ਪੜਚੋਲ ਕਰੋ

ਵਿਧਾਨ ਸਭਾ 'ਚ 'ਆਪ' ਨੇ ਸਰਕਾਰ ਨੂੰ ਘੇਰਿਆ, ਮੰਗਾਂ ਨਾ ਮੰਨੇ ਜਾਣ 'ਤੇ ਵਾਕਆਊਟ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਦੂਜਾ ਦਿਨ ਹੰਗਾਮੇ ਭਰਿਆ ਰਿਹਾ। ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮਹਿੰਗੀ ਬਿਜਲੀ, ਬੇਅਦਬੀ ਮਾਮਲਿਆਂ ਬਾਰੇ ਬੇਸਿੱਟਾ ਜਾਂਚਾਂ ਤੇ ਸਦਨ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਮੈਂਬਰ ਵਿਧਾਇਕਾਂ ਨੂੰ ਰੂਲ ਬੁੱਕ ਨਿਯਮਾਂ-ਕਾਨੂੰਨਾਂ ਅਨੁਸਾਰ ਪਹਿਲਾਂ ਭੇਜਣ ਦੀ ਥਾਂ ਐਨ ਮੌਕੇ 'ਤੇ ਦਿੱਤੇ ਜਾਣ ਦੇ ਵਿਰੋਧ 'ਚ ਵਾਕਆਊਟ ਕੀਤਾ। ਇਸ ਤੋਂ ਪਹਿਲਾਂ 'ਆਪ' ਵਿਧਾਇਕਾਂ ਨੇ ਸਪੀਕਰ ਸਾਹਮਣੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕੀਤੀ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦਾ ਦੂਜਾ ਦਿਨ ਹੰਗਾਮੇ ਭਰਿਆ ਰਿਹਾ। ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਮਹਿੰਗੀ ਬਿਜਲੀ, ਬੇਅਦਬੀ ਮਾਮਲਿਆਂ ਬਾਰੇ ਬੇਸਿੱਟਾ ਜਾਂਚਾਂ ਤੇ ਸਦਨ 'ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਮੈਂਬਰ ਵਿਧਾਇਕਾਂ ਨੂੰ ਰੂਲ ਬੁੱਕ ਨਿਯਮਾਂ-ਕਾਨੂੰਨਾਂ ਅਨੁਸਾਰ ਪਹਿਲਾਂ ਭੇਜਣ ਦੀ ਥਾਂ ਐਨ ਮੌਕੇ 'ਤੇ ਦਿੱਤੇ ਜਾਣ ਦੇ ਵਿਰੋਧ 'ਚ ਵਾਕਆਊਟ ਕੀਤਾ। ਇਸ ਤੋਂ ਪਹਿਲਾਂ 'ਆਪ' ਵਿਧਾਇਕਾਂ ਨੇ ਸਪੀਕਰ ਸਾਹਮਣੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕੀਤੀ। ਵਾਕਆਊਟ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਮੁਹਾਜ਼ 'ਤੇ ਫ਼ੇਲ੍ਹ ਸਾਬਤ ਹੋਈ ਹੈ। ਅਰੋੜਾ ਨੇ ਬੇਅਦਬੀ ਮਾਮਲੇ 'ਤੇ ਕਿਹਾ ਕਿ 4 ਸਾਲਾਂ 'ਚ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਸਿਟ), ਜਸਟਿਸ ਰਣਜੀਤ ਸਿੰਘ ਕਮਿਸ਼ਨ ਸਮੇਤ ਵੱਖ-ਵੱਖ ਜੁਡੀਸ਼ੀਅਲ ਜਾਂਚਾਂ ਤੇ ਸੀਬੀਆਈ ਦੀ ਜਾਂਚ ਦੌਰਾਨ ਹੁਣ ਤੱਕ ਕੀ ਨਿਚੋੜ ਸਾਹਮਣੇ ਆਇਆ ਹੈ। ਸਰਕਾਰ ਇਸ ਬਾਰੇ 'ਵਾਈਟ ਪੇਪਰ' ਜਾਰੀ ਕਰੇ। 'ਆਪ' ਆਗੂਆਂ ਨੇ ਇਸ ਮੁੱਦੇ 'ਤੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੀ ਮੰਗ ਵੀ ਸਦਨ ਦੇ ਅੰਦਰ ਤੇ ਬਾਹਰ ਰੱਖੀ। ਅਮਨ ਅਰੋੜਾ ਨੇ ਦੱਸਿਆ ਕਿ ਸੂਬੇ 'ਚ ਹੱਦੋਂ ਵੱਧ ਮਹਿੰਗੀ ਬਿਜਲੀ ਤੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਮਾਰੂ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਰੱਦ ਕਰਨ ਦੀ ਮੰਗ ਨੂੰ ਲੈ ਕੇ 'ਕੰਮ ਰੋਕੂ' ਪ੍ਰਸਤਾਵ ਲਿਆਂਦਾ ਗਿਆ ਸੀ, ਪਰ ਉਸ ਨੂੰ ਵੀ ਸਵੀਕਾਰ ਨਹੀਂ ਕੀਤਾ ਗਿਆ। ਇਸ ਕਰਕੇ 'ਆਪ' ਨੇ ਰੋਸ ਵਜੋਂ 'ਵਾਕਆਊਟ' ਕੀਤਾ ਹੈ। ਉਨ੍ਹਾਂ ਨੇ ਸਰਕਾਰ ਤੇ ਸਪੀਕਰ ਵੱਲੋਂ ਵਿਰੋਧੀ ਧਿਰ ਦੇ ਵਿਧਾਇਕਾਂ ਨਾਲ ਪੱਖਪਾਤ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ 'ਬਿੱਲਾਂ ਦੀ ਪੇਸ਼ਕਾਰੀ ਤੇ ਜਨਤਕ ਕਰਨ ਲਈ ਤੈਅ ਨਿਯਮਾਵਲੀ 115 ਅਨੁਸਾਰ ਕੋਈ ਵੀ ਬਿੱਲ ਪੇਸ਼ ਕਰਨ ਲਈ 15 ਦਿਨ ਦਾ ਨੋਟਿਸ ਦੇਣਾ ਹੁੰਦਾ ਹੈ ਤਾਂ ਕਿ ਬਿੱਲ 'ਤੇ ਬਹਿਸ 'ਚ ਹਿੱਸਾ ਲੈਣ ਲਈ ਮੈਂਬਰ ਵਿਧਾਇਕ ਤਿਆਰੀ ਕਰ ਸਕਣ ਪਰ ਹਰ ਵਾਰ ਐਨ ਮੌਕੇ ਸਿਰ ਬਿੱਲ ਸਾਹਮਣੇ ਰੱਖਿਆ ਜਾਂਦਾ ਹੈ, ਜੋ ਨਿਯਮ ਕਾਨੂੰਨ ਤੇ ਮੈਂਬਰ ਵਿਧਾਇਕਾਂ ਦੀ ਤੌਹੀਨ ਹੈ। ਇਸ ਤੋਂ ਪਹਿਲਾਂ ਸਦਨ 'ਚ ਇਸ ਮੁੱਦੇ 'ਤੇ ਸਪੀਕਰ ਰਾਣਾ ਕੇਪੀ ਸਿੰਘ ਨੇ 'ਆਪ' ਵਿਧਾਇਕਾਂ ਦੇ ਇਤਰਾਜ਼ ਨਾਲ ਇਤਫ਼ਾਕ ਜਤਾਉਂਦੇ ਹੋਏ ਗੇਂਦ ਸਰਕਾਰ ਦੇ ਪਾਲੇ 'ਚ ਸੁੱਟ ਦਿੱਤੀ। ਇਸ 'ਤੇ ਪਾਰਲੀਮਾਨੀ ਮੰਤਰੀ ਬ੍ਰਹਮ ਮਹਿੰਦਰਾ ਨੇ ਪਹਿਲਾਂ ਤਾਂ ਬਿੱਲ ਇੱਕ ਦਿਨ ਪਹਿਲਾਂ ਮੈਂਬਰ ਵਿਧਾਇਕਾਂ ਦੇ ਘਰ ਪੁੱਜਦੇ ਕਰਨ ਦਾ ਦਾਅਵਾ ਕੀਤਾ ਪਰ ਜਦ ਤਿੱਖਾ ਵਿਰੋਧ ਹੋਇਆ ਤਾਂ ਉਨ੍ਹਾਂ ਸਾਰਾ ਠੀਕਰਾ ਅਫ਼ਸਰਸ਼ਾਹੀ ਸਿਰ ਭੰਨ੍ਹਦੇ ਹੋਏ ਇਕਬਾਲ ਕੀਤਾ ਕਿ ਸਰਕਾਰ ਇਸ ਲਈ ਅਸਫਲ ਰਹੀ ਹੈ ਤੇ ਅੱਗੇ ਤੋਂ ਧਿਆਨ ਰੱਖਿਆ ਜਾਵੇਗਾ। ਵਾਕਆਊਟ ਕਰਨ ਵਾਲਿਆਂ 'ਚ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਸਮੇਤ ਕੁਲਤਾਰ ਸਿੰਘ ਸੰਧਵਾਂ, ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਜੈ ਕ੍ਰਿਸ਼ਨ ਸਿੰਘ ਰੋੜੀ, ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ ਤੇ ਕੁਲਵੰਤ ਸਿੰਘ ਪੰਡੋਰੀ ਸ਼ਾਮਲ ਸਨ।

ਟਾਪ ਹੈਡਲਾਈਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
Embed widget