ਚੰਡੀਗੜ੍ਹ: ਵਣ ਮਹੋਤਸਵ 2022 ਦੇ ਜਸ਼ਨਾਂ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਸਾਗਵਾਨ (ਟੀਕ) ਦਾ ਬੂਟਾ ਲਗਾਇਆ।
ਹੈੱਡਕੁਆਰਟਰ ਵਿਖੇ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਵਣ ਮਹੋਤਸਵ ਮਨਾਉਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਸ਼ੁਰੂ ਕੀਤੀ ਇਸ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਮੌਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜੁਨਾ ਆਦਿ ਸਮੇਤ ਵੱਖ-ਵੱਖ ਕਿਸਮਾਂ ਦੇ ਲਗਭਗ 31000 ਪੌਦੇ ਲਗਾਏ ਜਾਣਗੇ। ਇਹ ਪੌਦੇ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਮੁਹੱਈਆ ਕਰਵਾਏ ਗਏ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪੌਦੇ ਲਗਾਉਣ ਦੀ ਇਸ ਵਿਆਪਕ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਤਹਿਤ 'ਰੁੱਖ ਲਗਾਓ, ਪੰਜਾਬ ਨੂੰ ਸਵਰਗ ਬਣਾਓ' ਦੇ ਨਾਅਰੇ ਤਹਿਤ 31000 ਪੌਦੇ ਲਗਾਏ ਜਾਣਗੇ।
ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਰੁੱਖਾਂ ਅਤੇ ਪੌਦਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਭਲਾਈ ਵਿੰਗ ਦੇ ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ਜੋ ਕਿ ਹਰੇ-ਭਰੇ ਵਾਤਾਵਰਣ ਲਈ ਬਹੁਤ ਵੱਡਾ ਯੋਗਦਾਨ ਸਾਬਤ ਹੋਵੇਗਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ