ਬਟਾਲਾ/ ਚੰਡੀਗੜ੍ਹ: ਗੈਂਗਸਟਰ ਬੱਬਲੂ ਅਤੇ ਪੰਜਾਬ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੀ ਵੀਡੀਓ ਸਾਹਮਣੇ ਆਈ ਹੈ। ਇਹ ਮੁਕਾਬਲਾ 8 ਅਕਤੂਬਰ ਨੂੰ ਹੋਇਆ ਸੀ। ਜਿਸ ਦੀ ਡਰੋਨ ਵੀਡੀਓ ਹੁਣ ਸਾਹਮਣੇ ਆਈ ਹੈ।ਇਸ ਐਨਕਾਊਂਟਰ ਦੌਰਾਨ ਪੁਲਿਸ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਖੇਤਾਂ ਵਿਚ ਲੁੱਕ ਕੇ ਬੈਠੇ ਗੈਂਗਸਟਰ ਬੱਬਲੂ ਨੂੰ ਕਾਬੂ ਕੀਤਾ ਸੀ। ਇਸ ਦੌਰਾਨ ਪੁਲਿਸ ਅਤੇ ਬੱਬਲੂ ਵਿਚਾਲੇ ਲਗਭਗ 60 ਤੋਂ ਵੱਧ ਰੌਂਦ ਫਾਇਰ ਹੋਏ ਸੀ। ਕਰੌਸ ਫਾਈਰਿੰਗ 'ਚ ਗੈਂਗਸਟਰ ਬੱਬਲੂ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ। ਬੱਬਲੂ ਬਟਾਲਾ ਜ਼ਿਲ੍ਹੇ ਦੀ ਅਧੀਨ ਪੈਂਦੀ ਪੁਲਿਸ ਥਾਣਾ ਰੰਗੜ ਨੰਗਲ ਕੋਲ ਦਾ ਹੈ, ਜੋ ਹੁਣ 17 ਅਕਤੂਬਰ ਤੱਕ ਰਿਮਾਂਡ 'ਤੇ ਹੈ।
ਦਰਅਸਲ ਬਟਾਲਾ ਦੇ ਨੇੜਲੇ ਪਿੰਡ ਕੋਟਲਾ ਬੋਜਾ 'ਚ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਫਾਇਰਿੰਗ ਹੋਈ ਸੀ। ਪੁਲਿਸ ਨਾਲ ਕਈ ਘੰਟੇ ਮੁਕਾਬਲੇ ਤੋਂ ਬਾਅਦ ਖੇਤਾਂ ’ਚ ਲੁੱਕ ਕੇ ਬੈਠੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ ਸੀ। ਦਰਅਸਲ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਬੀਰ ਸਿੰਘ ਨੇ 8 ਅਕਤੂਬਰ ਦੀ ਸਵੇਰ ਅੱਡਾ ਅੰਮੋਨੰਗਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਬੱਬਲੂ ਨਾਮ ਦਾ ਗੈਂਗਸਟਰ ਅਤੇ ਨਸ਼ਾ ਤਸਕਰ ਆਪਣੀ ਪਤਨੀ ਸਮੇਤ ਬੱਚੇ ਕਿਤਾ ਜਾ ਰਿਹਾ ਸੀ ਪਰ ਪੁਲਿਸ ਨੂੰ ਦੇਖ ਕੇ ਅਚਾਨਕ ਪਿੱਛੇ ਮੁੜ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ।
ਇਸ ਦੌਰਾਨ ਬਬਲੂ ਇਕ ਮੋਟਰ ’ਤੇ ਆਪਣਾ ਮੋਟਰਸਾਈਕਲ ਪਤਨੀ ਅਤੇ ਬੱਚੇ ਨੂੰ ਛੱਡ ਕੇ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਅਤੇ ਗੈਂਗਸਟਰ ਵਿਚਾਲੇ ਪਿੰਡ ਕੋਟਲਾ ਬੋਝਾ ਸਿੰਘ ਵਿਖੇ ਆਹਮੋ-ਸਾਹਮਣੇ ਫਾਇਰਿੰਗ ਹੋ ਗਈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ