Punjab News: ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫ਼ਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਮੁਹਿੰਮ, ਸੀਟ ਬੈਲਟ ਅਤੇ ਹੈਲਮੇਟ ਪਹਿਨਣ ਬਾਰੇ ਜਾਗਰੂਕਤਾ ਮੁਹਿੰਮ, ਸਾਈਨ ਬੋਰਡ ਲਗਾਉਣ ਆਦਿ ਦੀ ਮੁਹਿੰਮ ਚਲਾਈ ਜਾਵੇਗੀ। ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ, ਲੋਕ ਨਿਰਮਾਣ ਵਿਭਾਗ ਤੇ ਭਾਰਤੀ ਰਾਜ ਮਾਰਗ ਅਥਾਰਿਟੀ ਵੱਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ 'ਤੇ ਸਾਈਨ ਬੋਰਡ ਲਾਏ ਜਾਣਗੇ, ਪੰਜਾਬ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੰਪਰਕ ਸੜਕਾਂ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਵਿੱਢੀ ਜਾਵੇਗੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਊਂਸੀਪਲ ਹੱਦਾਂ ਦੇ ਅੰਦਰ ਵੱਧ ਹਾਦਸਿਆਂ ਵਾਲੇ ਮੋੜਾਂ 'ਤੇ ਸਟਰੀਟ ਲਾਈਟਾਂ ਅਤੇ ਕੈਮਰੇ ਲਾਏ ਜਾਣਗੇ। ਇਸੇ ਤਰ੍ਹਾਂ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਥੀਆਂ ਨੂੰ ਸੜਕ ਹਾਦਸੇ ਘਟਾਉਣ ਸਬੰਧੀ ਅਤੇ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਨਿੱਜੀ ਵਾਹਨਾਂ ਦੀ ਥਾਂ ਜਨਤਕ ਟਰਾਂਸਪੋਰਟ ਸੇਵਾ ਵਰਤਣ ਲਈ ਜਾਗਰੂਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Viral Video: ਫਲਾਈਟ 'ਚ ਯਾਤਰੀ ਨੇ ਪਾਈਲਟ ਤੋਂ ਕੀਤੀ ਹੈਰਾਨੀਜਨਕ ਮੰਗ, ਸੁਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ
ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕ ਸੁਰੱਖਿਆ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਸੁਚੱਜਾ ਪ੍ਰਬੰਧਨ ਅਤੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ।
ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ 'ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















