ਪੜਚੋਲ ਕਰੋ

ਕਿਸਾਨਾਂ 'ਤੇ ਇੱਕ ਹੋਰ ਹਮਲੇ ਦੀ ਤਿਆਰੀ, ਹੁਣ ਖਾਦ ਦਾ ਗੋਰਖਧੰਦਾ

ਕਿਸਾਨ ਜਥੇਬੰਦੀਆਂ ਕੋਲ ਰਿਪੋਰਟਾਂ ਪਹੁੰਚੀਆਂ ਹਨ ਕਿ ਵਪਾਰੀ ਇਸ ਮੌਕਾ ਦਾ ਲਾਹਾ ਲੈਣ ਦੀ ਤਾਕ ਵਿੱਚ ਹਨ। ਇਸ ਲਈ ਖਾਦ ਦਾ ਸਟਾਕ ਜਮ੍ਹਾਂ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦੀ ਕਾਲਾਬਾਜ਼ਾਰੀ ਕੀਤੀ ਜਾ ਸਕੇ।

ਚੰਡੀਗੜ੍ਹ: ਪੰਜਾਬ ਵਿੱਚ ਖਾਦ ਦੀ ਕਿੱਲਤ ਨੂੰ ਵੇਖਦਿਆਂ ਵਪਾਰੀਆਂ ਵੱਲੋਂ ਕਿਸਾਨਾਂ ਨੂੰ ਲੁੱਟਣ ਦੀਆਂ ਜੁਗਤਾਂ ਸ਼ੁਰੂ ਹੋ ਗਈਆਂ ਹਨ। ਅਜਿਹੀਆਂ ਰਿਪੋਰਟਾਂ ਮਿਲਣ ਮਗਰੋਂ ਕਿਸਾਨ ਜਥੇਬੰਦੀਆਂ ਤੇ ਖੇਤੀ ਅਧਿਕਾਰੀ ਚੌਕਸ ਹੋ ਗਏ ਹਨ। ਮਾਲ ਗੱਡੀਆਂ ਦਾ ਆਵਾਜਾਈ ਰੁਕਣ ਕਰਕੇ ਸੜਕੀ ਰਸਤੇ ਖਾਦ ਪੰਜਾਬ ਪਹੁੰਚ ਰਹੀ ਹੈ ਪਰ ਕਣਕ ਤੇ ਸਬਜ਼ੀਆਂ ਦਾ ਬਿਜਾਈ ਸੀਜ਼ਨ ਹੋਣ ਕਰਕੇ ਮੰਗ ਨਾਲੋਂ ਕਿਤੇ ਘੱਟ ਹੈ। ਅਜਿਹੇ ਵਿੱਚ ਖਦਸ਼ਾ ਹੈ ਕਿ ਖਾਦ ਦੇ ਰੇਟ ਚੜ੍ਹ ਜਾਣਗੇ।

ਕਿਸਾਨ ਜਥੇਬੰਦੀਆਂ ਕੋਲ ਰਿਪੋਰਟਾਂ ਪਹੁੰਚੀਆਂ ਹਨ ਕਿ ਵਪਾਰੀ ਇਸ ਮੌਕਾ ਦਾ ਲਾਹਾ ਲੈਣ ਦੀ ਤਾਕ ਵਿੱਚ ਹਨ। ਇਸ ਲਈ ਖਾਦ ਦਾ ਸਟਾਕ ਜਮ੍ਹਾਂ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦੀ ਕਾਲਾਬਾਜ਼ਾਰੀ ਕੀਤੀ ਜਾ ਸਕੇ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਵਿੱਚ ਸਾਹਮਣੇ ਆਇਆ ਜਿੱਥੇ ਕਿਸਾਨਾਂ ਨੇ ਵੱਡੀ ਪੱਧਰ 'ਤੇ ਖਾਦ ਬਰਾਮਦ ਕੀਤੀ ਹੈ।

ਕਿਸਾਨਾਂ ਨੇ ਗੁਦਾਮ ’ਚੋਂ ਵੱਡੀ ਗਿਣਤੀ ਵਿੱਚ ਯੂਰੀਆ ਖਾਦ ਦੀਆਂ ਬੋਰੀਆਂ ਬਰਾਮਦ ਕੀਤੀਆਂ ਹਨ। ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਜੀਤ ਸਿੰਘ ਝੀਤੇ ਨੇ ਦੱਸਿਆ ਕਿ ਪਿੰਡ ਝੀਤੇ ਕਲਾਂ ਦੇ ਇੱਕ ਗੋਦਾਮ ’ਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਯੂਰੀਆ ਦੀਆਂ ਬੋਰੀਆਂ ਫੜੀਆਂ ਗਈਆਂ ਹਨ। ਇਹ ਬੋਰੀਆਂ ਖੇਤੀਬਾੜੀ ਵਿਭਾਗ ਰਾਹੀਂ ਪੁਲਿਸ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਯੂਰੀਆ ਖਾਦ ਨਾਲ ਲੱਦਿਆ ਇੱਕ ਟਰੱਕ ਆਇਆ ਸੀ। ਗੁਦਾਮ ਦਾ ਗੇਟ ਛੋਟਾ ਹੋਣ ਕਾਰਨ ਟਰੱਕ ਅੰਦਰ ਨਾ ਜਾ ਸਕਿਆ, ਜਿਸ ਕਰਕੇ ਕਾਮਿਆਂ ਨੇ ਖਾਦ ਦੀਆਂ ਬੋਰੀਆਂ ਨੂੰ ਬਾਹਰ ਹੀ ਲਾਹੁਣਾ ਸ਼ੁਰੂ ਕਰ ਦਿੱਤਾ। ਯੂਰੀਆ ਖਾਦ ਦੀਆਂ ਬੋਰੀਆਂ ਦੇਖਣ ਮਗਰੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇਸ ਵੇਲੇ ਜਦੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਲਈ ਯੂਰੀਆ ਖਾਦ ਨਹੀਂ ਮਿਲ ਰਹੀ ਤਾਂ ਇਹ ਖਾਦ ਕਿਥੋਂ ਆਈ। ਸਵੇਰੇ ਜਦੋਂ ਕਿਸਾਨ ਕਾਰਕੁਨਾਂ ਦੀ ਮਦਦ ਨਾਲ ਜਥੇਬੰਦੀ ਨੇ ਕਾਰਵਾਈ ਕੀਤੀ ਤਾਂ ਗੋਦਾਮ ’ਚੋਂ ਵੱਡੀ ਗਿਣਤੀ ਵਿਚ ਖਾਦ ਦੀਆਂ ਬੋਰੀਆਂ ਮਿਲੀਆਂ।

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸੀ ਮੋਦੀ ਤੋਂ ਕੰਮ ਕਰਾਉਣ ਦੀ ਜੁਗਤ, ਅੱਗਿਓਂ ਕੈਪਟਨ ਦਿੱਤਾ ਕੋਰਾ ਜਵਾਬ

ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੇ ਕੋਵਿਡ ਸੈਂਟਰ 'ਚ ਬਤਾਈ ਰਾਤ, ਸਕੂਲ ਨੂੰ ਬਣਾਇਆ ਜੇਲ੍ਹ

ਇਸ ਦੌਰਾਨ ਖੇਤੀਬਾੜੀ ਵਿਭਾਗ ਦਾ ਅਮਲਾ ਵੀ ਪੁੱਜ ਗਿਆ ਸੀ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਸ ਯੂਰੀਆ ਖਾਦ ਨੂੰ ਖੇਤਾਂ ਵਿੱਚ ਵਰਤਣ ਦੀ ਥਾਂ ਕੈਮੀਕਲ ਬਣਾਉਣ ਲਈ ਵਰਤਿਆ ਜਾਂਦਾ ਹੈ ਤੇ ਉਸ ਕੈਮੀਕਲ ਤੋਂ ਨਕਲੀ ਦੁੱਧ ਤਿਆਰ ਕੀਤਾ ਜਾਂਦਾ ਹੈ। ਥਾਣਾ ਚਾਟੀਵਿੰਡ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਗੈਰਕਾਨੂੰਨੀ ਢੰਗ ਨਾਲ ਖਾਦ ਭੰਡਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਭੰਡਾਰ ਕੀਤੀ ਯੂਰੀਆ ਖਾਦ ਦੀਆਂ ਬੋਰੀਆਂ ਵੀ ਕਬਜ਼ੇ ’ਚ ਲੈ ਲਈਆਂ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget