ਪੜਚੋਲ ਕਰੋ

ਬਹਿਬਲ ਕਲਾਂ ਗੋਲ਼ੀਕਾਂਡ: ਤਿੰਨ ਪੁਲਿਸ ਅਧਿਕਾਰੀਆਂ ਖ਼ਿਲਾਫ਼ ਗੋਲ਼ੀ ਦਾ ਸ਼ਿਕਾਰ ਪਰਿਵਾਰ ਪੁੱਜਾ ਅਦਾਲਤ

ਫ਼ਰੀਦਕੋਟ: ਬਹਿਬਲ ਕਲਾਂ ਗੋਲ਼ੀਕਾਂਡ ਦੇ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਦਾਲਤ ਤਕ ਪਹੁੰਚ ਕੀਤੀ ਹੋਈ ਹੈ ਅਤੇ ਅੱਜ ਉਹ ਐਸਆਈਟੀ ਸਨਮੁਖ ਵੀ ਪੇਸ਼ ਨਹੀਂ ਹੋਏ। ਪਰ ਹੁਣ ਇਨ੍ਹਾਂ ਅਧਿਕਾਰੀਆਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਦਰਅਸਲ, ਗੋਲ਼ੀਬਾਰੀ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪਰਿਵਾਰ ਨੇ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਨਾ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਅਕਤੂਬਰ 2015 ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੀਤੀ 25 ਜਨਵਰੀ ਨੂੰ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਪਰ ਫ਼ਾਜ਼ਿਲਕਾ ਦੇ ਤਤਕਾਲੀ ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੇ ਬੀਤੇ ਕੱਲ੍ਹ ਫ਼ਰੀਦਕੋਟ ਦੀ ਸ਼ੈਸ਼ਨ ਕੋਰਟ ਵਿੱਚ ਆਗਾਮੀ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਸੀ, ਜਿਸ ਨੂੰ ਹੁਣ ਚੁਣੌਤੀ ਦਿੱਤੀ ਗਈ ਹੈ। ਕ੍ਰਿਸ਼ਨ ਭਗਵਾਨ ਦੇ ਪੁੱਤਰ ਸੁਖਰਾਜ ਸਿੰਘ ਨੇ ਤਿੰਨੇ ਪੁਲਿਸ ਅਧਿਕਾਰੀਆਂ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਸਾਲ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਮਾਮਲੇ ਵਿਚ ਰੋਸ ਕਰ ਰਹੇ ਸਿੱਖਾਂ 'ਤੇ ਪੁਲਿਸ ਵੱਲੋਂ ਲਾਠੀਚਾਰ ਅਤੇ ਗੋਲ਼ੀ ਚਲਈ ਗਈ ਸੀ ਜਿਸ ਵਿੱਚ ਉਨ੍ਹਾਂ ਦੇ ਪਿਤਾ ਤੇ ਗੁਰਜੀਤ ਸਰਾਵਾਂ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ 3 ਸਾਲ ਬੀਤ ਗਏ ਪਰ ਹੁਣ ਨਵੀਂ SIT ਦੀਆਂ ਕਾਰਵਾਈਆਂ ਤੋਂ ਉਨ੍ਹਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪੁਲਿਸ ਅਧਿਕਾਰੀਆਂ ਦੀ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਭਲਕੇ ਫੈਸਲੇ ਮੌਕੇ ਆਪਣਾ ਵਕੀਲ ਅਦਾਲਤ ਵਿੱਚ ਭੇਜਣਗੇ। ਜ਼ਿਕਰਯੋਗ ਹੈ ਕਿ ਐਸਆਈਟੀ ਨੇ ਤਿੰਨੇ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਵਿੱਚ ਪੇਸ਼ ਹੋਣ ਲਈ ਸੰਮਨ ਕੀਤੇ ਗਏ ਸਨ ਪਰ ਚਰਨਜੀਤ ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਉਹ ਨਾ ਐਸਆਈਟੀ ਸਾਹਮਣੇ ਪੇਸ਼ ਹੋਏ ਅਤੇ ਗ੍ਰਿਫ਼ਤਾਰੀ ਦੇ ਖ਼ਦਸ਼ੇ ਕਾਰਨ ਅਗਾਊਂ ਜ਼ਮਾਨਤ ਦੀ ਝਾਕ ਵੀ ਕਰ ਰਹੇ ਹਨ। ਫ਼ਰੀਦਕੋਟ ਅਦਾਲਤ ਭਲਕੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਸੁਣਾਏਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget