Punjab News: ਤਰਨਤਾਰਨ 'ਚ ਅਫਸਰਾਂ ਨੂੰ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਵੀਡੀਓ ਵਾਇਰਲ, ਖੁਦ ਨੂੰ ਦੱਸਿਆ MLA ਦਾ ਕਰੀਬੀ
Tarn Taran News: ਇੱਕ ਵਿਅਕਤੀ ਨੇ ਆਪਣੇ ਆਪ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਣ ਸਿੰਘ ਧੁੰਨ ਦਾ ਕਰੀਬੀ ਦੱਸਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਰੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਹਨ।
Punjab News: ਇੱਕ ਵਿਅਕਤੀ ਨੇ ਆਪਣੇ ਆਪ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਰਵਣ ਸਿੰਘ ਧੁੰਨ ਦਾ ਕਰੀਬੀ ਦੱਸਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਾਰੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਹਨ।
ਉਸ ਦੀ ਧੱਕੇਸ਼ਾਹੀ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਹੈ। ਆਪਣੇ ਆਪ ਨੂੰ ਵਿਧਾਇਕ ਸਰਵਣ ਸਿੰਘ ਧੁੰਨ ਦਾ ਭਰਾ ਦੱਸਦਿਆਂ ਵੀਡੀਓ ਵਿੱਚ ਕਿਹਾ ਕਿ ਜੇਕਰ ਕੋਈ ਕੰਮ ਨਾ ਹੋਇਆ ਤਾਂ ਉਹ ਸਾਰੇ ਅਧਿਕਾਰੀਆਂ ਦੀ ਕੁੱਟਮਾਰ ਕਰੇਗਾ ਅਤੇ ਸਾਰਿਆਂ ਨੂੰ ਨੰਗਾ ਕਰਨ ਦੀ ਗੱਲ ਵੀ ਕਹੀ ਹੈ।
ਇਹ ਵਿਅਕਤੀ ਗੁਰਸਾਹਿਬ ਸਿੰਘ ਰਾਜੋਕੇ ਹੈ ਜੋ ਵੀਡੀਓ ਵਿੱਚ ਆਪਣੇ ਆਪ ਨੂੰ ਸਰਵਣ ਸਿੰਘ ਧੁੰਨ ਦਾ ਭਰਾ ਦੱਸ ਰਿਹਾ ਹੈ। ਇਸ ਖ਼ਬਰ 'ਤੇ ਵਿਧਾਇਕ ਦਾ ਬਿਆਨ ਅਜੇ ਆਉਣਾ ਬਾਕੀ ਹੈ। ਇਸ ਮਾਮਲੇ ਸਬੰਧੀ ਵਿਧਾਇਕ ਨਾਲ ਸੰਪਰਕ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਦੱਸਿਆ ਕਿ ਇਹ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੀ। ਇਹ ਮੇਰਾ ਕਰੀਬੀ ਨਹੀਂ ਹੈ। ਸਾਡੇ ਜ਼ਿਲ੍ਹੇ ਦੇ ਸਾਰੇ ਅਧਿਕਾਰੀ ਵਧੀਆ ਕੰਮ ਕਰ ਰਹੇ ਹਨ। ਉਸ ਨੇ ਜੋ ਕਿਹਾ ਹੈ ਉਹ ਨਿੰਦਾ ਯੋਗਾ ਹੈ। ਅਸੀਂ ਇਸ 'ਤੇ ਕਾਰਵਾਈ ਕਰਾਂਗੇ। ਮੈਂ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: Viral Video: ਸੱਪ ਦੇ ਨੇੜੇ ਆਉਂਦਿਆਂ ਹੀ ਬੱਚੇ ਨੇ ਫੜ੍ਹ ਲਿਆ ਉਸਦਾ ਗਲਾ, ਦਿਲ ਦਹਿਲਾ ਦੇਣ ਵਾਲੀ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।