ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Amritsar News: ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ।

Amritsar News: ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ C-17 ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ ਹਨ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ ਦੇ 33 ਲੋਕ ਸ਼ਾਮਲ ਹਨ। ਲਗਭਗ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਇਹ ਲੋਕ ਹਵਾਈ ਅੱਡੇ ਤੋਂ ਬਾਹਰ ਆਏ। ਹਰਿਆਣਾ ਦੇ ਲੋਕਾਂ ਲਈ ਪੁਲਿਸ ਅਧਿਕਾਰੀ ਇੱਕ ਵੋਲਵੋ ਬੱਸ ਲੈ ਕੇ ਪਹੁੰਚੇ।
ਅੰਮ੍ਰਿਤਸਰ ਦੀ ਡੀਸੀ ਵੀ ਹਵਾਈ ਅੱਡੇ 'ਤੇ ਪਹੁੰਚੀ
ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਵੀ ਹਵਾਈ ਅੱਡੇ 'ਤੇ ਪਹੁੰਚੀ। ਉਨ੍ਹਾਂ ਕਿਹਾ ਕਿ ਸਾਰੇ ਲੋਕ ਸਰੀਰਕ ਤੌਰ 'ਤੇ ਤੰਦਰੁਸਤ ਹਨ। ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਕੁਝ ਬੱਚੇ ਵੀ ਸ਼ਾਮਲ ਹਨ। ਬੱਚਿਆਂ ਨੂੰ ਦੁੱਧ ਦੇ ਨਾਲ ਡਾਇਪਰ ਦਿੱਤੇ ਗਏ।
ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਮਰਦਾਂ ਨੂੰ ਹਥਕੜੀਆਂ ਤੇ ਬੇੜੀਆਂ ਪਾਈਆਂ ਗਈਆਂ
ਉੱਥੇ ਹੀ ਸ਼ਨੀਵਾਰ ਰਾਤ 11:30 ਵਜੇ 116 ਭਾਰਤੀਆਂ ਦੇ ਦੂਜੇ ਜਥੇ ਨੂੰ ਲੈ ਕੇ ਅਮਰੀਕੀ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ ਸੀ। ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਾਂ ਵਿੱਚ ਹੱਥਕੜੀਆਂ ਅਤੇ ਪੈਰਾਂ ਵਿੱਚ ਬੇੜੀਆਂ ਪਾ ਕੇ ਜਹਾਜ਼ ਵਿੱਚ ਚੜ੍ਹਾਇਆ ਗਿਆ। ਹਵਾਈ ਅੱਡੇ 'ਤੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਵਾਈ ਗਈ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ।
ਗੈਰਕਾਨੂੰਨੀ ਪ੍ਰਵਾਸੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ
ਇਸ ਤੋਂ ਪਹਿਲਾਂ 5 ਫਰਵਰੀ ਨੂੰ 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਇਸ ਤਰ੍ਹਾਂ, ਹੁਣ ਤੱਕ 332 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀਆਂ ਨੂੰ ਭਾਰਤ ਵਾਪਸ ਭੇਜਿਆ ਜਾ ਚੁੱਕਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
