US delegation: ਅਮਰੀਕੀ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਹਰਿਮੰਦਰ ਸਾਹਿਬ ਮੱਥਾ ਟੇਕਿਆ। ਵਫ਼ਦ ਵਿੱਚ ਨਿਊਯਾਰਕ ਦੇ ਸੈਨੇਟਰ ਕਰਸਟਨ ਗਿਲਿਬ੍ਰਾਂਡ, ਨਿਊ ਜਰਸੀ ਦੇ ਸੈਨੇਟਰ ਕੋਰੀ ਬੁਕਰ, ਰੋਡ ਆਈਲੈਂਡ ਦੇ ਸੈਨੇਟਰ ਸ਼ੈਲਡਨ ਵ੍ਹਾਈਟ ਹਾਊਸ, ਐਰੀਜ਼ੋਨਾ ਦੇ ਸੈਨੇਟਰ ਮਾਰਕ ਕੈਲੀ ਅਤੇ ਨਿਊਯਾਰਕ-17 ਦੇ ਪ੍ਰਤੀਨਿਧੀ ਕਾਂਗਰਸਮੈਨ ਮੋਂਡੇਅਰ ਜੋਨਸ ਸ਼ਾਮਲ ਸਨ।
ਇਸ ਤੋਂ ਇਲਾਵਾ ਸੈਨੇਟਰਾਂ ਦੇ ਕੁਝ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਸਥਿਤ ਅਮਰੀਕੀ ਦੂਤਘਰ ਦੇ ਅਧਿਕਾਰੀਆਂ ਪੈਟਰੀਸ਼ੀਆ ਲੈਸੀਨਾ ਅਤੇ ਡੈਨ ਰੌਬਿਨਸ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਦਰਬਾਰ ਸਾਹਿਬ 'ਚ ਹਾਜ਼ਰੀ ਭਰਨ ਤੋਂ ਪਹਿਲਾਂ ਵਫ਼ਦ ਨੇ ਪਵਿੱਤਰ ਸਿੱਖ ਸਥਾਨ 'ਤੇ 'ਲੰਗਰ' (ਕਮਿਊਨਿਟੀ ਰਸੋਈ) ਦਾ ਦੌਰਾ ਕੀਤਾ ਅਤੇ ਬਾਅਦ ਵਿੱਚ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕੀ ਵਫ਼ਦ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ।ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਐਡੀਸ਼ਨਲ ਮੈਨੇਜਰ ਸਤਨਾਮ ਸਿੰਘ ਰਿਆੜ ਅਤੇ ਸੂਚਨਾ ਅਧਿਕਾਰੀ ਸ: ਜਸਵਿੰਦਰ ਸਿੰਘ ਜੱਸੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਸਿੱਖ ਧਰਮ ਨਾਲ ਸਬੰਧਤ ਪੁਸਤਕਾਂ ਦੇ ਕੇ ਵਫਦ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ |
ਦਸ ਦਈਏ ਕਿ ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਆਪ ਵਿਧਾਇਕ ਬਲਜਿੰਦਰ ਕੌਰ ਵੀ ਵਫਦ ਨਾਲ ਮੌਜੂਦ ਸਨ।
ਅਮਰੀਕਾ ਤੋਂ ਹਾਈ ਪਾਵਰ ਅਮਰੀਕਨ ਡੈਲੀਗੇਸ਼ਨ ਸ਼ੁੱਕਰਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਏਅਰਪੋਰਟ ਪਹੁੰਚਿਆ । ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਵੱਲੋਂ ਮੰਤਰੀ ਹਰਜੋਤ ਬੈਂਸ ਅਤੇ ਵਿਧਾਇਕ ਬਲਜੀਤ ਕੌਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੋਂ ਉਹ ਸਿੱਧੇ ਸ੍ਰੀ ਹਰਿਮੰਦਰ ਸਾਹਿਬ ਗਏ।ਇਸ ਦੌਰਾਨ ਉਨ੍ਹਾਂ ਨੇ ਦਰਬਾਰ ਸਾਹਿਬ 'ਚ ਲੰਗਰ ਬਣਾਉਣ ਦੀ ਪ੍ਰਕਿਰਿਆ ਦੇਖੀ ਅਤੇ ਖੁਦ ਲੰਗਰ ਬਣਾਉਣ ਦੀ ਸੇਵਾ ਵੀ ਨਿਭਾਈ।
ਦਰਅਸਲ, ਇਹ ਅਮਰੀਕੀ ਵਫਦ ਇਸ ਸਮੇਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਦੌਰੇ 'ਤੇ ਹੈ। ਇਸ ਸਿਲਸਿਲੇ 'ਚ ਉਹ ਅੰਮ੍ਰਿਤਸਰ ਵੀ ਪਹੁੰਚਿਆ । ਪੰਜਾਬ ਸਰਕਾਰ ਭੇਜੇ ਗਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਇਸ ਵਫ਼ਦ ਦਾ ਸਵਾਗਤ ਕਰਨ ਲਈ ਭੇਜਿਆ ਗਿਆ ਹੈ।