Punjab News : ਵੇਰਕਾ ਪਲਾਂਟ ਵਲੋਂ ਹੜ੍ਹ ਪੀੜਤਾਂ (flood victims) ਦੀ ਮੱਦਦ ਲਈ ਰਾਹਤ ਸਮੱਗਰੀ ਭੇਜੀ ਗਈ ਹੈ। ਰਾਹਤ ਸਮੱਗਰੀ ਨਾਲ ਭਰੀਆ ਗੱਡੀਆਂ ਨੂੰ ਮਾਰਕਫੈੱਡ ਦੇ ਚੈਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ। ਪੰਜਾਬ ਵਿੱਚ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਦੇ ਲਈ ਪੰਜਾਬ ਸਰਕਾਰ ਹਿਦਾਇਤਾਂ ਅਤੇ ਸਹਿਯੋਗ ਦੇ ਨਾਲ ਵੱਖ-ਵੱਖ ਪਲਾਂਟਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਜਿਸ ਸੰਬੰਧ ਵਿਚ ਮਿਲਕ ਪਲਾਂਟ ਮੋਹਾਲੀ, ਲੁਧਿਆਣਾ ਜਲੰਧਰ ਅਤੇ ਅੰਮ੍ਰਿਤਸਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਮਿਲਕ ਪਲਾਂਟ ਨਰਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਪਲਾਂਟ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹ ਪੰਜਾਬ ਮਾਲ ਵਿਭਾਗ ਦੀ ਮਾਰ ਝੱਲ ਰਹੇ ਲੋਕਾਂ ਨੂੰ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਕਿੱਟਾਂ ਤਿਆਰ ਕਰਕੇ ਦਿੱਤੀਆਂ ਜਾ ਰਹੀਆਂ ਹਨ। 



 


 ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਕਾਰਨ ਲੁਧਿਆਣਾ , ਮੋਹਾਲੀ , ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਵਸਨੀਕਾਂ ਦੀਆਂ ਫੌਰੀ ਲੋੜਾਂ ਨੂੰ ਪੂਰਾ ਕਰਨ ਲਈ ਲੋੜ ਅਨੁਸਾਰ ਰੋਜ਼ਾਨਾ ਫੂਡ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਵੇਰਕਾ ਮਿਲਕ ਪਲਾਂਟ (Verka Milk Plant) ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਨੂੰ ਸੌਂਪੀ ਗਈ ਹੈ।

 

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕੀਤੇ ਗਏ ਐਲਾਨ ਅਨੁਸਾਰ ਵੇਰਕਾ ਪਲਾਂਟ ਵਿਖੇ ਫੂਡ ਪੈਕੇਟ ਤਿਆਰ ਕਰਕੇ ਹੜ੍ਹ ਪ੍ਰਭਾਵਿਤਾਂ ਖੇਤਰ ਵਿੱਚ ਵੰਡੇ ਜਾ ਰਹੇ ਹਨ। ਹਰੇਕ ਪੈਕਿੰਗ ਵਿੱਚ 2 ਪੈਕੇਟ ਬਿਸਕੁਟ, 2 ਬੋਤਲਾਂ ਪਾਣੀ, 2 ਪੈਕੇਟ ਸੁੱਕਾ ਦੁੱਧ, ਬਰੈੱਡ, ਪਿੰਨੀ, ਚਮਚਾ, ਕੱਪ, ਮੋਮਬੱਤੀਆਂ ਅਤੇ ਮਾਚਿਸ ਦੇ ਡੱਬੇ ਹੋਣਗੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 


ਇਹ ਵੀ ਪੜ੍ਹੋ :  ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ


ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ​​ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ