ਬੀਅਰ ਨਾਲ ਸ਼ਿਵਲਿੰਗ ਦੇ ਅਭਿਸ਼ੇਕ ਦਾ Video, ਹਿੰਦੂ ਸਮਾਜ ਨੇ ਪੁਲਿਸ 'ਚ ਦਿੱਤੀ ਸ਼ਿਕਾਇਤ
ਚੰਡੀਗੜ੍ਹ ਦੇ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਵੀਡੀਓ ਚੰਡੀਗੜ੍ਹ ਦੇ ਆਸਪਾਸ ਦੀ ਦੱਸੀ ਜਾ ਰਹੀ ਹੈ। ਬਜਰੰਗ ਦਲ ਅਤੇ ਭਾਜਪਾ ਵਰਕਰਾਂ ਨੇ ਆਈਟੀ ਪਾਰਕ ਥਾਣੇ ਨੂੰ ਸ਼ਿਕਾਇਤ ਵੀ ਦਿੱਤੀ ਹੈ।
Trending News : ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦੋ ਨੌਜਵਾਨ ਜੁੱਤੀ ਪਾ ਕੇ ਪਾਣੀ ਦੇ ਕੋਲ ਬੈਠੇ ਹਨ। ਇਨ੍ਹਾਂ ਵਿੱਚੋਂ ਇੱਕ ਲੜਕਾ ਨਸ਼ੇ ਦੀ ਹਾਲਤ ਵਿੱਚ ਸ਼ਿਵਲਿੰਗ ਦਾ ਬੀਅਰ ਨਾਲ ਅਭਿਸ਼ੇਕ ਕਰ ਰਿਹਾ ਹੈ। ਇਸ ਵਿੱਚ ਬੈਕਗ੍ਰਾਊਂਡ ਵਿੱਚ ਭੋਲੇ ਬਾਬਾ ਦਾ ਸੰਗੀਤ ਵੀ ਵਜਾਇਆ ਗਿਆ। ਇਹ ਵੀਡੀਓ ਮੁਲਜ਼ਮ ਦੇ ਸਾਥੀ ਨੇ ਬਣਾਈ ਸੀ। ਜਿਸ ਤੋਂ ਬਾਅਦ ਇਸ ਨੂੰ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤਾ ਗਿਆ।
ਇਸ ਵਾਰਦਾਤ ਨੂੰ ਚੰਡੀਗੜ੍ਹ ਦੇ ਨੌਜਵਾਨਾਂ ਨੇ ਅੰਜਾਮ ਦਿੱਤਾ ਹੈ। ਇਸ ਦੇ ਨਾਲ ਹੀ ਵੀਡੀਓ ਚੰਡੀਗੜ੍ਹ ਦੇ ਆਸਪਾਸ ਦੀ ਦੱਸੀ ਜਾ ਰਹੀ ਹੈ। ਬਜਰੰਗ ਦਲ ਅਤੇ ਭਾਜਪਾ ਵਰਕਰਾਂ ਨੇ ਆਈਟੀ ਪਾਰਕ ਥਾਣੇ ਨੂੰ ਸ਼ਿਕਾਇਤ ਵੀ ਦਿੱਤੀ ਹੈ। ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਮੁਲਜ਼ਮ ਨਰੇਸ਼ ਉਰਫ ਕਾਲੀਆ ਵਾਸੀ ਇੰਦਰਾ ਕਲੋਨੀ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।
ਬਜਰੰਗ ਦਲ ਨੇ ਕਿਹਾ ਹੈ ਕਿ ਜੇਕਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਮਾਜ ਸੇਵਕ ਅਰਵਿੰਦ ਸਿੰਘ ਨੇ ਕਿਹਾ ਕਿ ਦੋਸ਼ੀ ਨੌਜਵਾਨਾਂ ਨੂੰ ਫੜ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਐਕਟ ਦੇ ਖਿਲਾਫ ਅੱਜ ਸਵੇਰੇ ਹਿੰਦੂ ਸੰਗਠਨਾਂ ਨਾਲ ਜੁੜੇ ਲੋਕ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕਰਨਗੇ। ਦੂਜੇ ਪਾਸੇ ਜੇਕਰ ਪ੍ਰਸ਼ਾਸਨ ਨੇ ਜਲਦੀ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਰੋਸ ਦਰਜ ਕਰਾਉਣਗੇ।
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਠੀਕ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਲਈ ਬੇਤੁਕੇ ਬਿਆਨ ਦੇ ਰਹੀਆਂ ਹਨ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਸੰਗਰੂਰ ਉਪ ਚੋਣ ਬਿਨਾਂ ਕਿਸੇ ਹੰਗਾਮੇ ਦੇ ਸ਼ਾਂਤੀਪੂਰਨ ਸੰਪੰਨ ਹੋਈ। ਪੰਜਾਬ ਦੇ ਚੋਣ ਇਤਿਹਾਸ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਠੀਕ ਹੈ।
ਕੰਗ ਨੇ ਪਿਛਲੀਆਂ ਅਕਾਲੀ-ਕਾਂਗਰਸੀ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 2021 'ਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ 'ਤੇ ਗੋਲੀਆਂ ਤੱਕ ਚੱਲੀਆਂ ਸਨ। ਕੰਗ ਨੇ ‘ਆਪ’ ਆਗੂ ਤੇ ਮੌਜੂਦਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਚੰਨੀ ਸਰਕਾਰ ਵੇਲੇ ਇੱਕ ਚੋਣ ਸਮਾਗਮ ਦੌਰਾਨ ਉਨ੍ਹਾਂ ਨੂੰ ਵੀ ਅਜਿਹੇ ਹੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਉਹਨਾਂ ਨਾਲ ਕੁੱਟਮਾਰ ਵੀ ਕੀਤੀ ਗਈ ਸੀ। ਅਕਾਲੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਅਜਿਹੀ ਘਟਨਾ ਹੋਈ ਸੀ।