Gurdaspur News : ਬਟਾਲਾ 'ਚ ਜਲੰਧਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿਚ ਇੱਕ 18 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਹੈ।

ਮ੍ਰਿਤਕ ਦੀ ਪਛਾਣ ਵਿਸ਼ਾਲ (18) ਵਜੋਂ ਹੋਈ ਹੈ ਅਤੇ ਉਹ ਬਟਾਲਾ ਦੇ ਮਾਨ ਨਗਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਚਾਚਾ ਜ਼ੋਰਜ ਮਸੀਹ ਨੇ ਦਸਿਆ ਕਿ ਵਿਸ਼ਾਲ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ 'ਤੇ ਸਵਾਰ ਹੋਕੇ ਘਰ ਵਾਪਸ ਆ ਰਿਹਾ ਸੀ ਅਤੇ ਰਸਤੇ ਵਿਚ ਜਲੰਧਰ ਰੋਡ 'ਤੇ ਵਿਸ਼ਾਲ ਮੈਗਾ ਮਾਰਟ ਨਜ਼ਦੀਕ ਪਿਛੋਂ ਆ ਰਹੇ ਵਾਹਨ ਨੇ ਟੱਕਰ ਮਾਰ ਦਿਤੀ ਹੈ।

 

 ਇਹ ਵੀ ਪੜ੍ਹੋ : ਪਹਿਲਵਾਨਾਂ ਨੂੰ ਮਿਲਿਆ ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਯੂਨੀਅਨ ਦਾ ਸਮਰਥਨ, 7 ਮਈ ਨੂੰ ਹਜ਼ਾਰਾਂ ਔਰਤਾਂ ਪੁੱਜਣਗੀਆਂ ਜੰਤਰ-ਮੰਤਰ

ਉਨ੍ਹਾਂ ਦੱਸਿਆ ਕਿ ਟੱਕਰ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਫਰਾਰ ਹੋ ਗਿਆ ਪਰ ਇਸ ਹਾਦਸੇ ਵਿਚ ਵਿਸ਼ਾਲ ਦੀ ਮੌਤ ਹੋ ਗਈ ਅਤੇ ਉਸ ਦੇ ਦੋ ਦੋਸਤ ਜ਼ਖ਼ਮੀ ਹੋ ਗਏ ਹਨ। ਉਥੇ ਹੀ ਪਰਿਵਾਰ ਨੇ ਅਪੀਲ ਕੀਤੀ ਕਿ ਜੋ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਹੈ ਉਸ ਦੀ ਭਾਲ ਕਰ ਪੁਲਿਸ ਸਖ਼ਤ ਕਾਨੂੰਨੀ ਕਾਰਵਾਈ ਕਰੇ।

 


 

ਓਥੇ ਹੀ ਸਿਵਿਲ ਹਸਪਤਾਲ ਦੀ ਡਾਕਟਰ ਸੁਮਿਤੀ ਨੇ ਹਾਦਸੇ ਬਾਰੇ ਦੱਸਦੇ ਹੋਏ ਕਿਹਾ ਕਿ ਪੁਲਿਸ ਨੂੰ ਇਤਲਾਹ ਕਰ ਦਿਤੀ ਗਈ ਹੈ। ਬਾਕੀ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਕਾਰੀ ਏ.ਐਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਬਾਰੇ ਰਾਤ ਹੀ ਜਾਣਕਾਰੀ ਮਿਲੀ ਸੀ ਅਤੇ ਹੁਣ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।