Punjab Vidhan Sabha session : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਸੂਬੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਧਰਨੇ ਦੀ ਰੂਪ ਰੇਖਾ ਉਲੀਕ ਦਿੱਤੀ ਹੈ। ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ 15 ਜਿਲ੍ਹਿਆਂ ਵਿੱਚ 28 ਥਾਵਾਂ 'ਤੇ ਕਿਸਾਨਾਂ ਨਿੱਤਰ ਰਹੇ ਹਨ ਤੇ 15 ਥਾਵਾਂ 'ਤੇ ਮੰਗ ਪੱਤਰ ਦਿੱਤਾ ਜਾਵੇਗਾ।


ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਦੇ ਧਰਨੇ ਦੀ ਸਰਕਾਰ ਅੱਗੇ ਮੰਗ ਹੈ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਸਰਕਾਰ ਵਿਵਸਥਾ ਕਰਕੇ ਦੇਵੇ, ਝੋਨੇ ਦੇ ਸੀਜ਼ਨ ਕਾਰਨ ਪੰਜਾਬ ਸਰਕਾਰ ਬਿਜਲੀ ਦਾ ਪੂਰਾ ਪ੍ਰਬੰਧ ਕਰੇ, ਅਬਾਦਕਾਰ ਕਿਸਾਨਾਂ ਦਾ ਉਜਾੜਾ ਬੰਦ ਕੀਤਾ ਜਾਵੇ, ਹਾਈਵੇਅ ਬਣਾਉਣ ਲਾਈ ਸਰਕਾਰ ਨੇ ਜੋ ਜ਼ੀਮਨ ਐਕਵਾਇਰ ਕਰਨੀ ਹੈ, ਉਨ੍ਹਾਂ ਦਾ ਕਿਸਾਨਾਂ ਨੂੰ ਬਣਾ ਮੁਆਵਜ਼ਾ ਦਿੱਤਾ ਜਾਵੇ। ਇਹ ਧਰਨੇ ਨਿਊ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ETO ਦੇ ਘਰ ਦੇ ਬਾਹਰ ਲਗਾਇਆ ਜਾ ਰਿਹਾ ਹੈ। ਦੂਜੇ ਪਾਸੇ ਜਗਦੇਵ ਕਲਾਂ ਵਿੱਚ NRI ਮੰਤਰਾਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਵਿੱਚ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਘਰ ਬਾਹਰ ਕਿਸਾਨ ਅੱਜ ਧਰਨੇ 'ਤੇ ਬੈਠਣ ਜਾ ਰਹੇ ਹਨ।


ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਵਿਧਾਨ ਸਭਾ ਦੇ ਸੈਸ਼ਨ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੇਲੋੜੇ ਕੰਮਾਂ ਲਈ ਸਰਕਾਰ ਸੈਸ਼ਨ ਬੁਲਾ ਲੈਂਦੀ ਹੈ ਪਰ ਕਿਸਾਨੀ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕ ਰਹੀ। ਪੰਧੇਰ ਨੇ ਕਿਹਾ ਕਿ ਕੇ ਜੇਕਰ ਵਿਧਾਨ ਸਭਾ ਦਾ ਇਜਲਾਸ ਸੱਦਣਾ ਹੈ ਤਾਂ ਖੇਤੀ ਨੀਤੀ 'ਤੇ ਸੱਦਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕੇਰਲ ਸਰਕਾਰ ਨੇ ਵਿਧਾਨ ਸਭਾ ਵਿੱਚ 17 ਫਸਲਾਂ 'ਤੇ ਐਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਹੈ। ਕੀ ਪੰਜਾਬ ਸਰਕਾਰ ਅਜਿਹਾ ਕਰੇਗੀ ?


ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ


ਪੰਜਾਬ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ ਦੋ ਦਿਨ ਤੱਕ ਚੱਲੇਗਾ। ਪੰਜਾਬ ਸਰਕਾਰ ਕੱਲ੍ਹ ਯਾਨੀ 20 ਜੂਨ ਨੂੰ ਗੁਰਬਾਣੀ ਸਬੰਧੀ ਐਕਟ ਵਿੱਚ ਸੋਧ ਕਰਨ ਜਾ ਰਹੀ ਹੈ।  ਪਿਛਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਦੱਸਿਆ ਸੀ ਕਿ  “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”