ਪੜਚੋਲ ਕਰੋ
Advertisement
ਵਾਲਮੀਕ ਸਮਾਜ ਨੇ 12 ਅਗਸਤ ਲਈ ਦਿੱਤਾ ਪੰਜਾਬ ਬੰਦ ਦਾ ਸੱਦਾ CM ਭਗਵੰਤ ਮਾਨ ਦੇ ਭਰੋਸੇ ਮਗਰੋਂ ਲਿਆ ਵਾਪਸ
ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।
ਅੰਮ੍ਰਿਤਸਰ : ਵਾਲਮੀਕ ਸਮਾਜ ਅਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਵੱਲੋਂ ਕੱਲ ਭਾਵ 12 ਅਗਸਤ ਨੂੰ ਦਿੱਤਾ ਗਿਆ ਪੰਜਾਬ ਬੰਦ ਦਾ ਸੱਦਾ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੀਟਿੰਗ ਲਈ ਦਿੱਤੇ ਸਮੇਂ ਮਗਰੋਂ ਵਾਪਸ ਲੈ ਲਿਆ ਹੈ।
ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਕਮਿਸ਼ਨਰ ਪੁਲਿਸ ਪਰਮਿੰਦਰ ਸਿੰਘ ਭੰਡਾਲ ਅਤੇ ਐਸ.ਐਸ.ਪੀ ਅੰਮ੍ਰਿਤਸਰ ਸਵੱਪਨ ਸ਼ਰਮਾ ਨਾਲ ਕੀਤੀ ਮੀਟਿੰਗ ਵਿਚ ਵਾਲਮੀਕ ਸਮਾਜ ਦੇ ਆਗੂਆਂ ਤੇ ਭਗਵਾਨ ਵਾਲਮੀਕ ਤੀਰਥ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਕੁਮਾਰ ਦਰਸ਼ਨ, ਓ ਪ੍ਰਕਾਸ਼ ਅਨਾਰੀਆ, ਸਸ਼ੀ ਨਾਗ, ਰਵਿੰਦਰ ਹੰਸ ਨੇ ਫੈਸਲਾ ਕੀਤਾ ਕਿ ਜਦੋਂ ਮੁੱਖ ਮੰਤਰੀ ਪੰਜਾਬ ਵੱਲੋਂ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ 19 ਅਗਸਤ ਦਾ ਸਮਾਂ ਦੇ ਦਿੱਤਾ ਗਿਆ ਹੈ ਤਾਂ ਪੰਜਾਬ ਬੰਦ ਦਾ ਫੈਸਲਾ ਵਾਪਸ ਲੈ ਲਿਆ ਜਾਵੇ।
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲੰਮੀ ਚੱਲੀ ਮੀਟਿੰਗ ਵਿਚ ਸਮਾਜ ਦੇ ਆਗੂਆਂ ਨੇ ਸਮਾਜ ਦੀਆਂ ਜ਼ਰੂਰੀ ਮੰਗਾਂ ਬਾਰੇ ਵਿਸਥਾਰ ਵਿਚ ਵਿਚਾਰ-ਚਰਚਾ ਕੀਤੀ ਅਤੇ ਡਿਪਟੀ ਕਮਿਸ਼ਨਰ ਸੂਦਨ ਇਸ ਬਾਬਤ ਮੁੱਖ ਮੰਤਰੀ ਦਫ਼ਤਰ ਨਾਲ ਲਗਾਤਾਰ ਸੰਪਰਕ ਵਿਚ ਰਹੇ। ਇਸ ਤਰਾਂ ਮੁੱਖ ਮੰਤਰੀ ਵੱਲੋਂ 19 ਅਗਸਤ ਨੂੰ ਸਮਾਜ ਦੇ ਆਗੂਆਂ ਨੂੰ ਗੱਲਬਾਤ ਲਈ ਸੱਦਾ ਦੇ ਦਿੱਤਾ ਗਿਆ, ਜਿਸ ਨਾਲ ਇਹ ਬੰਦ ਦਾ ਸੱਦਾ ਆਗੂਆਂ ਨੇ ਵਾਪਸ ਲੈ ਲਿਆ।
ਦੱਸਣਯੋਗ ਹੈ ਕਿ ਅੱਜ ਹੀ ਮੁੱਖ ਮੰਤਰੀ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜੀਫਾ ਸਕੀਮ ਦੀ ਆੜ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁੱਕਮ ਵੀ ਦੇ ਦਿੱਤੇ ਹਨ। ਜਿਸਦਾ ਭਾਈਚਾਰੇ ਦੇ ਆਗੂਆਂ ਨੇ ਸਵਾਗਤ ਕਰਦੇ ਹੋਏ ਇਹ ਬੰਦ ਦਾ ਸੱਦਾ ਵਾਪਸ ਲੈਣ ਦਾ ਮਨ ਬਣਾ ਲਿਆ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement