US Religion Freedom Report: ਅਮਰੀਕੀ ਵਿਦੇਸ਼ ਵਿਭਾਗ ਨੇ ਸੋਮਵਾਰ (15 ਮਈ) ਨੂੰ ਘੱਟ ਗਿਣਤੀਆਂ 'ਤੇ ਹੋ ਰਹੇ ਹਮਲਿਆਂ ਸਬੰਧੀ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਆਮ ਤੌਰ 'ਤੇ ਧਾਰਮਿਕ ਭਾਈਚਾਰਿਆਂ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਜਾਂਦਾ ਹੈ। ਵਾਸ਼ਿੰਗਟਨ ਵਿੱਚ ਇੱਕ ਸਮਾਗਮ ਵਿੱਚ ਵਿਦੇਸ਼ ਵਿਭਾਗ ਵੱਲੋਂ ਸਾਲ 2022 ਦੀ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਦੀ ਰਿਪੋਰਟ ਜਾਰੀ ਕੀਤੀ ਗਈ।


ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਰਿਪੋਰਟ 2022 ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੁਆਰਾ ਜਾਰੀ ਕੀਤੀ ਗਈ। ਬਲਿੰਕਨ ਨੇ ਆਪਣੇ ਭਾਸ਼ਣ 'ਚ ਭਾਰਤ ਦਾ ਜ਼ਿਕਰ ਨਹੀਂ ਕੀਤਾ ਪਰ ਮੀਡੀਆ ਬ੍ਰੀਫਿੰਗ 'ਚ ਭਾਰਤ 'ਚ ਰਹਿ ਰਹੇ ਘੱਟ ਗਿਣਤੀਆਂ ਦੀ ਹਾਲਤ 'ਤੇ ਅਸਾਧਾਰਨ ਟਿੱਪਣੀਆਂ ਕੀਤੀਆਂ ਗਈਆਂ ਸਨ।


ਪ੍ਰੋਗਰਾਮ ਦੌਰਾਨ ਰਸ਼ਦ ਹੁਸੈਨ ਨਾਮ ਦੇ ਅਧਿਕਾਰੀ ਨੇ ਦੱਸਿਆ ਕਿ ਸਾਡੀ ਰਿਪੋਰਟ ਵਿੱਚ ਇਸਾਈ, ਮੁਸਲਮਾਨ, ਸਿੱਖ, ਹਿੰਦੂ ਦਲਿਤ ਅਤੇ ਆਦਿਵਾਸੀ ਲੋਕਾਂ ਸਮੇਤ ਧਾਰਮਿਕ ਭਾਈਚਾਰਿਆਂ 'ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਗੱਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਕਈ ਸਰਕਾਰਾਂ ਨੇ ਆਪਣੇ ਦੇਸ਼ ਵਿੱਚ ਧਾਰਮਿਕ ਭਾਈਚਾਰੇ ਨੂੰ ਸ਼ਰੇਆਮ ਨਿਸ਼ਾਨਾ ਬਣਾਇਆ ਹੈ।


ਇਹ ਵੀ ਪੜ੍ਹੋ: Pakistan Coal Mine Clash: ਪਾਕਿਸਤਾਨ ਦੀ ਕੋਲਾ ਖਾਨ ਵਿੱਚ ਖੂਨੀ ਝੜਪ, 16 ਲੋਕਾਂ ਦੀ ਮੌਤ


ਧਾਰਮਿਕ ਪਹਿਰਾਵੇ 'ਤੇ ਵੀ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜੋ ਕਿ ਠੀਕ ਨਹੀਂ ਹੈ। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਦੂਤ ਦੀ ਹੈਸੀਅਤ ਵਜੋਂ ਸੱਦੇ ਗਏ ਹੁਸੈਨ ਨੇ ਰੂਸ, ਚੀਨ ਅਤੇ ਅਫਗਾਨਿਸਤਾਨ ਦਾ ਵੀ ਜ਼ਿਕਰ ਕੀਤਾ, ਜਿੱਥੇ ਧਾਰਮਿਕ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਇਸ ਦੌਰਾਨ ਉਨ੍ਹਾਂ ਭਾਰਤ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਰਤ ਦੇ ਹਰਿਦੁਆਰ ਵਿੱਚ ਧਾਰਮਿਕ ਆਗੂਆਂ ਨੇ ਮੁਸਲਮਾਨਾਂ ਖ਼ਿਲਾਫ਼ ਨਫ਼ਰਤ ਭਰੇ ਭਾਸ਼ਣ ਦਿੱਤੇ ਹਨ। ਇਸ ਦੀ ਰਾਜਦੂਤ ਨੇ ਨਿਖੇਧੀ ਕੀਤੀ।


ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਰਿਪੋਰਟ ਦੇ ਦਸਤਾਵੇਜ਼ਾਂ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ ਘੱਟ ਗਿਣਤੀਆਂ ਵਿਰੁੱਧ ਹਿੰਸਾ ਦਾ ਜ਼ਿਕਰ ਕੀਤਾ ਗਿਆ ਸੀ। ਇਸ ਵਿਚ ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸਾਦੇ ਕੱਪੜਿਆਂ ਵਿਚ ਪੁਲਿਸ ਵਾਲਿਆਂ ਨੇ ਅਕਤੂਬਰ ਵਿਚ ਹਿੰਦੂਆਂ ਨੂੰ ਜ਼ਖਮੀ ਕਰਨ ਦੇ ਦੋਸ਼ ਵਿਚ ਚਾਰ ਮੁਸਲਮਾਨਾਂ ਦੀ ਕੁੱਟਮਾਰ ਕੀਤੀ ਸੀ। ਮੁਸਲਮਾਨਾਂ ਦੇ ਘਰਾਂ ਅਤੇ ਦੁਕਾਨਾਂ 'ਤੇ ਬੁਲਡੋਜ਼ਰ ਚਲਾਉਣ ਦੇ ਮਾਮਲੇ ਨੂੰ ਕਵਰ ਕੀਤਾ। ਇਸ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਸੀਨੀਅਰ ਲੋਕਾਂ ਨਾਲ ਆਰਐਸਐਸ ਮੁਖੀ ਦੀ ਮੀਟਿੰਗ ਨੂੰ ਵੀ ਰਿਪੋਰਟ ਵਿੱਚ ਸ਼ਾਮਲ ਕੀਤਾ ਗਿਆ ਹੈ।


ਇਹ ਵੀ ਪੜ੍ਹੋ: New Zealand Hostel Fire: ਹੋਸਟਲ 'ਚ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ, 52 ਦੇ ਫਸੇ ਹੋਣ ਦਾ ਖਦਸ਼ਾ