ਪੜਚੋਲ ਕਰੋ

Tejdeep Ratan: ਅਮਰੀਕੀ ਫ਼ੌਜ ਦਾ ਪਹਿਲਾ ਦਸਤਾਰਧਾਰੀ ਸਿੱਖ ਨਿੱਤਰਿਆ ਚੌਣ ਮੈਦਾਨ 'ਚ, ਹੋਣ ਕੌਣ ਕੌਣ ਅਖਾੜੇ 'ਚ ?

Tejdeep Ratan-ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲਾਨ ਕੀਤਾ ਹੈ।

ਕੈਲੀਫੋਰਨੀਆ: ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ ਦੇ ਸ਼ਹਿਰ ਮਾਊਨਟੇਨ ਹਾਊਸ ਦੀਆਂ ਅਗਾਮੀ ਮਾਰਚ 2024 ਵਾਲੀਆਂ ਸਿਟੀ ਕੌਂਸਲ ਚੋਣਾਂ ਵਿੱਚ ਕਾਊਂਸਲ ਮੈਂਬਰ ਵੱਜੋਂ ਚੋਣ ਲੜਨ ਲਈ ਆਪਣੇ ਨਾਂ ਦਾ ਐਲਾਨ ਕੀਤਾ ਹੈ।

ਕੌਂਸਲ ਦੇ 4 ਮੈਂਬਰਾਂ ਨੂੰ ਚੁਨਣ ਲਈ, ਕੁੱਲ 8 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਸਿਰਫ ਰਤਨ ਹੀ ਸਿੱਖ ਭਾਈਚਾਰੇ ਨਾਲ ਸੰਬੰਧ ਰੱਖਦੇ ਹਨ। ਇਸ ਚੋਣ ਲਈ ਸ਼ਹਿਰ ਵਾਸੀ 5 ਫਰਵਰੀ ਤੋਂ ਲੈ ਕੇ 5 ਮਾਰਚ 2024 ਤੱਕ ਵੋਟਾਂ ਪਾ ਸਕਦੇ ਹਨ।

ਡਾ. ਰਤਨ ਨੇ ਸਾਲ 2015 ਵਿੱਚ ਆਪਣੀ ਕੁੱਲ-ਵਕਤੀ ਫੌਜੀ ਸੇਵਾ ਦੀ ਸਮਾਪਤੀ ਤੋਂ ਬਾਅਦ ਮਾਊਨਟੇਨ ਹਾਊਸ ਸ਼ਹਿਰ ਵਿਖੇ ਆਪਣਾ ਘਰ ਖਰੀਦਿਆ ਜਿੱਥੇ ਉਹ ਆਪਣੀ ਪਤਨੀ ਜਸਜੀਤ ਕੌਰ ਅਤੇ ਦੋ ਬੱਚਿਆਂ ਦੇ ਨਾਲ ਰਹਿੰਦੇ ਹਨ। ਉਹ ਕਿੱਤੇ ਵੱਜੋਂ ਇੱਕ ਦੰਦਾਂ ਦੇ ਡਾਕਟਰ ਹੋਣ ਦੇ ਨਾਲ ਫੌਜ ਦੀ ਰਿਜ਼ਰਵ ਬਟਾਲੀਅਨ ਵਿੱਚ ਵੀ ਆਪਣੀ ਸੇਵਾ ਨਿਭਾ ਰਹੇ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਨਵੰਬਰ 2024 ਵਿੱਚ ਸ਼ੁਰੂ ਹੋਣ ਵਾਲੇ ਆਰਮੀ ਰਿਜ਼ਰਵ ਦੇ ਅਗਲੇ ਸੈਸ਼ਨ ਲਈ ਬਟਾਲੀਅਨ ਕਮਾਂਡ ਵਾਸਤੇ ਚੁਣਿਆ ਗਿਆ ਹੈ।

ਆਪਣੇ ਸਾਥੀਆਂ ਵਿੱਚ “ਟੀ ਜੇ”ਦੇ ਨਾਮ ਨਾਲ ਜਾਣੇ ਜਾਂਦੇ ਰਤਨ ਦਾ ਕਹਿਣਾ ਹੈ ਕਿ, “ਫੌਜ ਵਿੱਚ ਨਿਰਸਵਾਰਥ ਸੇਵਾ ਦੀਆਂ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਹੋ ਕੇ, ਅਮਰੀਕਾ ਦੇ ਸਭ ਤੋਂ ਨਵੇਂ ਸ਼ਹਿਰ ਵਜੋਂ ਮਾਨਤਾ ਪ੍ਰਾਪਤ ਮਾਊਨਟੇਨ ਹਾਊਸ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਅਤੇ ਭਾਈਚਾਰੇ ਨੂੰ ਵਿਕਸਤ ਕਰਨਾ ਮੇਰਾ ਮੁੱਖ ਮਕਸਦ ਹੈ। ਸਿਟੀ ਕੌਂਸਲ ਲਈ ਚੋਣ ਲੜਨ ਦਾ ਮੇਰਾ ਫੈਸਲਾ ਜਨਤਕ ਸੇਵਾ ਅਤੇ ਭਾਈਚਾਰਕ ਭਲਾਈ ਲਈ ਮੇਰੇ ਸਮਰਪਣ ਦਾ ਪ੍ਰਮਾਣ ਹੈ। ਯੂ.ਐਸ. ਆਰਮਡ ਫੋਰਸਿਜ਼ ਵਿੱਚ ਮੇਰੀ ਭੂਮਿਕਾ ਅਤੇ ਵਿਲੱਖਣ ਤਜ਼ਰਬਾ, ਮੈਨੂੰ ਸਿਟੀ ਕੌਂਸਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਯੋਗਦਾਨ ਪਾਉਣ ਵਿੱਚ ਸਹਾਈ ਹੋਵੇਗਾ।”

ਸ਼ਹਿਰ ਵਾਸੀਆਂ ਦੇ ਸਮਰਥਨ ਦੀ ਮਹੱਤਤਾ ਨੂੰ ਪਛਾਣਦੇ ਹੋਏ, ਡਾ. ਰਤਨ ਨੇ ਕਮਿਊਨਿਟੀ ਨੂੰ ਇੱਕ ਸਿਹਤਮੰਦ ਤੇ ਸੰਗਠਿਤ ਬਨਾਉਣ ਲਈ ਸੱਦਾ ਦਿੱਤਾ ਹੈ। ਉਹਨਾਂ ਮਾਊਨਟੇਨ ਹਾਊਸ ਦੇ ਹਰੇਕ 7 ਪਿੰਡਾ ਵਿੱਚੋਂ ਘੱਟੋ-ਘੱਟ 6 ਵਲੰਟੀਅਰਾਂ ਨੂੰ ਇਸ ਚੋਣ ਮੁਹਿੰਮ ਵਿੱਚ ਉਹਨਾਂ ਨਾਲ ਮੌਢਾ ਜੋੜਨ ਦੀ ਬੇਨਤੀ ਕੀਤੀ ਹੈ। ਜਿਹੜੇ ਲੋਕ ਉਹਨਾਂ ਦਾ ਸਮਰਥਨ ਕਰਨ ਜਾਂ ਉਹਨਾਂ ਦੀ ਮੁਹਿੰਮ ਵਿੱਚ ਵਲੰਟੀਅਰ ਕਰਨ ਵਿੱਚ ਦਿਲਚਸਪੀ ਰੱਖਦੇ ਹਨ, ਉਹ ਉਹਨਾਂ ਨਾਲ ਵੈਬਸਾਈਟ www.tjforcouncil.com ਜਾਂ ਈਮੇਲ tejdeeprattan@gmail.com 'ਤੇ ਸਿੱਧਾ ਸੰਪਰਕ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨExclusive Sheetal Angural ਸ਼ੀਤਲ ਅੰਗੁਰਾਲ ਦੀ Pen Driver ਦਾ ਵੱਡਾ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget