Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਲਘੂ ਉਦਯੋਗਾਂ ਜਾਂ ਸੰਸਥਾਵਾਂ/ਹੋਰ ਅਦਾਰਿਆਂ (10 ਕਰੋੜ ਤੋਂ ਘੱਟ ਪੂੰਜੀ ਨਿਵੇਸ਼ ਵਾਲੇ) ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਵਾਨਗੀ ਲੈਣ ਲਈ ਇਕ ਸਵੈ-ਇੱਛੁਕ ਖ਼ੁਲਾਸਾ ਯੋਜਨਾ (ਵੀਡੀਐਸ) ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਲੁਧਿਆਣਾ ਦੇ ਉਦਯੋਗਪਤੀਆਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜਲ (ਪ੍ਰਦੂਸ਼ਣ ਦੀ ਰੋਕਥਾਮ ਤੇ ਕੰਟਰੋਲ) ਐਕਟ, 1974 ਤੇ ਹਵਾ (ਪ੍ਰਦੂਸ਼ਣ ਦੀ ਰੋਕਥਾਮ ਤੇ ਕੰਟਰੋਲ) ਐਕਟ, 1981 ਦੇ ਉਪਬੰਧਾਂ ਤਹਿਤ ਸਾਰੇ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਥਾਪਨਾ/ਸੰਚਾਲਨ ਲਈ ਪ੍ਰਵਾਨਗੀ ਪ੍ਰਾਪਤ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੁਝ ਉਦਯੋਗਾਂ ਨੇ ਕਦੇ ਵੀ ਬੋਰਡ ਤੋਂ ਸੰਚਾਲਨ ਲਈ ਸਹਿਮਤੀ ਨਹੀਂ ਲਈ ਤੇ ਉਨ੍ਹਾਂ ਨੂੰ 1992 ਤੋਂ ਬਾਅਦ ਜਾਂ ਉਦਯੋਗ ਚਾਲੂ ਹੋਣ ਦੀ ਮਿਤੀ ਤੋਂ, ਜੋ ਵੀ ਬਾਅਦ 'ਚ ਹੋਵੇ, ਪ੍ਰਵਾਨਗੀ ਫ਼ੀਸ ਅਦਾ ਕਰਨ ਦੀ ਲੋੜ ਹੈ।
ਨਵੀਂ ਉਦਯੋਗ ਨੀਤੀ ਲਿਆ ਰਹੀ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਕਿਹਾ ਹੈ ਕਿ ਉਦਯੋਗਪਤੀਆਂ ਲਈ ਜਲਦ ਹੀ ਨਵੀਂ ਉਦਯੋਗ ਨੀਤੀ ਲਿਆ ਰਹੇ ਹਨ। ਇਸ ਨਾਲ ਉਦਯੋਗਪਤੀਆਂ ਨੂੰ ਵੱਡੀ ਰਾਹਤ ਮਿਲੇਗੀ ਤੇ ਪੰਜਾਬ ਅੰਦਰ ਨਿਵੇਸ਼ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਕਿਹਾ ਇੰਡਸਟਰੀ ਲਈ ਨਵੀਂ ਨੀਤੀ ਬਣਾ ਰਹੇ ਹਾਂ, ਆਉਣ ਵਾਲੇ ਦਿਨਾਂ 'ਚ ਐਲਾਨ ਕਰਾਂਗੇ, ਇੰਡਸਟਰੀ ਨੂੰ ਦਰਪੇਸ਼ ਸਮੱਸਿਆਵਾਂ ਦਾ ਪੂਰਾ ਹੱਲ ਕੀਤਾ ਜਾਵੇਗਾ, ਸੁਖਾਵਾਂ ਮਾਹੌਲ ਦੇਵਾਂਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ