Punjab Breaking News Live 11 June 2024: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਅਮਰੀਕੀ ਉੱਪ ਰਾਸ਼ਟਰਪਤੀ ਤੱਕ ਪਹੁੰਚੀ ਗੱਲਬਾਤ, ਹਾਲੇ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਕੰਗਨਾ 'ਤੇ ਭੜਕੇ ਮੁੱਖ ਮੰਤਰੀ ਮਾਨ

Punjab Breaking News Live 11 June 2024: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਅਮਰੀਕੀ ਉੱਪ ਰਾਸ਼ਟਰਪਤੀ ਤੱਕ ਪਹੁੰਚੀ ਗੱਲਬਾਤ, ਹਾਲੇ ਗਰਮੀ ਤੋਂ ਨਹੀਂ ਮਿਲੇਗੀ ਰਾਹਤ, ਕੰਗਨਾ 'ਤੇ ਭੜਕੇ ਮੁੱਖ ਮੰਤਰੀ ਮਾਨ

ABP Sanjha Last Updated: 11 Jun 2024 11:37 AM
ਮਾਈਕ ਲੈਕੇ ਮੋਬਾਈਲ ਟਾਵਰ 'ਤੇ ਚੜ੍ਹੇ ਵਿਅਕਤੀ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਅੱਗੋਂ...

Chandigarh News: ਚੰਡੀਗੜ੍ਹ 'ਚ ਮੰਗਲਵਾਰ ਸਵੇਰੇ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ਮੋਬਾਈਲ ਦੇ ਟਾਵਰ 'ਤੇ ਚੜ੍ਹ ਗਿਆ। ਜਿਸ ਤੋਂ ਬਾਅਦ ਉਸ ਨੇ ਹੇਠਾਂ ਨਾ ਉਤਰਨ ਦੀ ਜਿੱਦ ਫੜ ਲਈ। ਜਦੋਂ ਪੁਲਿਸ ਨੇ ਉਸ ਵਿਅਕਤੀ ਨੂੰ ਟਾਵਰ 'ਤੇ ਚੜ੍ਹਿਆ ਹੋਇਆ ਦੇਖਿਆ ਤਾਂ ਪੁਲਿਸ ਨੂੰ ਭਾਜੜਾਂ ਪੈ ਗਈਆਂ। ਜਾਣਕਾਰੀ ਮਿਲਦਿਆਂ ਹੀ ਥਾਣਾ 17 ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਿਅਕਤੀ ਨੂੰ ਟਾਵਰ ਤੋਂ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ। ਟਾਵਰ 'ਤੇ ਚੜ੍ਹੇ ਵਿਅਕਤੀ ਨੂੰ ਦੇਖਣ ਲਈ ਵੱਡੀ ਭੀੜ ਇਕੱਠੀ ਹੋ ਗਈ।

ਝੋਨੇ ਦੀ ਲਵਾਈ ਸ਼ੁਰੂ, ਅੱਜ ਤੋਂ ਇਨ੍ਹਾਂ 6 ਜ਼ਿਲ੍ਹਿਆਂ ਨੂੰ ਮਿਲੇਗਾ ਨਹਿਰੀ ਪਾਣੀ, ਮੁੱਖ ਮੰਤਰੀ ਨੇ ਕੀਤੀ ਆਹ ਅਪੀਲ

Punjab News: ਪੰਜਾਬ ਵਿਚ 11 ਜੂਨ ਭਾਵ ਕਿ ਅੱਜ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਜਾਵੇਗਾ, ਜੋ ਪਿਛਲੇ ਵਰ੍ਹੇ ਨਾਲੋਂ ਇਕ ਹਫ਼ਤਾ ਪਹਿਲਾਂ ਕੀਤੀ ਜਾ ਰਹੀ ਹੈ। ਇਸ ਵਾਰ ਪੰਜਾਬ ਨੂੰ ਦੋ ਜ਼ੋਨਾਂ ਵਿਚ ਵੰਡ ਕੇ ਝੋਨੇ ਦੀ ਲੁਆਈ ਹੋਵੇਗੀ ਅਤੇ ਅੱਜ ਤੋਂ ਮਾਲਵਾ ਖੇਤਰ ਦੇ ਛੇ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋ ਜਾਵੇਗੀ।

Cotton Farming: ਪੰਜਾਬ ਦੇ ਕਿਸਾਨਾਂ ਨੇ ਮੋੜਿਆ ਨਰਮੇ ਤੋਂ ਮੂੰਹ, 75 ਹਜ਼ਾਰ ਹੈਕਟੇਅਰ ਰਕਬਾ ਘਟਿਆ, ਆਖਰ ਕੀ ਬਣਿਆ ਕਾਰਨ ?

Cotton Farming: ਪੰਜਾਬ ਵਿੱਚ ਨਰਮੇ ਦੇ ਘਟਦੇ ਰਕਬੇ ਨੇ ਸੂਬੇ ਵਿੱਚ ਖੇਤੀਬਾੜੀ ਵਿਭਾਗ ਦੇ ਖੇਤੀ ਅੰਕੜਿਆਂ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਪਾਣੀ ਦੀ ਕਿੱਲਤ ਕਾਰਨ ਵਿਭਾਗ ਵੱਲੋਂ ਝੋਨੇ ਦਾ ਰਕਬਾ ਘਟਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਹੁਣ ਨਰਮੇ ਦਾ ਰਕਬਾ ਘਟਣ ਕਾਰਨ ਝੋਨੇ ਦਾ ਰਕਬਾ ਵਧੇਗਾ। ਸਾਲ 2023 ਵਿੱਚ ਸੂਬੇ ਵਿੱਚ ਨਰਮਾ ਹੇਠ ਰਕਬਾ 1.69 ਲੱਖ ਹੈਕਟੇਅਰ ਸੀ ਜੋ ਇਸ ਵਾਰ ਘਟ ਕੇ 96 ਹਜ਼ਾਰ ਹੈਕਟੇਅਰ ਰਹਿ ਗਿਆ ਹੈ। ਇਹ ਪਿਛਲੇ ਸਾਲ ਨਾਲੋਂ 79 ਹਜ਼ਾਰ ਹੈਕਟੇਅਰ ਘੱਟ ਹੈ। ਇਸ ਦੇ ਮੁੱਖ ਕਾਰਨ ਨਰਮੇ 'ਤੇ ਗੁਲਾਬੀ ਅਤੇ ਚਿੱਟੇ ਰੰਗ ਦੇ ਝੁੰਡਾਂ ਦਾ ਹਮਲਾ, ਘਟੀਆ ਕਿਸਮ ਦੇ ਬੀਜਾਂ ਦੀ ਵਿਕਰੀ, ਘਟੀਆ ਗੁਣਵੱਤਾ ਵਾਲੇ ਕੀਟਨਾਸ਼ਕਾਂ ਦੀ ਵਰਤੋਂ ਅਤੇ ਫ਼ਸਲ ਦਾ ਮੁਆਵਜ਼ਾ ਨਾ ਮਿਲਣਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਹੋਰ ਝੋਨਾ ਉਗਾਉਣ ਵੱਲ ਮੁੜ ਸਕਦੇ ਹਨ। ਇਸ ਨਾਲ ਸੂਬੇ ਵਿੱਚ ਝੋਨੇ ਹੇਠ ਰਕਬਾ ਵਧੇਗਾ। ਕਿਸਾਨ ਬਾਸਮਤੀ, ਮੱਕੀ ਅਤੇ ਮੂੰਗੀ ਆਦਿ ਫ਼ਸਲਾਂ ਵੀ ਉਗਾਉਣਗੇ। ਪੰਜਾਬ ਵਿੱਚ 11 ਜੂਨ ਤੋਂ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ।


ਪਿਛੋਕੜ

Punjab Breaking News Live 11 June 2024: ਹੁਣ ਅਮਰੀਕਾ ਵਿੱਚ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਦੇਸ਼ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਵੀ ਪਹੁੰਚ ਗਿਆ ਹੈ। ਐਨਾ ਹੀ ਨਹੀਂ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।


Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਅਮਰੀਕੀ ਉੱਪ ਰਾਸ਼ਟਰਪਤੀ ਤੱਕ ਪਹੁੰਚੀ ਗੱਲਬਾਤ, ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ!


ਹਾਲੇ ਗਰਮੀ ਤੋਂ ਨਹੀਂ ਮਿਲੇਗੀ ਰਾਹਤ


Weather Update: ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਾਧਾ ਹੋਵੇਗਾ। ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਰਕੇ ਮੌਸਮ ਵਿਭਾਗ ਨੇ 14 ਜੂਨ ਤੱਕ ਹੀਟਵੇਵ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਲੂ ਚੱਲਣ ਦੀ ਸੰਭਾਵਨਾ ਹੈ।


Weather Update: 44 ਡਿਗਰੀ ਤੱਕ ਪਹੁੰਚੇਗਾ ਤਾਪਮਾਨ, 14 ਜੂਨ ਤੱਕ ਅਸਮਾਨ ਤੋਂ ਵਰ੍ਹੇਗੀ ਅੱਗ, ਆਰੇਂਜ ਅਲਰਟ ਕੀਤਾ ਜਾਰੀ


ਕੰਗਨਾ 'ਤੇ ਭੜਕੇ ਮੁੱਖ ਮੰਤਰੀ ਮਾਨ


ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ CISF ਕਾਂਸਟੇਬਲ ਵੱਲੋਂ ਥੱਪੜ ਮਾਰਨ ਦੇ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਕੁੜੀ ਗੁੱਸੇ ਵਿਚ ਸੀ। ਉਸਨੇ (ਕੰਗਨਾ ਰਣੌਤ) ਨੇ ਪਹਿਲਾਂ ਵੀ ਕੁਝ ਕਿਹਾ ਸੀ ਜਿਸ ਕਰਕੇ ਲੜਕੀ (ਕੁਲਵਿੰਦਰ ਕੌਰ) ਗੁੱਸੇ ਵਿੱਚ ਸੀ। ਅਜਿਹਾ ਨਹੀਂ ਹੋਣਾ ਚਾਹੀਦਾ ਸੀ ਪਰ ਇਸ ਦੇ ਜਵਾਬ ਵਿੱਚ ਇੱਕ ਫਿਲਮ ਸਟਾਰ ਅਤੇ ਇੱਕ ਸੰਸਦ ਮੈਂਬਰ ਹੋਣ ਦੇ ਬਾਵਜੂਦ ਪੂਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ ਹੈ। ਮੌਸਮ ਵਿਭਾਗ ਨੇ 20 ਜੂਨ ਤੱਕ ਤਾਪਮਾਨ ਇਸੇ ਤਰ੍ਹਾਂ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ 22 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ 22 ਜੂਨ ਨੂੰ ਪ੍ਰੀ-ਮੌਨਸੂਨ ਬਾਰਿਸ਼ ਹੁੰਦੀ ਹੈ ਤਾਂ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ 28 ਜੂਨ ਤੋਂ ਮਾਨਸੂਨ ਵੀ ਆ ਸਕਦਾ ਹੈ। 


Punjab News: ਪੰਜਾਬ ਨੂੰ ਅੱਤਵਾਦੀ ਕਹਿਣਾ ਗਲਤ, ਕੁੜੀ ਦੇ ਮਨ ਵਿੱਚ ਗੁੱਸਾ ਸੀ, ਥੱਪੜਕਾਂਡ ਤੋਂ ਬਾਅਦ ਕੰਗਨਾ 'ਤੇ ਭੜਕੇ CM ਮਾਨ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.