ੍ਰਮੋਟਰ ਇਸਦਾ ਲਾਭ ਚੁੱਕ ਰਹੇ ਸਨ।

ਇਸ ਕਰਕੇ ਹੁਣ ਸਰਕਾਰ ਨੇ ਇਸ ਦਿਸ਼ਾ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਕੁਝ ਸਮੇਂ ਦੌਰਾਨ ਸਰਕਾਰ ਵੱਲੋਂ ਕੋਈ ਵੱਡੀ ਸਕੀਮ ਵੀ ਨਹੀਂ ਲਾਈ ਗਈ ਸੀ।

ਹੁਣ ਇਸ ਯੋਜਨਾ ਨਾਲ ਇਲਾਕਿਆਂ ਦਾ ਵਿਕਾਸ ਹੋਵੇਗਾ ਅਤੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਢੰਗ ਨਾਲ ਮਿਲ ਸਕਣਗੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
Embed widget