ਪੜਚੋਲ ਕਰੋ

ਚੋਣ ਕਮਿਸ਼ਨ ਲਈ ਪੰਜਾਬ ਵਿਧਾਨ ਸਭਾ ਚੋਣਾਂ ਵੱਡੀ ਚੁਣੌਤੀ !

ਚੰਡੀਗੜ੍ਹ: ਚੋਣ ਕਮਿਸ਼ਨ ਲਈ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਕਰਾਉਣੀਆਂ ਵੱਡੀ ਚੁਣੌਤੀ ਹੈ। ਪੰਜਾਬ ਵਿੱਚ ਪਹਿਲੀ ਵਾਰ ਹੈ ਕਿ ਸਿਆਸੀ ਪਾਰਟੀਆਂ ਵਿਚਾਲੇ ਤਿੱਖੇ ਟਕਰਾਅ ਵਾਲੇ ਹਾਲਾਤ ਹਨ। ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਨੂੰ ਚੋਣ ਕਮਿਸ਼ਨ ਨੇੜਿਓਂ ਵਾਚ ਰਿਹਾ ਹੈ। ਚੋਣ ਕਮਿਸ਼ਨ ਕੋਲ ਕਈ ਸ਼ਿਕਾਇਤਾਂ ਵੀ ਪੁੱਜੀਆਂ ਹਨ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੀ ਆਮਦ ਕਰਕੇ ਸਿਆਸੀ ਮਾਹੌਲ ਪੂਰਾ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਨੇ ਸੱਤਾ ਵਿਰੋਧੀ ਵੋਟ ਦਾ ਕਾਫੀ ਹਿੱਸਾ ਆਪਣੇ ਵੱਲ ਖਿੱਚ ਕੇ ਕਾਂਗਰਸ ਨੂੰ ਵਖ਼ਤ ਪਾ ਦਿੱਤਾ ਹੈ। ਕਾਂਗਰਸ ਖਾਸਕਰ ਕੈਪਟਨ ਅਮਰਿੰਦਰ ਸਿੰਘ ਲਈ ਇਹ ਚੋਣਾਂ ਵੱਕਾਰ ਦਾ ਸਵਾਲ ਹਨ। ਉਂਝ ਆਮ ਆਦਮੀ ਪਾਰਟੀ ਲਈ ਵੀ ਪੰਜਾਬ ਚੋਣਾਂ ਵੱਡੀ ਚੁਣੌਤੀ ਹਨ। ਦਿੱਲੀ ਤੋਂ ਬਾਅਦ ਪੰਜਾਬ ਚੋਣਾਂ ਹੀ ਇਸ ਨਵੀਂ ਪਾਰਟੀ ਦਾ ਭਵਿੱਖ ਤੈਅ ਕਰਨਗੀਆਂ। ਦੂਜੇ ਪਾਸੇ ਦਹਾਕੇ ਤੋਂ ਸੱਤਾ ਦਾ ਅਨੰਦ ਮਾਣ ਰਹੇ ਅਕਾਲੀ ਦਲ-ਬੀਜੇਪੀ ਗੱਠਜੋੜ ਖਿਲਾਫ ਸੱਤਾ ਵਿਰੋਧੀ ਹਵਾ ਸਿਖਰਾਂ 'ਤੇ ਹੈ। ਅਕਾਲੀ ਦਲ ਨੂੰ ਡਰ ਹੈ ਕਿ ਆਮ ਆਦਮੀ ਪਾਰਟੀ ਦੀ ਚੜ੍ਹਤ ਨਾਲ ਪੰਜਾਬ ਵਿੱਚੋਂ ਉਨ੍ਹਾਂ ਦੇ ਆਧਰ ਨੂੰ ਵੱਡੀ ਸੱਟ ਵੱਜ ਰਹੀ ਹੈ। ਸਿਆਸੀ ਮਾਹਿਰਾਂ ਮੁਤਾਬਕ ਅਕਾਲੀ ਦਲ ਆਮ ਆਦਮੀ ਪਾਰਟੀ ਦੀ ਬਜਾਏ ਕਾਂਗਰਸ ਨੂੰ ਸੱਤਾ ਵਿੱਚ ਆਉਣ ਨੂੰ ਲਾਹੇਵੰਦ ਮੰਨਦਾ ਹੈ। ਇਸ ਕਰਕੇ ਸਿਆਸੀ ਟਕਰਾਅ ਵੀ ਸਿਖਰਾਂ 'ਤੇ ਹੈ। ਚੋਣ ਕਮਿਸ਼ਨ ਨੇ ਵੀ ਤਿਆਰੀ ਖਿੱਚ ਲਈ ਹੈ। ਚੋਣ ਕਮਿਸ਼ਨ ਨੇ ਥਾਣਾ ਪੱਧਰ ਤੱਕ ਅਪਰਾਧਿਕ ਸਰਗਰਮੀਆਂ, ਨਸ਼ਿਆਂ ਦੀ ਸਮਗਲਿੰਗ ਤੇ ਅਪਰਾਧੀਆਂ ਬਾਰੇ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ ਵਿਜੈ ਕੁਮਾਰ ਸਿੰਘ ਤੇ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਵੱਲੋਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਬਠਿੰਡਾ ਆਦਿ ਥਾਵਾਂ ’ਤੇ ਪਹੁੰਚ ਕੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਥਾਣਾ ਮੁਖੀਆਂ (ਐਸਐਚਓਜ਼) ਤੋਂ ਤੱਥ ਹਾਸਲ ਕਰ ਕੇ ਚੋਣਾਂ ਦੌਰਾਨ ਅਪਰਾਧੀਆਂ ਅਤੇ ਸਮਗਲਿੰਗ ਵਰਗੇ ਮਸਲਿਆਂ ਨਾਲ ਨਜਿੱਠਣ ਦੀ ਰਣਨੀਤੀ ਬਣਾਈ ਜਾਏਗੀ

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget