ਪੜਚੋਲ ਕਰੋ

ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਵਾਲਿਆਂ ਦੇ ਹੱਕ 'ਚ ਡਟੇ ਮਜੀਠੀਆ

ਚੰਡੀਗੜ੍ਹ: ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਮਗਰੋਂ ਸਿਆਸਤ ਭਖ ਗਈ ਹੈ। ਅੱਜ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਅੱਜ ਅਕਾਲੀ ਲੀਡਰ ਗੁਰਦੀਪ ਗੋਸ਼ਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਧਰਨਾ ਦੇ ਕੇ ਰੋਸ ਪ੍ਰਗਟ ਕੀਤਾ। ਧਰਨੇ 'ਚ ਬਿਕਰਮ ਮਜੀਠੀਆ ਸਮੇਤ ਕਈ ਲੀਡਰ ਮੌਜੂਦ ਹਨ। ਯਾਦ ਰਹੇ ਮੰਗਲਵਾਰ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਲੀਡਰ ਗੁਰਦੀਪ ਗੋਸ਼ਾ ਤੇ ਮੀਤਪਾਲ ਦੁੱਗਰੀ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲੇ-ਲਾਲ ਰੰਗ ਵਿੱਚ ਰੰਗਣ ਤੋਂ ਬਾਅਦ ਕਿਹਾ ਸੀ ਕਿ ਰਾਜੀਵ ਗਾਂਧੀ ਹੀ 1984 'ਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਸੀ। ਦੋਵਾਂ ਲੀਡਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਤੇ ਨਾ ਹੀ ਕਾਂਗਰਸ ਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਕਾਨੂੰਨ ਤੋਂ ਡਰਦੇ ਹਨ। ਪੁਲਿਸ ਨੇ ਗੁਰਦੀਪ ਗੋਸ਼ਾ ਨੂੰ ਗ੍ਰਿਫਤਾਰ ਕਰ ਲਿਆ ਸੀ ਪਰ ਮੀਤਪਾਲ ਦੁੱਗਰੀ ਫਰਾਰ ਹੈ। ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੂੰ ਘਟੀਆ ਸਿਆਸਤ ਖੇਡਣੀ ਬੰਦ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਚਿਤਾਵਨੀ ਦਿੱਤੀ ਕਿ ਅਜਿਹੀਆਂ ਕਾਰਵਾਈਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਪੁੱਠੀਆਂ ਪੈਣਗੀਆਂ। ਇਸ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇਕਰ ਕੈਪਟਨ ਸੱਚੇ ਸਿੱਖ ਹਨ ਤਾਂ ਉਹ ਖੁਦ ਗਾਂਧੀ ਪਰਿਵਾਰ ਦੇ ਮੂੰਹ 'ਤੇ ਕਾਲਖ ਲਾਉਣ। ਉਨ੍ਹਾਂ ਕਿਹਾ ਕਿ ਗਾਂਧੀ ਪਾਰਿਵਾਰ ਨੇ ਸਿੱਖਾਂ ਉੱਪਰ ਬਹੁਤ ਅੱਤਿਆਚਾਰ ਕੀਤਾ ਹੈ। ਇਸ ਲਈ ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣਾ ਗਲਤ ਨਹੀਂ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget