Mohali News: ਮੋਹਾਲੀ (Mohali ) ਦੇ ਸੈਕਟਰ-83 ਇਲਾਕੇ ਵਿੱਚ ਬੀਤੇ ਕੱਲ੍ਹ ਇੱਕ ਪਾਰਕਿੰਗ ਢਹਿਣ ( parking Collapses ) ਕਾਰਨ ਕਈ ਵਾਹਨ ਨੁਕਸਾਨੇ ( Vehicles damaged ) ਗਏ ਤੇ ਮਲਬੇ ਹੇਠਾਂ ਦੱਬ ਗਏ ਹਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਵਿੱਚ ਦੋ ਪਹੀਆ ਵਾਹਨ ਤੇ ਦੋ ਕਾਰਾਂ ਪਾਰਕਿੰਗ ਦੇ ਨਾਲ ਡੂੰਘੇ ਟੋਏ ਵਿਚ ਡਿੱਗਦੀਆਂ ਦਿਖਾਈ ਦੇ ਰਹੀਆਂ ਹਨ।


ਦਰਅਸਲ 'ਚ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਮੋਹਾਲੀ ਦੇ ਸੈਕਟਰ-83 ਇਲਾਕੇ 'ਚ ਵਾਪਰੀ ਹੈ। ਪੁਲਿਸ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਮੋਹਾਲੀ ਦੇ ਡੀਐਸਪੀ ਹਰਸਿਮਰਨ ਸਿੰਘ ਨੇ ਦੱਸਿਆ, "ਇਸ ਘਟਨਾ ਵਿਚ 9-10 ਬਾਈਕ ਅਤੇ ਇਕ ਜਾਂ ਦੋ ਕਾਰਾਂ ਨੁਕਸਾਨੀਆਂ ਗਈਆਂ ਹਨ। ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਮਾਮਲਾ ਦਰਜ ਕੀਤਾ ਜਾਵੇਗਾ ਅਤੇ ਜ਼ਿੰਮੇਵਾਰ ਪਾਏ ਗਏ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।"

ਮੋਹਾਲੀ ਪੁਲਿਸ ਮੁਤਾਬਕ ਪਾਰਕਿੰਗ ਉਸ ਸਮੇਂ ਢਹਿ ਗਈ, ਜਦੋਂ ਇਕ ਉਸਾਰੀ ਅਧੀਨ ਇਮਾਰਤ ਦੇ ਬੇਸਮੈਂਟ ਦੀ ਖੁਦਾਈ ਦਾ ਕੰਮ ਚੱਲ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਕੁਝ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਹਾਲਾਂਕਿ ਇਸ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ


ਇਹ ਵੀ ਪੜ੍ਹੋ : ਭਗਵੰਤ ਮਾਨ ਹੁਣ NHAI ਦੇ ਟੋਲ ਪਲਾਜ਼ਿਆਂ ਮਗਰ ਪਏ, ਕੇਂਦਰ ਨੂੰ ਕਿਹਾ ਧੱਕੇਸ਼ਾਹੀ ਬੰਦ ਕਰਵਾਓ, ਇੱਥੇ ਨਹੀਂ ਚੱਲਣ ਦੇਣੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ