ਪੜਚੋਲ ਕਰੋ

ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਫਸਲਾਂ ਦੇ ਮੁੱਲ ’ਚ ਵਾਧਾ ਕਰਨਾ ਹੈ ਸਮੇਂ ਦੀ ਮੰਗ: ਫੌਜਾ ਸਿੰਘ ਸਰਾਰੀ

Punjab News: ਸੀ.ਆਈ.ਆਈ. ਐਗਰੋ ਟੈਕ ਇੰਡੀਆ ਦਾ 15ਵਾਂ ਐਡੀਸ਼ਨ ਸੋਮਵਾਰ ਨੂੰ ਸਮਾਪਤ ਹੋਇਆ। ਚਾਰ ਰੋਜ਼ਾ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨਾਲੋਜੀ ਮੇਲੇ ਦੇ ਸਮਾਪਤੀ ਸੈਸ਼ਨ ਦਾ ਮੁੱਖ ਸੰਦੇਸ਼ ਸੀ ਕਿ ਪੰਜਾਬ ਦੇ ਲੋਕਾਂ ਲਈ ਖੇਤੀਬਾੜੀ ਇੱਕ ਪਰੰਪਰਾ ਅਤੇ ਜਨੂੰਨ ਹੈ।

Punjab News: ਸੀ.ਆਈ.ਆਈ. ਐਗਰੋ ਟੈਕ ਇੰਡੀਆ ਦਾ 15ਵਾਂ ਐਡੀਸ਼ਨ ਸੋਮਵਾਰ ਨੂੰ ਸਮਾਪਤ ਹੋਇਆ। ਚਾਰ ਰੋਜ਼ਾ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨਾਲੋਜੀ ਮੇਲੇ ਦੇ ਸਮਾਪਤੀ ਸੈਸ਼ਨ ਦਾ ਮੁੱਖ ਸੰਦੇਸ਼ ਸੀ ਕਿ ਪੰਜਾਬ ਦੇ ਲੋਕਾਂ ਲਈ ਖੇਤੀਬਾੜੀ ਇੱਕ ਪਰੰਪਰਾ ਅਤੇ ਜਨੂੰਨ ਹੈ। ਖੋਜ ਦੀ ਸ਼ਕਤੀ ਨੂੰ ਵੀ ਬਣਦਾ ਮਹੱਤਵ ਦੇਣ ਦੀ ਲੋੜ ਹੈ।

ਸੈਸ਼ਨ ਦੇ ਮੁੱਖ ਮਹਿਮਾਨ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਲਈ ਨੀਤੀਗਤ ਸੁਧਾਰਾਂ ਦੇ ਨਾਲ-ਨਾਲ ਨਵੀਨਤਾ ਅਤੇ ਜ਼ਮੀਨੀ ਪੱਧਰ ‘ਤੇ ਨਵੀਆਂ ਤਕਨੀਕਾਂ ਰਾਹੀਂ ਕਈ ਨਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ।

ਐਗਰੋ ਟੈਕ ਇੰਡੀਆ -2022 ਦੀ ਸਫਲ ਮੇਜ਼ਬਾਨੀ ਲਈ ਸੀਆਈਆਈ ਨੂੰ ਵਧਾਈ ਦਿੰਦੇ ਹੋਏ, ਸਰਾਰੀ ਨੇ ਕਿਹਾ ਕਿ ਕਿਸਾਨਾਂ ਅਤੇ ਉਦਯੋਗਾਂ ਨੂੰ ਇੱਕੋ ਮੰਚ ‘ਤੇ ਲਿਆਂਦਾ ਗਿਆ ਹੈ ਅਤੇ ਇਸ ਨੇ ਤਰੱਕੀ ਦੇ ਬਹੁਤ ਮੌਕੇ ਪ੍ਰਦਾਨ ਕੀਤੇ ਹਨ ਅਤੇ ਸੰਭਾਵਨਾਵਾਂ ਦੇ ਨਵੇਂ ਰਾਹ ਖੋਲੇ ਹਨ। ਉਨਾਂ ਨੇ ਖੇਤੀਬਾੜੀ ਅਤੇ ਉਦਯੋਗ ਦੇ ਸਾਪੇਖਿਕ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਉਦਯੋਗ ਹੀ ਖੇਤੀਬਾੜੀ ਲਈ ਲਾਹੇਵੰਦ ਮੁੱਲ ਸਿਰਜਣ ਦੇ ਨਾਲ-ਨਾਲ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਨ ਲਈ ਵੀ ਮਦਦ ਕਰਦੇ ਹਨ, ਜੋ ਕਿਸਾਨਾਂ ਅਤੇ ਉਦਯੋਗਪਤੀਆਂ ਦੋਵਾਂ ਲਈ ਆਪਸੀ ਲਾਹੇਵੰਦ ਹੁੰਦਾ ਹੈ।

ਉਨਾਂ ਕਿਹਾ ਕਿ ਪੰਜਾਬ ਚੌਲਾਂ ਦੇ ਉਤਪਾਦਨ ਵਿੱਚ 11.78 ਫੀਸਦੀ ਅਤੇ ਕਣਕ ਦੇ ਉਤਪਾਦਨ ਵਿੱਚ 17.57ਫੀਸਦੀ ਯੋਗਦਾਨ ਪਾ ਕੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਇੱਕ ਵੱਡੀ ਭੂਮਿਕਾ ਨਿਭਾਉਂਦਾ ਹੈ, ਇਸ ਲਈ ਪੰਜਾਬ ਦੇ ਕਿਸਾਨਾਂ ਨੂੰ ਉਨਾਂ ਦੀ ਮਿਹਨਤ ਦਾ ਬਣਦਾ ਮੁਆਵਜਾ ਜਰੂਰ ਮਿਲਣਾ ਚਾਹੀਦਾ ਹੈ।

ਐਗਰੋ ਟੈਕ ਇੰਡੀਆ ਦਾ ਮੁੱਖ ਉਦੇਸ਼ ਸਰਕਾਰ ਦੀਆਂ ਖੇਤੀ ਸਕੀਮਾਂ ਜਿਵੇਂ ਕਿ ਏ.ਆਈ.ਐਫ. (ਐਗਰੀਕਲਚਰ ਇਨਫਰਾਸਟਰੱਕਚਰ ਫੰਡ) ਬਾਰੇ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ ਅਤੇ ਪੰਜਾਬ ਇਸ ਸਕੀਮ ਨੂੰ ਲਾਗੂ ਕਰਨ ਲਈ ਅੱਗੇ ਵਧ ਰਿਹਾ ਹੈ ਜਿਸ ਤਹਿਤ ਪੰਜਾਬ ਨੇ ਅਕਤੂਬਰ 2022 ਤੱਕ 1800 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ।

ਪੰਜਾਬ ਸਰਕਾਰ ਦੀ ਪਹਿਲਕਦਮੀ ਬਾਰੇ ਗੱਲ ਕਰਦਿਆਂ ਉਨਾਂ ਦੱਸਿਆ ਕਿ ਪੰਜਾਬ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਨੂੰ ਪ੍ਰੋਤਸਾਹਨ ਦੇ ਨਾਲ ਉਤਸ਼ਾਹਿਤ ਕਰ ਰਿਹਾ ਹੈ ਜੋ ਰਵਾਇਤੀ ਢੰਗਾਂ ਦੇ ਮੁਕਾਬਲੇ 20 ਫੀਸਦੀ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਹੋਈ ਹੈ।

ਸੀ.ਆਈ.ਆਈ. ਨੇ ਕਿਸਾਨ ਤੱਕ ਸੰਬੰਧਿਤ ਜਾਣਕਾਰੀ ਲੈ ਕੇ ਜਾਣ ਲਈ ਅਹਿਮ ਕੜੀ ਵਜੋਂ ਕੰਮ ਕੀਤਾ ਹੈ। ਸਾਨੂੰ ਪੜੇ-ਲਿਖੇ ਨੌਜਵਾਨਾਂ ਦੇ ਸੱਭਿਆਚਾਰ ਨੂੰ ਤਿਆਗਣ ਦੀ ਲੋੜ ਹੈ ਜੋ ਸਿਰਫ ਚੋਖੀ ਤਨਖਾਹ ਵਾਲੀਆਂ ਸਨਮਾਨਜਨਕ ਨੌਕਰੀਆਂ (ਵਾਈਟ ਕਾਲਰ ਜਾਬ ) ਚਾਹੁੰਦੇ ਹਨ। ਨੌਜਵਾਨਾਂ ਨੂੰ ਇਹ ਵੀ ਸਿੱਖਣ ਦੀ ਲੋੜ ਹੈ ਕਿ ਰੋਜ਼ਗਾਰ ਸਿਰਜਣਹਾਰ ਕਿਵੇਂ ਬਣਨਾ ਹੈ।”

ਇਸ ਮੌਕੇ ਸੀ.ਆਈ.ਆਈ. ਐਗਰੋ ਟੈਕ ਇੰਡੀ -2024 ਦੀਆਂ ਤਰੀਕਾਂ 16-19 ਨਵੰਬਰ, 2024 ਤੱਕ ਦਾ ਐਲਾਨ ਕਰ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Advertisement
ABP Premium

ਵੀਡੀਓਜ਼

Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ
Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ
Green Chilli Pickle: ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ, ਬਹੁਤ ਆਸਾਨ ਹੈ ਰੈਸਿਪੀ
12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ
12ਵੀਂ ਤੋਂ ਬਾਅਦ ਤੁਸੀਂ ਕਰ ਸਕਦੇ ਹੋ ਇਹ ਕੋਰਸ, ਮਿਲੇਗੀ ਚੰਗੀ ਤਨਖਾਹ ਵਾਲੀ ਨੌਕਰੀ
Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 
Amritpal Oath: ਅੰਮ੍ਰਿਤਪਾਲ ਅੱਜ ਚੁੱਕਣਗੇ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਅਸਮ ਤੋਂ ਦਿੱਲੀ ਨੂੰ ਹੋਏ ਰਵਾਨਾ, ਸ਼ੁਰੂ ਹੋਣ ਲੱਗੀ ਤਿਆਰੀ 
Embed widget