ਗਲ-ਘੋਟੂ ਅਤੇ ਮੂੰਹ-ਖੁਰ ਦੀ ਬਿਮਾਰੀ ਦਾ ਟੀਕਾਕਰਨ ਜਾਰੀ, ਲੰਪੀ ਸਕਿਨ ਬਿਮਾਰੀ ਨੇ ਕੀਤਾ ਸੀ ਭਾਰੀ ਨੁਕਸਾਨ
ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ
ਸੂਬੇ ਵਿੱਚ ਚਲ ਰਹੀ ਗਲ-ਘੋਟੂ ਅਤੇ ਮੂੰਹ-ਖੁਰ ਟੀਕਾਕਰਨ ਮੁਹਿੰਮ ਦੀ ਸਮੀਖਿਆ ਦੌਰਾਨ ਕੈਬਨਿਟ ਮੰਤਰੀਆਂ ਨੂੰ ਦੱਸਿਆ ਗਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਗਲ-ਘੋਟੂ ਬੀਮਾਰੀ ਦਾ ਟੀਕਾਕਰਨ ਮੁਕੰਮਲ ਕੀਤਾ ਜਾ ਚੁੱਕਾ ਹੈ ਜਦਕਿ ਮੂੰਹ-ਖੁਰ ਦੀ ਬੀਮਾਰੀ ਦਾ ਟੀਕਾਕਰਨ 30 ਨਵੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ’ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹੈ।
ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਉਲੀਕੀ ਯੋਜਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਪੰਜਾਬ ਭਵਨ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਮੀਟਿੰਗ ਦੌਰਾਨ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਕਰੀਬ 25 ਲੱਖ ਗਾਵਾਂ ਹਨ, ਇਸ ਲਈ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।