ਪਟਿਆਲਾ: ਪਟਿਆਲਾ ਪੁਲਿਸ ਨੇ ਗੈਂਗਸਟਰ ਵਿੱਕੀ ਗੌਂਡਰ ਦੇ ਭਰਾ ਇੰਦਰਜੀਤ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ ਕੀਤਾ ਹੈ। ਉਹ ਕੈਨੇਡਾ ਭੱਜਣ ਦੀ ਫ਼ਿਰਾਕ ਵਿੱਚ ਸੀ। ਪੁਲਿਸ ਉਸ ਨੂੰ ਪਟਿਆਲਾ ਸੀਆਈਏ ਲਿਆ ਪੁੱਛਗਿੱਛ ਕਰੇਗੀ। ਉਂਝ, ਅਜੇ ਪੁਲਿਸ ਮਾਮਲੇ ਬਾਰੇ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਰਹੀ ਹੈ।

ਸੂਤਰਾਂ ਮੁਤਾਬਕ ਪੁਲਿਸ ਇੰਦਰਜੀਤ ਤੋਂ ਵਿੱਕੀ ਗੌਂਡਰ ਦੇ ਟਿਕਾਣਿਆਂ ਬਾਰੇ ਪੁੱਛਗਿੱਛ ਕਰੇਗੀ। ਪਤਾ ਲੱਗਾ ਹੈ ਕਿ ਉਹ ਫਰਜ਼ੀ ਪਾਸਪੋਰਟ 'ਤੇ ਕੈਨੇਡਾ ਤੋਂ ਦਿੱਲੀ ਏਅਰਪੋਰਟ 'ਤੇ ਉਤਰਿਆ ਸੀ। ਉਹ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਪੰਜਾਬ ਆਇਆ ਸੀ। ਇੰਦਰਜੀਤ ਗੈਂਗਸਟਰ ਵਿੱਕੀ ਗੌਂਡਰ ਦਾ ਬੇਹੱਦ ਕਰੀਬੀ ਸੀ।