Punjab News: ਰੈਲੀ ਤੋਂ ਵਾਪਸ ਆ ਰਹੇ 'ਵਰਕਰਾਂ' ਦਾ ਛੋਟਾ ਹਾਥੀ ਬੇਕਾਬੂ ਹੋ ਕੇ ਪਲਟਿਆ, 5 ਔਰਤਾਂ ਸਮੇਤ 20 ਲੋਕ ਜ਼ਖ਼ਮੀ
ਸਾਰੇ ਜ਼ਖਮੀਆਂ ਨੂੰ ਰਾਹਗੀਰਾਂ ਨੇ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ 5 ਗੰਭੀਰ ਔਰਤਾਂ ਨੂੰ 108 ਐਂਬੂਲੈਂਸ ਰਾਹੀਂ ਕਪੂਰਥਲਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ।
Punjab News: ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ-ਡਵੀਜ਼ਨ 'ਚ ਇੱਕ ਸਿਆਸੀ ਰੈਲੀ ਤੋਂ ਵਾਪਸ ਆ ਰਹੇ ਛੋਟੇ ਹਾਥੀ 'ਚ ਸਵਾਰ ਲੋਕ ਜਦੋਂ ਪਿੰਡ ਝੱਲ ਲੇਈਵਾਲਾ ਨੇੜੇ ਪੁੱਜਾ ਤਾਂ ਇਹ ਬੇਕਾਬੂ ਹੋ ਕੇ ਪਲਟ ਗਿਆ ਜਿਸ ਵਿਚ 20 ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਰਾਹਗੀਰਾਂ ਨੇ ਇਲਾਜ ਲਈ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਤੋਂ ਬਾਅਦ 5 ਗੰਭੀਰ ਔਰਤਾਂ ਨੂੰ 108 ਐਂਬੂਲੈਂਸ ਰਾਹੀਂ ਕਪੂਰਥਲਾ ਦੇ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ।
ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਪੁਸ਼ਪਾ ਰਾਣੀ ਨੇ ਦੱਸਿਆ ਕਿ ਉਹ ਪਿੰਡ ਮੋਠਾਂਵਾਲ ਤੋਂ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਸੁਲਤਾਨਪੁਰ ਲੋਧੀ 'ਚ ਸਿਆਸੀ ਰੈਲੀ 'ਚ ਸ਼ਾਮਲ ਹੋਣ ਤੋਂ ਬਾਅਦ ਪਿੰਡ ਸਾਂਚਾ ਤੋਂ ਘਰ ਪਰਤ ਰਹੀ ਸੀ। ਜਦੋਂ ਛੋਟਾ ਹਾਥੀ ਪਿੰਡ ਝੱਲ ਲੇਈਵਾਲਾ ਨੇੜੇ ਪਹੁੰਚਿਆ ਤਾਂ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ ਜਿਸ ਕਾਰਨ ਛੋਟੇ ਹਾਥੀ 'ਚ ਸਵਾਰ 20 ਦੇ ਕਰੀਬ ਲੋਕ, ਜਿਨ੍ਹਾਂ 'ਚ ਮਰਦ ਅਤੇ ਔਰਤਾਂ ਵੀ ਸ਼ਾਮਲ ਹਨ, ਸਾਰੇ ਜ਼ਖਮੀ ਹੋ ਗਏ ਹਨ।
ਸਿਵਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੀ ਪਛਾਣ ਪਿਆਰੀ, ਦਲੀਪ ਕੌਰ, ਮਹਿੰਦਰ ਕੌਰ, ਗੁਰਨਾਮ ਕੌਰ, ਮਨਜੀਤ ਕੌਰ ਸਾਰੇ ਵਾਸੀ ਪਿੰਡ ਸਾਂਚਾ ਵਜੋਂ ਹੋਈ ਹੈ। ਜਦਕਿ ਹੋਰ ਔਰਤਾਂ ਅਤੇ ਮਰਦਾਂ ਦਾ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਸਾਰੇ ਜ਼ਖ਼ਮੀਆਂ ਦਾ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕੀਤਾ ਜਾ ਰਿਹਾ ਹੈ। ਡਿਊਟੀ ਡਾਕਟਰ ਮੁਤਾਬਕ ਸਾਰੀਆਂ ਗੰਭੀਰ ਜ਼ਖਮੀ ਔਰਤਾਂ ਦਾ ਐਕਸਰੇ ਅਤੇ ਸਕੈਨਿੰਗ ਕੀਤੀ ਜਾ ਰਹੀ ਹੈ। ਤਾਂ ਜੋ ਜ਼ਖ਼ਮਾਂ ਬਾਰੇ ਸਹੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।