ਪੜਚੋਲ ਕਰੋ
Advertisement
IG ਉਮਰਾਨੰਗਲ ਨੂੰ ਜ਼ਮਾਨਤ ਹਾਲੇ ਨਹੀਂ
ਫ਼ਰੀਦਕੋਟ: ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਅਦਾਲਤ ਨੇ ਰਾਖਵਾਂ ਰੱਖ ਲਿਆ ਹੈ। ਨਿਆਇਕ ਹਿਰਾਸਤ ਵਿੱਚ ਚੱਲ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਫ਼ਰੀਦਕੋਟ ਦੀ ਸ਼ੈਸ਼ਨ ਕੋਰਟ ਪੇਸ਼ ਕੀਤੀ ਗਈ ਸੀ। ਇਸ 'ਤੇ ਬਹਿਸ ਮੁਕੰਮਲ ਹੋ ਗਈ ਹੈ ਤੇ ਫੈਸਲਾ ਕੱਲ੍ਹ ਤਕ ਲਈ ਸੁਰੱਖਿਅਤ ਰੱਖ ਲਿਆ ਗਿਆ ਹੈ।
ਸਰਕਾਰੀ ਵਕੀਲ ਪੰਕਜ ਤਨੇਜਾ ਨੇ ਦੱਸਿਆ ਕਿ ਅੱਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਗਿਆ ਕਿਉਂਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ। ਉੱਧਰ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਸਾਡੇ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਗਿਆ ਹੈ। ਉਮਰਾਨੰਗਲ ਦੀ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਦੂਜੇ ਪੱਖ ਵੱਲੋਂ ਵੀ ਬਹਿਸ ਵਿੱਚ ਆਪਣਾ ਪੱਖ ਰੱਖਿਆ ਗਿਆ। ਇਸ ਨੂੰ ਸੁਣਨ ਬਾਅਦ ਅਦਾਲਤ ਵੱਲੋਂ ਕੱਲ੍ਹ ਲਈ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਐਸਆਈਟੀ ਨੇ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਪੰਜਾਬ
Advertisement