ਸਰਕਾਰੀ ਵਕੀਲ ਪੰਕਜ ਤਨੇਜਾ ਨੇ ਦੱਸਿਆ ਕਿ ਅੱਜ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਗਿਆ ਕਿਉਂਕਿ ਉਹ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ। ਉੱਧਰ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਸਾਡੇ ਵੱਲੋਂ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਗਿਆ ਹੈ। ਉਮਰਾਨੰਗਲ ਦੀ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਦੂਜੇ ਪੱਖ ਵੱਲੋਂ ਵੀ ਬਹਿਸ ਵਿੱਚ ਆਪਣਾ ਪੱਖ ਰੱਖਿਆ ਗਿਆ। ਇਸ ਨੂੰ ਸੁਣਨ ਬਾਅਦ ਅਦਾਲਤ ਵੱਲੋਂ ਕੱਲ੍ਹ ਲਈ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਐਸਆਈਟੀ ਨੇ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਸਕਦਾ ਹੈ।